ਨਵਾਂਸ਼ਹਿਰ1ਜਨਵਰੀ2025(ਮਨਜਿੰਦਰ ਸਿੰਘ, ਹਰਿੰਦਰ ਸਿੰਘ) ਅੱਜ ਇੱਥੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ l ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਮੋਗਾ ਵਿਖ਼ੇ ਹੋ ਰਹੀ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ l ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ਼ ਗੱਲਬਾਤ ਨਾ ਕਰਨ ਦੇ ਦਿੱਲੀ ਨਾ ਜਾਣ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ l ਮੀਟਿੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਪ੍ਰਗਟ ਕੀਤੀ l ਆਗੂਆਂ ਕੇ ਕਿਹਾ ਕਿ ਕਿਸਾਨ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਦੀ ਵਜਾਏ ਖੇਤੀ ਮੰਡੀਆਂ ਸੰਬੰਧੀ ਮਤਾ ਲਿਆ ਕੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ ਉਨ੍ਹਾਂ ਕਿਹਾ ਕਿ ਰੱਦ ਹੋਏ ਤਿੰਨ ਕਾਨੂੰਨਾਂ ਨੂੰ ਸਟੇਟਾਂ ਰਾਹੀਂ ਮੁੜ ਲਿਆਂਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਇਨ੍ਹਾਂ ਚਾਲਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ l ਉਨ੍ਹਾਂ ਕਿਹਾ ਕਿ ਮੋਗੇ ਵਿੱਚ ਲਾਮਿਸਾਲ ਰੈਲੀ ਕਰਕੇ ਸੰਘਰਸ਼ ਦਾ ਵਿਗਲ ਵਜਾਇਆ ਜਾਵੇਗਾ l ਅੱਜ ਮੀਟਿੰਗ ਵਿੱਚ ਜਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ, ਪਰਮਜੀਤ ਸਿੰਘ ਸਹਾਬਪੁਰ, ਸੋਹਣ ਸਿੰਘ ਰਸੂਲਪੁਰ, ਸੁਰਜੀਤ ਕੌਰ ਉਟਾਲ, ਮਨਜੀਤ ਕੌਰ ਅਲਾਚੌਰ, ਬਹਾਦਰ ਸਿੰਘ ਧਰਮਕੋਟ, ਅਵਤਾਰ ਸਿੰਘ ਸਕੋਹਪੁਰ, ਜੀਵਨ ਦਾਸ ਬੇਗੋਵਾਲ, ਮੇਜਰ ਸਿੰਘ ਉਸਮਾਨਪੁਰ, ਜਰਨੈਲ ਸਿੰਘ ਕਾਹਮਾ ਆਦਿ ਆਗੂ ਸ਼ਾਮਲ ਸਨ l
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment