ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਪੀ ਐਮ ਸ਼੍ਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ "ਮੈਂਨਟ੍ਰਿੰਗ ਬਾਇ ਐਨੀਮੈਂਟ ਐਕਸਪਰਟ" ਵਿਸ਼ੇ ਤਹਿਤ ਉੱਘੀਆਂ ਸਖਸ਼ੀਅਤਾਂ ਨਾਲ ਰੂਬਰੂ ਕਰਵਾਉਣ ਦੀਆਂ ਹਦਾਇਤਾਂ ਦੀ ਲੜੀ ਤਹਿਤ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੀ ਅਗਵਾਈ ਹੇਠ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀ ਦੋ ਅਹਿਮ ਸ਼ਖ਼ਸੀਅਤਾਂ ਨਾਲ ਰੂਬਰੂ ਹੋਏ ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਵੇਟ ਲਿਫਟਰ ਚੈਂਪੀਅਨਸ਼ਿਪ ਕੋਚ ਜਗਦੀਸ਼ ਕੁਮਾਰ ਨਾਲ ਬੱਚਿਆਂ ਰੂਬਰੂ ਕਰਾਇਆ ਗਿਆ। ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਪੜ੍ਹਾਈ ਦੇ ਨਾਲ ਸਿਹਤ ਵੱਲ ਵੀ ਧਿਆਨ ਜਰੂਰ ਦੇਣਾ ਚਾਹੀਦਾ ਅਤੇ ਬੱਚਿਆਂ ਨੂੰ ਰਿਸ਼ਟ ਪੁਸ਼ਟ ਰਹਿਣ ਲਈ ਕੋਈ ਨਾ ਕੋਈ ਖੇਡ ਜਰੂਰ ਰੱਖਣੀ ਚਾਹੀਦੀ ਹੈ। ਜਗਦੀਸ਼ ਕੁਮਾਰ ਨੂੰ ਵੇਟ ਲਿਫਟਿੰਗ ਵਿਚ ਰਾਸ਼ਟਰ ਪੱਧਰ ਤੇ ਸਨਮਾਨਿਤ ਕੀਤਾ ਗਿਆ ਹੈ।ਇਸੇ ਹੀ ਤਰ੍ਹਾਂ ਦੂਸਰੀ ਸ਼ਖਸੀਅਤ ਕੇਸ਼ਵ ਜੈਨ ਜੋ ਕਿ ਉੱਘੇ ਲਿਖਾਰੀ, ਬੁਲਾਰੇ, ਅਤੇ ਕਾਰੋਬਾਰੀ ਤੇ ਸਿੱਖਿਅਕ ਹਨ ਨੇ ਬੱਚਿਆਂ ਨਾਲ ਆਪਣੀ ਜਿੰਦਗੀ ਦੇ ਤਜਰਬੇ ਸਾਂਝੇ ਕੀਤੇ ਉਨ੍ਹਾਂ ਨੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਜਿੰਦਗੀ ਵਿੱਚ ਗ੍ਰਹਿਣ ਕਰਨ ਲਈ ਪ੍ਰੇਰਿਤ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕਿਹਾ ਕਿ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਸਾਨੂੰ ਪਹਿਲੀ ਸੀੜੀ ਚੜ੍ਹਨੀ ਪਵੇਗੀ ਤੇ ਮਿਹਨਤ ਕਰਕੇ ਅੱਗੇ ਵਧਣਾ ਪਵੇਗਾ। ਕੇਸ਼ਵ ਜੈਨ ਨੇ ਆਪਣੇ ਤਜਰਬੇ ਨਾਲ ਬੱਚਿਆਂ ਅੰਦਰ ਛੁਪੀ ਹੋਈ ਪ੍ਰਤੀਭਾ ਨੂੰ ਉਭਾਰ ਕੇ ਸਭ ਅੱਗੇ ਪੇਸ਼ ਕੀਤਾ ਗਿਆ।ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਏ.ਐਸ.ਆਈ ਮਨਜੀਤ ਕੁਮਾਰ ਨੇ ਵੀ ਬੱਚਿਆਂ ਨਾਲ ਜਾਣ ਪਹਿਛਾਣ ਕੀਤੀ ਇਸ ਮੌਕੇ ਪੀ ਐਮ ਸ੍ਰੀ ਸਸਸ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਅਤੇ ਸਮੂਹ ਸਟਾਫ ਨੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਤੇ ਬੱਚਿਆ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚਲਦਿਆਂ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਗੱਲ ਕਹੀ ਅਤੇ ਸਟਾਫ ਵੱਲੋਂ ਆਈਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਡਮ ਗੁਨੀਤ,ਸਪਨਾ, ਨੀਰਜ ਬਾਲੀ, ਰੇਖਾ ਜਨੇਜਾ, ਪ੍ਰੇਮਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਦੀਪ ਸਿੰਘ, ਸੁਸ਼ੀਲ ਕੁਮਾਰ, ਜਸਵਿੰਦਰ ਕੌਰ, ਮਨਮੋਹਨ ਸਿੰਘ, ਅਸ਼ਵਨੀ ਕੁਮਾਰ, ਪਰਵਿੰਦਰ ਕੌਰ, ਪਰਮਿੰਦਰ ਕੌਰ, ਸੁਮੀਤ ਸੋਢੀ, ਪ੍ਰਦੀਪ ਕੋਰ ਮੀਨਾ ਰਾਣੀ,ਕਲਪਨਾ ਬੀਕਾ, ਸਤਿੰਦਰ ਕੌਰ,ਹਰਿੰਦਰ ਸਿੰਘ, ਬਲਵੰਤ ਸਿੰਘ ਸੁਰੱਖਿਆ ਗਾਰਡ, ਲਖਵੀਰ ਸਿੰਘ ਸੁਰੱਖਿਆ ਗਾਰਡ, ਹਰਪ੍ਰੀਤ ਸਿੰਘ ਕੈਂਪਸ ਮੈਨੇਜਰ ਆਦਿ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment