ਨਵਾਂਸ਼ਹਿਰ 8 ਫ਼ਰਵਰੀ(ਮਨਜਿੰਦਰ ਸਿੰਘ) ਸਿੱਖਿਆ ਵਿਭਾਗ ਵੱਲੋਂ ਸੂਬੇ ਅੰਦਰ ਸਥਿਤ ਵਿਦਿਕ ਸੰਸਥਾਵਾਂ ਨੂੰ ਵੱਖ-ਵੱਖ ਥਾਵਾਂ ਦੇ ਵਿਦਿਅਕ ਟੂਰ ਲਗਾਉਣ ਲਈ ਹਦਾਇਤਾਂ ਅਤੇ ਇਸ ਸਬੰਧੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ। ਇਸੇ ਹੀ ਲੜੀ ਤਹਿਤ ਸਰਕਾਰ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਕਰਤਾਰਪੁਰ ਜਲੰਧਰ ਵਿਖੇ ਸਥਿਤ ਜੰਗ ਏ ਆਜ਼ਾਦੀ,ਰੌਕ ਗਾਰਡਨ, ਸੁਖਨਾ ਝੀਲ ਸਾਇੰਸ ਸਿਟੀ,ਚਪੜ ਚਿੜੀ ਅਤੇ ਇਸ ਤੋਂ ਇਲਾਵਾ ਹੋਰ ਵੱਖ ਵੱਖ ਥਾਵਾਂ ਦਾ ਵਿਦਿਅਕ ਟੂਰ ਲਗਾਇਆ ਗਿਆ। ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬੱਚਿਆਂ ਨੇ ਵੱਖ-ਵੱਖ ਥਾਵਾਂ ਤੇ ਵਿਦਿਅਕ ਟੂਰ ਲਗਾ ਕੇ ਆਪਣੀ ਜਾਣਕਾਰੀ ਵਿੱਚ ਵਾਧਾ ਕੀਤਾ ਅਤੇ ਲਗਾਏ ਗਏ ਟੂਰ ਦੌਰਾਨ ਜੋ ਵੀ ਉਥੋਂ ਸਿੱਖਿਆ ਅਤੇ ਜਾਣਕਾਰੀ ਹਾਸਲ ਕੀਤੀ ਉਸਦੀ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲ ਨਾਲ ਸਾਂਝ ਪਾਈ । ਵਿਦਿਆਰਥੀਆਂ ਨੂੰ ਜਾਣ ਵੇਲੇ ਕਾਪੀ ਤੇ ਪੈਨ ਮੁੱਹਈਆ ਕਰਵਾਇਆ ਗਿਆ। ਬੱਚਿਆਂ ਨੇ ਵਿਦਿਅਕ ਟੂਰ ਦੌਰਾਨ ਪੌਸ਼ਟਿਕ ਤੇ ਸਵਾਦਿਸ਼ਟ ਭੋਜਨ ਦਾ ਲੁਤਫ਼ ਵੀ ਲਿਆ।ਇਸ ਮੌਕੇ ਵਿਦਿਆਰਥੀਆਂ ਨੇ ਭਰਪੂਰ ਮਨੋਰੰਜਨ ਕੀਤਾ ਡਾਕਟਰ ਅਗਨੀਹੋਤਰੀ ਨੇ ਦੱਸਿਆ ਕਿ ਬੱਚਿਆਂ ਅਤੇ ਸੰਸਥਾ ਦੀ ਬਿਹਤਰੀ ਉਹ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ।ਇਸ ਮੌਕੇ ਉਹਨਾਂ ਨੇ ਸਟਾਫ ਵਲੋਂ ਮਿਲੇ ਸਹਿਯੋਗ ਦਾ ਵੀ ਧੰਨਵਾਦ ਕੀਤਾ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment