Thursday, January 30, 2025

ਬਲਦੀਸ਼ ਕੌਰ ਬੰਗਾ ਜਿਲਾ ਪ੍ਰਧਾਨ ਮਹਿਲਾ ਵਿੰਗ ਨਿਯੁਕਤ :

ਬੰਗਾ 30 ਜਨਵਰੀ (ਮਨਜਿੰਦਰ ਸਿੰਘ) ਬੰਗਾ ਇਲਾਕੇ ਦੀ ਸਮਾਜ ਸੇਵਕਾ ਜੋ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹੋਏ ਸਮਾਜ ਸੇਵਾ ਦੇ ਕਾਰਜਾਂ ਵਿੱਚ ਹਮੇਸ਼ਾ ਤਤਪਰ ਰਹਿੰਦੀ ਹੈ ਨੂੰ ਆਲ ਇੰਡੀਆ ਕੰਜੂਮਰ ਵੈਲਫੇਅਰ ਕੌਂਸਲ ਵੱਲੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਵਿਸ਼ੇਸ਼ ਜਿੰਮੇਦਾਰੀ ਦਿੰਦੇ ਹੋਏ ਜਿਲਾ ਪ੍ਰਧਾਨ ਮਹਿਲਾ ਵਿੰਗ ਨਿਯੁਕਤ ਕੀਤਾ ਗਿਆ ਹੈ ਕੌਂਸਲ ਦੇ ਨੈਸ਼ਨਲ ਜਨਰਲ ਸਕੱਤਰ ਦਵਿੰਦਰ ਤਿਵਾੜੀ ਵੱਲੋਂ ਬਲਦੀਸ਼ ਕੌਰ ਬੰਗਾ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੱਤੀ ਕਿ ਮੈਡਮ ਬਲਦੀਸ਼ ਕੌਰ ਬੰਗਾ ਦੀ ਕਾਬਲੀਅਤ ਅਤੇ ਸਮਾਜ ਵਿੱਚ ਉਹਨਾਂ ਦੇ ਰੁਤਬੇ ਨੂੰ ਮੱਦੇ ਨਜ਼ਰ ਰੱਖਦੇ ਹੋਏ ਇਹ ਨਿਯੁਕਤੀ ਕੀਤੀ ਗਈ ਹੈ ਕੌਂਸਲ ਦੇ ਪੰਜਾਬ ਪ੍ਰਧਾਨ ਇਕਬਾਲ ਸਿੰਘ ਬੱਲ ਨੇ ਬਲਦੀਸ਼ ਕੌਰ ਬੰਗਾ ਨੂੰ ਜ਼ਿਲ੍ਹਾ ਪ੍ਰਧਾਨ ਬਣਨ ਤੇ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੇ ਕਰਤਵ ਦਾ ਪਾਲਣ ਕਰਨਗੇ ਅਤੇ ਉਪਭੋਗਤਾਵਾਂ ਨੂੰ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਵਿੱਚ ਆਪਣਾ ਵਡਮੁੱਲਾ ਯੋਗਦਾਨ ਨਿਭਾਉਣਗੇ l ਮੈਡਮ ਬਲਦੀਸ਼ ਕੌਰ ਬੰਗਾ ਵੱਲੋਂ ਦਵਿੰਦਰ ਦਿਵਾੜੀ, ਇਕਬਾਲ ਸਿੰਘ ਬੱਲ ਤੇ ਕੌਂਸਲ ਦੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਿੱਤੀ ਗਈ ਜਿੰਮੇਵਾਰੀ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ ਉਹਨਾਂ ਜਿਲ੍ਹਾ ਨਿਵਾਸੀਆਂ  ਨੂੰ ਅਪੀਲ ਕਰਦੇ ਕਿਹਾ ਕਿ ਜੇ ਕਿਸੇ ਵੀ ਉਪਭੋਗਤਾ ਨਾਲ ਕਿਸੇ ਤਰ੍ਹਾਂ ਦਾ ਧੋਖਾ ਹੁੰਦਾ ਹੈ ਤਾਂ ਉਹਨਾਂ ਨਾਲ ਸੰਪਰਕ ਕੀਤਾ ਜਾਵੇ

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...