Tuesday, January 28, 2025

*ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਬਦੌਲਤ ਬਣੇਗੀ ਮਜ਼ਬੂਤ ਸਰਕਾਰ:- ਚੇਅਰਮੈਨ ਜਲਵਾਹਾ*

ਨਵਾਂਸ਼ਹਿਰ 29 ਜਨਵਰੀ (ਮਨਜਿੰਦਰ ਸਿੰਘ, ਹਰਿੰਦਰ ਸਿੰਘ)
ਦਿੱਲੀ ਵਿਖੇ 05 ਫ਼ਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵੱਲੋਂ ਹਲਕਾ ਵਜ਼ੀਰਪੁਰ ਵਿਖੇ ਬਤੌਰ ਪ੍ਰਭਾਰੀ ਵਜੋਂ ਡਿਊਟੀ ਨਿਭਾਅ ਰਹੇ ਨਵਾਂਸ਼ਹਿਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਦਿੱਲੀ ਵਾਸੀਆਂ ਲਈ ਕੀਤੇ ਬੇਮਿਸਾਲ ਅਤੇ ਇਤਿਹਾਸਕ ਕੰਮਾਂ ਨੂੰ ਦੇਖਦਿਆਂ ਇੱਕ ਗੱਲ ਉਹ ਪੂਰੇ ਦਾਅਵੇ ਨਾਲ ਕਹਿ ਸਕਦੇ ਹਨ ਕਿ ਇਸ ਵਾਰ ਦਿੱਲੀ ਵਿੱਚ ਲਗਾਤਾਰ ਚੌਥੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਜਲਵਾਹਾ ਨੇ ਕਿਹਾ ਕਿ ਉਹ ਦਿੱਲੀ ਚੋਣਾਂ ਦੌਰਾਨ ਹਰ ਰੋਜ਼ ਲੋਕਾਂ ਨੂੰ ਮਿਲ ਰਹੇ ਹਨ ਅਤੇ ਲੋਕਾਂ ਵਿਚ ਅਰਵਿੰਦ ਕੇਜਰੀਵਾਲ ਪ੍ਰਤੀ ਬੇਹੱਦ ਪਿਆਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਦਿੱਲੀ ਵਾਸੀਆਂ ਨੂੰ ਆਪ ਸਰਕਾਰ ਉਤੇ ਪੂਰਨ ਭਰੋਸਾ ਹੈ ਕਿਉਂਕਿ ਦਿੱਲੀ ਵਾਸੀਆਂ ਨਾਲ ਜਿਹੜੇ ਵਾਅਦੇ ਕੇਜਰੀਵਾਲ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਸਨ ਉਹ ਸਾਰੇ ਵਾਅਦੇ ਪੂਰੇ ਕੀਤੇ ਹਨ। ਇਸ ਲਈ ਹੁਣ ਵੀ ਲੋਕਾਂ ਨੂੰ ਪੂਰਾ ਭਰੋਸਾ ਹੈ ਕਿ ਜੋ ਆਮ ਆਦਮੀ ਪਾਰਟੀ ਨੇ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ ਅਤੇ ਉਸ ਵਿੱਚ ਦਿੱਲੀ ਵਾਸੀਆਂ ਨੂੰ ਜਿਹੜੀਆ 15 ਗਰੰਟੀਆ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਕੇਜਰੀਵਾਲ ਸਰਕਾਰ ਜ਼ਰੂਰ ਪੂਰਾ ਕਰੇਗੀ। ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਬਹੁਤ ਇਤਿਹਾਸਕ ਕੰਮਾਂ ਨੂੰ ਨੇਪਰੇ ਚੜ੍ਹਾਇਆ ਹੈ। ਉਨ੍ਹਾਂ ਕੀਤੇ ਅਨੇਕਾਂ ਲੋਕਪੱਖੀ ਕੰਮਾਂ ਦੀ ਬਦੌਲਤ ਹੀ ਅੱਜ ਹਰ ਦਿੱਲੀ ਵਾਸੀ ਅਰਵਿੰਦ ਕੇਜਰੀਵਾਲ ਦਾ ਸਾਥ ਦੇਣ ਲਈ ਤਿਆਰ ਬਰ ਤਿਆਰ ਹੈ। ਚੇਅਰਮੈਨ ਸਤਨਾਮ ਜਲਵਾਹਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਵਜ਼ੀਰਪੁਰ ਵਿਧਾਨ ਸਭਾ ਹਲਕੇ ਵਿਚ ਜੋ ਪ੍ਰਭਾਰੀ ਦੀ ਜੁੰਮੇਵਾਰੀ ਦਿੱਤੀ ਗਈ ਹੈ ਉਹ ਉਸ ਜੁੰਮੇਵਾਰੀ ਨੂੰ ਪੂਰੀ ਦ੍ਰਿੜਤਾ ਤੇ ਮਿਹਨਤ ਨਾਲ ਨਿਭਾਉਂਦੇ ਹੋਏ ਇਹ ਸੀਟ ਵੱਡੀ ਲੀਡ ਨਾਲ ਜਿੱਤਕੇ ਪਾਰਟੀ ਦੀ ਝੋਲੀ ਪਾਉਣਗੇ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...