ਨਵਾਂਸ਼ਹਿਰ8 ਫ਼ਰਵਰੀ (ਹਰਿੰਦਰ ਸਿੰਘ) ਨਵਾਂਸ਼ਹਿਰ ਦੇ ਜੇ. ਐਸ.ਐਫ.ਐਚ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਰਾਣੀ ਲਕਸ਼ਮੀ ਬਾਈ ਕਰਾਟੇ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਮੋਹਰੀ ਰਹੀਆਂ। ਜਾਣਕਾਰੀ ਦਿੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕੰਪਿਊਟਰ ਟੀਚਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਨੌਵੀ ਤੋਂ ਬਾਰ੍ਹਵੀਂ ਜਮਾਤ ਦੀ ਇਸ ਕਰਾਟੇ ਪ੍ਰਤੀਯੋਗਤਾ ਵਿੱਚ 45 ਕਿਲੋ ਭਾਰ ਵਰਗ ਵਿੱਚ ਵਿਦਿਆਰਥਨ ਮਨੀਸ਼ਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ 40 ਕਿਲੋ ਭਾਰ ਵਰਗ ਵਿੱਚ ਵਿਦਿਆਰਥਣ ਪਲਕ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥਣਾ ਨੂੰ ਮੌਕੇ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਜੇਤੂ ਵਿਦਿਆਰਥਣਾਂ ਦੀ ਇਸ ਉਪਲਬਧੀ ਲਈ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਸੰਸਥਾ ਦੀ ਪੰਜਾਬੀ ਮਿਸਟ੍ਰੈਸ ਬਰਿੰਦਰ ਕੌਰ ਅਤੇ ਜਿਲਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਿਸ ਵਿੱਚ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ,ਖੇਡ ਕੋਆਰਡੀਨੇਟਰ ਦਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਆਦਿ ਹਾਜਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment