ਐਨਆਰਆਈ ਤੇ ਜ਼ਿਲ੍ਹੇ ਦੇ ਮੋਹਤਵਾਰ ਵਿਅਕਤੀਆਂ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਯੂਨਾਈਟਡ ਸਪੋਰਟਸ ਕਲੱਬ ਦੁਆਰਾ ਦੂਜੇ ਕਬੱਡੀ ਟੂਰਨਾਮੈਂਟ ਮੁਕਾਬਲਿਆਂ ਸਬੰਧੀ ਖਟਕੜ ਕਲਾਂ ਵਿਖੇ ਮੀਟਿੰਗ ਵਿੱਚ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਤੇ ਸਾਰੇ ਅਹੁਦੇਦਾਰਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ। ਮੀਟਿੰਗ ਉਪਰੰਤ ਕਲੱਬ ਦੇ ਪ੍ਰਧਾਨ ਬਹਾਦਰ ਸਿੰਘ ਸ਼ੇਰਗਿਲ ਤੇ ਦੇਵ ਥਿੰਦ ਯੂਕੇ ਵੱਲੋਂ ਸਮੇਤ ਮੈਂਬਰਾਂ ਦੱਸਿਆ ਕਿ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਲਈ ਦੂਜੇ ਕਬੱਡੀ ਕੱਪ 23, 24 ਫਰਵਰੀ ਨੂੰ ਖਟਕੜ ਕਲਾਂ ਦੀ ਗਰਾਊਂਡ ਵਿੱਚ ਸ਼ੁਰੂ ਹੋ ਰਿਹਾ ਹੈ । ਇਸ ਦੇ ਨਾਲ ਹੀ ਲੜਕੀਆਂ ਦਾ ਇੱਕ ਕਬੱਡੀ ਸ਼ੋ ਮੈਚ ਕਰਵਾਇਆ ਜਾਵੇਗਾ। ਕਬੱਡੀ ਦੀ ਵਿਜੇਤਾ ਟੀਮ ਨੂੰ ਢਾਈ ਲੱਖ ਰੁਪਆ ਦਿੱਤਾ ਜਾਵੇਗਾ ਤੇ ਦੂਜੇ ਨੰਬਰ ਤੇ ਰਹਿਣ ਵਾਲੀ ਟੀਮ ਨੂੰ 2 ਲੱਖ ਰੁਪਆ ਦਾ ਨਗਦ ਇਨਾਮ ਦਿੱਤਾ ਜਾਵੇਗਾ, ਇਸੇ ਤਰੀਕੇ ਬੈਸਟ ਰੇਡਰ ਤੇ ਬੈਸਟ ਜਾਫੀ ਨੂੰ ਵੀ ਇਕ-ਇਕ ਲੱਖ ਰੁਪਏ ਦੇ ਇਨਾਮ ਨਾਲ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਬਹਾਦਰ ਸਿੰਘ ਸ਼ੇਰਗਿੱਲ ਪ੍ਰਧਾਨ, ਕੇਵਲ ਸਿੰਘ ਖਟਕੜ, ਦੇਵ ਥਿੰਦ ਵਾਈਸ ਪ੍ਰਧਾਨ, ਬਿਕਰਮਜੀਤ ਸਿੰਘ ਸ਼ੇਰਗਿੱਲ ਜਨਰਲ ਸਕੱਤਰ, ਮਨਜੀਤ ਸਿੰਘ ਸਰਪੰਚ, ਕੁਲਤਾਰ ਪੁਰੇਵਾਲ, ਜੋਗਾ ਸਿੰਘ ਖਟਕੜ, ਸੰਜੀਵ ਕੁਮਾਰ ਭਨੋਟ, ਸਤਨਾਮ ਸਿੰਘ ਹੇੜੀਆਂ, ਅਵਤਾਰ ਸਿੰਘ ਸ਼ੇਰਗਿੱਲ, ਬਾਬਾ ਮੰਗਾ ਜੀ, ਪ੍ਰੋਫੈਸਰ ਮੱਖਣ ਸਿੰਘ, ਬਲਵੀਰ ਥਾਂਦੀ, ਰਾਜੂ ਭਲਵਾਨ ਆਦਿ ਹਾਜਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment