ਨਵਾਂ ਸ਼ਹਿਰ 12 ਜਨਵਰੀ(ਹਰਿੰਦਰ ਸਿੰਘ) ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ 295 ਬਲਾਕ ਔੜ ਦੀ ਮਾਸਿਕ ਮੀਟਿੰਗ ਡਾ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਮੌਕੇ ਤੇ ਬਲਾਕ ਦੇ ਸਾਰੇ ਮੈਂਬਰਾਂ ਨੇ ਭਾਗ ਲਿਆ। ਪਿਛਲੇ ਮਹੀਨੇ ਦੀ ਗਤੀ ਵਿਧੀਆਂ ਅਤੇ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰੇ ਕੀਤੇ।ਬਲਾਕ ਪ੍ਰਧਾਨ ਡਾ ਅਸ਼ੋਕ ਸ਼ਰਮਾ ਨੇ ਆਖਿਆ ਕਿ ਸਿਹਤ ਮੰਤਰੀ ਡਾ. ਬਲਵੀਰ ਸਿੰਘ ਮੀਟਿੰਗਾਂ ਦੌਰਾਨ ਹਰ ਵਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਮਸਲੇ ਨੂੰ ਸੰਜੀਦਗੀ ਨਾਲ ਹੱਲ ਕਰਨ ਦਾ ਭਰੋਸਾ ਦਿੰਦੇ ਆ ਰਹੇ ਹਨ। ਪਰ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦੇ ਕੇ ਸਰਕਾਰ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਮਸਲਾ ਹੱਲ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ ਜਿਸ ਕਾਰਨ ਪੰਜਾਬ ਭਰ ਦੇ ਪ੍ਰੈਕਟੀਸ਼ਨਰਾਂ ’ਚ ਭਾਰੀ ਰੋਸ ਹੈ ਉਨ੍ਹਾਂ ਆਖਿਆ ਕਿ ਇਹ ਪੰਜਾਬ ਭਰ ਦੇ ਲੱਖਾਂ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰੋਜ਼ੀ-ਰੋਟੀ ਦਾ ਸਵਾਲ ਹੈ ਅਤੇ ਦੂਜੇ ਪਾਸੇ ਉਨ੍ਹਾਂ ’ਤੇ 80 ਫੀਸਦੀ ਲੋਕ ਵੀ ਨਿਰਭਰ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਸਮਾਜਿਕ ਮਸਲਾ ਮੰਨ ਕੇ ਇਸ ਦਾ ਸਥਾਈ ਹੱਲ ਕੀਤਾ ਜਾਵੇ। ਭਾਵੇਂ ਇਸ ਲਈ ਵਿਧਾਨ ਸਭਾ ਵਿੱਚ ਨਵਾਂ ਕਾਨੂੰਨ ਲਿਆਵੇ ਪਰ ਇਹ ਮਸਲਾ ਹੱਲ ਕਰੇ। ਪ੍ਰਧਾਨ ਨੇ ਐਲਾਨ ਕੀਤਾ ਕਿ ਜੇ ਸਰਕਾਰ ਉਨ੍ਹਾਂ ਦੇ ਮਸਲੇ ਨੂੰ ਅਣਗੌਲਿਆਂ ਕੀਤਾ ਉਹ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
ਮੀਟਿੰਗ ਵਿੱਚ ਹਾਜ਼ਰ ਹੋਏ ਡਾ ਧਰਮਜੀਤ, ਡਾ ਰਕੇਸ਼, ਡਾ ਦਲਵੀਰ ਮਾਹਲ, ਡਾ ਬਿੱਟੂ ਪਾਬਲਾ, ਡਾ ਦੇਸਰਾਜ ਡਾ ਜਤਿੰਦਰ, ਡਾ ਸੋਨੂ, ਡਾ ਜਸਵਿੰਦਰ, ਡਾ ਸਤਨਾਮ, ਡਾ ਜਦੀਸ਼,ਡਾ ਜਗਤਾਰ ਹੋਰ ਬਹੁਤ ਸਾਰੇ ਮੈਂਬਰ ਮੀਟਿੰਗ ਵਿੱਚ ਸ਼ਾਮਿਲ ਹੋਏ।
No comments:
Post a Comment