ਬੰਗਾ 12 ਜਨਵਰੀ (ਮਨਜਿੰਦਰ ਸਿੰਘ) ਮਹਿਲਾਵਾਂ ਦੀ ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਇਨਰਵੀਲ ਕਲੱਬ ਬੰਗਾ ਵੱਲੋਂ ਕਲੱਬ ਪ੍ਰਧਾਨ ਡਾਕਟਰ ਵੰਦਨਾ ਮੂੰਗਾ ਦੀ ਅਗਵਾਈ ਵਿੱਚ ਲੋਹੜੀ ਦੇ ਤਿਉਹਾਰ ਦੀ ਖੁਸ਼ੀ ਵਿੱਚ ਲੋੜਵੰਦ ਰਿਕਸ਼ਾ ਚਾਲਕਾਂ ਨੂੰ ਠੰਡ ਤੋਂ ਬਚਾਅ ਲਈ ਗਰਮ ਜੈਕਟਾਂ ਅਤੇ ਵਾਰਮਰ ਵੰਡੇ ਗਏ ਇਸ ਮੌਕੇ ਡਾਕਟਰ ਵੰਦਨਾ ਨੇ ਲੋਹੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਨਰਵੀਲ ਕਲੱਬ ਮਹਿਲਾਵਾਂ ਦੀ ਇੱਕ ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਹੈ ਜੋ ਕਿ 101 ਸਾਲਾਂ ਤੋਂ ਲੋੜਵੰਦਾਂ ਦੀ ਮਦਦ ਕਰਦੇ ਹੋਏ ਸਮਾਜ ਸੇਵਾ ਦੇ ਕਾਰਜਾਂ ਲਈ ਕਾਰਜਸ਼ੀਲ ਹੈ ਉਹਨਾਂ ਦੱਸਿਆ ਕਿ ਬੰਗਾ ਵਿੱਚ ਇਸ ਕਲੱਬ ਦੀ ਸ਼ੁਰੂਆਤ ਕੀਤੇ ਨੂੰ 2 ਮਹੀਨੇ ਦੇ ਕਰੀਬ ਸਮਾਂ ਹੋ ਚੁੱਕਾ ਹੈ ਇਸ ਤੋਂ ਪਹਿਲਾਂ ਕਲੱਬ ਵੱਲੋਂ ਪਹਿਲਾ ਪ੍ਰੋਜੈਕਟ ਮੈਡੀਕਲ ਚੈਕ ਅਪ ਅਤੇ ਡੈਂਟਲ ਚੈੱਕ ਅਪ ਦਾ ਲਗਾਇਆ ਗਿਆ ਸੀ ਅਤੇ ਅੱਜ ਉਹਨਾਂ ਵੱਲੋਂ ਇਹ ਦੂਸਰਾ ਪ੍ਰੋਜੈਕਟ ਹੈ ਉਹਨਾਂ ਕਿਹਾ ਕਿ ਭਵਿੱਖ ਵਿੱਚ ਸਮਾਜ ਸੇਵਾ ਦੇ ਹੋਰ ਵੱਡੇ ਪ੍ਰੋਜੈਕਟ ਲਗਾਤਾਰ ਲਗਾਏ ਜਾਂਦੇ ਰਹਿਣਗੇ।ਇਸ ਮੌਕੇ ਰੋਟਰੀ ਕਲੱਬ ਬੰਗਾ ਗ੍ਰੀਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ ਐਮਸੀ ਮੀਨੂ ਅਰੋੜਾ, ਮੈਡਮ ਗੁਰਪ੍ਰੀਤ ਕੌਰ ,ਸ੍ਰੀਮਤੀ ਮਨਮੋਹਨ ਸੂਰੀ ਵੱਲੋਂ ਲੋਹੜੀ ਦੀ ਵਧਾਈ ਦਿੰਦੇ ਹੋਏ ਆਪਣੇ ਵਿਚਾਰ ਰੱਖੇ।ਇਸ ਮੌਕੇ ਗੁਰਚਰਨ ਸਿੰਘ ਬੂਟੀ, ਕਰਮਜੀਤ ਸਿੰਘ ਮੰਗੀ, ਅਮਨਪ੍ਰੀਤ ਸਿੰਘ ਰਾਣਾ,ਜਗਮੀਤ ਸਿੰਘ ਚੇੜਾ,ਸੁਨੀਤਾ ਜੈਨ ਮਮਤਾ ਗੁਪਤਾ ਆਦਿ ਹਾਜਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment