Thursday, January 16, 2025

ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਰੱਖਿਆ ਜਾਵੇ ਖਾਸ ਧਿਆਨ -- ਅਵਨੀਤ ਕੌਰ****ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਬੰਗਾ ਬਲਾਕ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਬੰਗਾ ਬਲਾਕ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ।

ਬੰਗਾ/ਨਵਾਂਸ਼ਹਿਰ, 16 ਜਨਵਰੀ (ਮਨਜਿੰਦਰ ਸਿੰਘ, ਹਰਿੰਦਰ ਸਿੰਘ)
 ਵਧੀਕ ਡਿਪਟੀ ਕਮਿਸ਼ਨਰ  (ਵਿਕਾਸ) ਸ਼ਹੀਦ ਭਗਤ ਸਿੰਘ ਨਗਰ ਅਵਨੀਤ ਕੌਰ ਨੇ ਅੱਜ ਬੰਗਾ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਮਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਦੀ ਕੁਆਲਿਟੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਉਹ ਚੱਲ ਰਹੇ ਸਾਰੇ ਕੰਮਾਂ ਦੀ ਖ਼ੁਦ ਨਿਗਰਾਨੀ ਕਰਨ ਅਤੇ ਸਮੇਂ-ਸਮੇਂ 'ਤੇ ਇਨ੍ਹਾਂ ਦਾ ਜਾਇਜ਼ਾ ਲੈਣ। ਉਹਨਾਂ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਦੌਰਾਨ ਉਨ੍ਹਾਂ ਪਿੰਡਾਂ ਨੂੰ ਸਾਫ-ਸੁਥਰਾ ਰੱਖਣ ਦੇ ਮਕਸਦ ਨਾਲ ਸਮੂਹ ਪਿੰਡਾਂ ਵਿਚ ਸੁੱਕੇ ਅਤੇ ਗਿੱਲੇ ਕੂੜੇ ਦੇ ਨਿਪਟਾਰੇ ਲਈ 'ਸਾਲਿਡ ਵੇਸਟ ਮੈਨੇਜਮੈਂਟ ਅਤੇ ਲੀਕੁਇਡ ਵੇਸਟ ਮੈਨੇਜਮੈਂਟ ਪਲਾਨ' ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...