Monday, January 27, 2025

ਜੈਨ ਸਕੂਲ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ

ਬੰਗਾ 27ਜਨਵਰੀ (ਮਨਜਿੰਦਰ ਸਿੰਘ)
ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸਕੂਲ ਬੰਗਾ ਵਿਖੇ ਗਣਤੰਤਰ ਦਿਵਸ ਦੇਸ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ|ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਨੂੰ ਮਨਾਉਂਦੇ ਹੋਏ ਜੈਨ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਪ੍ਰੋਗਰਾਮ ਪੇਸ਼ ਕੀਤਾ ਗਿਆ| ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ  ਅਤੇ ਸਪੀਚ ਵੀ ਦਿੱਤੀ ਗਈ| ਬੱਚਿਆਂ ਨੂੰ ਗੁਰਪ੍ਰੀਤ ਕੌਰ ਮੈਡਮ ਵੱਲੋਂ ਦੱਸਿਆ ਗਿਆ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਦਕਰ ਵੱਲੋਂ ਲਿਖੇ ਗਏ ਸੰਵਿਧਾਨ ਨੂੰ ਇਸ ਦਿਨ ਲਾਗੂ ਕੀਤਾ ਗਿਆ ਸੀ ਜਿਸ ਕਰਕੇ ਇਹ ਦਿਵਸ ਮਨਾਇਆ ਜਾਂਦਾ ਹੈ ਮੈਡਮ ਪਮਲਜੀਤ, ਮੈਡਮ ਸਿਮਰਨ, ਮਿਸਟਰ ਗਗਨਦੀਪ ਗਰਚਾ ਵੱਲੋਂ ਇਹ ਪ੍ਰੋਗਰਾਮ ਤਿਆਰ ਕਰਵਾਇਆ ਗਿਆ| ਸਾਰਾ ਸਕੂਲ ਦੇਸ਼ ਭਗਤੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਹਰ ਸਾਲ ਜੈਨ ਸਕੂਲ ਦਾਣਾ ਮੰਡੀ ਵਿੱਚ ਮਨਾਏ ਜਾਂਦੇ ਗਣਤੰਤਰ ਦਿਵਸ ਵਿੱਚ ਵੀ ਭਾਗ ਲੈਂਦਾ ਹੈ।ਅੰਤ ਵਿੱਚ ਮੈਡਮ ਪ੍ਰਿੰਸੀਪਲ ਵੱਲੋਂ ਵੀ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆ ਗਣਤੰਤਰ ਦਿਵਸ ਤੇ ਚਾਨਣਾ ਪਾਇਆ ਗਿਆ  ਸਕੂਲ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਸੀਨੀਅਰ ਐਡਵੋਕੇਟ ਜੇ ਡੀ ਜੈਨ ,ਪ੍ਰਧਾਨ ਕਮਲ ਜੈਨ,ਮੈਨੇਜਰ ਸੰਜੀਵ ਜੈਨ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਨੂੰ ਗਣੰਤਰ ਦਿਵਸ ਦੀ ਵਧਾਈ ਦਿੱਤੀ ਗਈ | ਇਸ ਪ੍ਰੋਗਰਾਮ ਵਿੱਚ ਵਾਈਸ ਪ੍ਰਿੰਸੀਪਲ ਕਾਜਲ ਅਤੇ ਸਮੂਹ ਸਟਾਫ ਹਾਜ਼ਰ ਸੀ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...