Thursday, February 6, 2025

ਦੇਸ਼ ’ਚ ਪੱਤਰਕਾਰਾਂ ’ਤੇ ਹਮਲੇ ਲਗਾਤਾਰ ਵੱਧ ਰਹੇ ਹਨ --ਪੀਸੀਜੇਯੂ ****ਮੰਗਾਂ ਸਬੰਧੀ ਮੁੱਖ ਮੰਤਰੀ ਤੇ ਲੋਕ ਸੰਪਰਕ ਮੰਤਰੀ ਨੂੰ ਮਿਲਣ ਦਾ ਫੈਸਲਾ

ਚੰਡੀਗੜ੍ਹ 6 ਫਰਵਰੀ (ਰਜਨੀ ਵਿਰਕ, ਮਨਜਿੰਦਰ ਸਿੰਘ)
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਬਲਬੀਰ ਜੰਡੂ ਦੀ ਪ੍ਰਧਾਨਗੀ ਹੇਠ ਇੱਥੇ ਪ੍ਰੈੱਸ ਕਲੱਬ ਵਿਖੇ ਹੋਈ। ਇਸ ਮੌਕੇ ਪਿਛਲੇ ਦਿਨ ਛਤੀਸਗੜ੍ਹ ਦੇ ਪੱਤਰਕਾਰ ਸੁਰੇਸ਼ ਚੰਦਰਾਕਾਰ ਦਾ ਬੇਰਹਿਮੀ ਨਾਲ ਕਤਲ ਕਰਨ ਅਤੇ ਦਿੱਲੀ ਪੁਲਿਸ ਵਲੋਂ ਪੰਜਾਬ ਦੇ ਪੱਤਰਕਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਨਿੰਦਾ ਕੀਤੀ ਗਈ। ਇਸ ਮੌਕੇ ’ਤੇ ਪਿਛਲੇ ਦਿਨੀਂ  ਦੁਨੀਆਂ ਤੋਂ ਰੁਖਸਤ ਹੋਏ ਪੱਤਰਕਾਰਾਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਰੱਖਿਆ ਗਿਆ। ਸੂਬੇ ਦੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਅਤੇ ਲੋਕ ਸੰਪਰਕ ਮੰਤਰੀ ਨੂੰ ਮਿਲਿਆ ਜਾਵੇਗਾ। ਮੰਗਾਂ ਜਲਦੀ ਮੰਨਣ ਤੇ ਜ਼ੋਰ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਪਿਛਲੇ ਦਿਨਾਂ ਦੌਰਾਨ ਕੀਤੇ ਗਏ ਕਾਰਜ਼ਾ ਦੇ ਲੇਖਾ ਜੋਖਾ ਕੀਤਾ ਗਿਆ ਅਤੇ ਭਵਿੱਖ ਵਿਚ ਪੱਤਰਕਾਰ ਤੇ ਪੱਤਰਕਾਰੀ ਲਈ ਕੀਤੇ ਜਾਣ ਵਾਲੇ ਕਾਰਜਾ ’ਤੇ ਚਰਚਾ ਕੀਤੀ ਗਈ ਤੇ ਫੈਸਲਾ ਕੀਤਾ ਗਿਆ ਕਿ  ਵੱਖ ਵੱਖ ਜ਼ਿਲ੍ਹਿਆਂ ਵਿਚ ਪੱਤਰਕਾਰਾਂ ਦੀ ਸੁਰੱਖਿਆ ਅਤੇ ਪੱਤਰਕਾਰੀ ਦੀ ਮੌਜੂਦਾ ਸਥਿਤੀ ਸਬੰਧੀ ਸੈਮੀਨਾਰ ਕਰਵਾਏ ਜਾਣਗੇ।   ਮੈਬਰਾਂ (ਪੱਤਰਕਾਰਾਂ) ਦਾ ਸਮੂਹਿਕ ਸਿਹਤ ਬੀਮਾ ਕਰਨ ਅਤੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਅਤੇ ਲੋਕ ਸੰਪਰਕ ਮੰਤਰੀ ਨੂੰ ਮਿਲਿਆ ਜਾਵੇਗਾ।
ਇਸ ਮੌਕੇ ’ਤੇ ਯੂਨੀਅਨ ਆਗੂਆਂ ਬਲਵਿੰਦਰ ਜੰਮੂ ਤੇ ਬਲਬੀਰ ਸਿੰਘ ਜੰਡੂ ਨੇ ਕਿਹਾ ਕਿ ਦੇਸ਼ ਵਿਚ ਪੱਤਰਕਾਰਾਂ ’ਤੇ ਹਮਲੇ ਲਗਾਤਾਰ ਵੱਧ ਰਹੇ ਹਨ। ਹੁਕਮਰਾਨ ਨਿਰਪੱਖ ਤੇ ਸਹੀ ਜਾਣਕਾਰੀ ਜਨਤਕ ਕਰਨ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਜੰਮੂ ਨੇ ਕਿਹਾ ਕਿ ਇੰਡੀਅਨ ਜਰਨਲਿਸਟਸ ਯੂਨੀਅਨ ਨੇ ਕੌਮੀ ਪੱਧਰ ’ਤੇ ਪੱਤਰਕਾਰਾਂ ਦੀ ਸੁਰੱਖਿਆ ਲਈ ਐਕਟ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਅਤੇ ਯੂਨੀਅਨ ਨੇ ਬਕਾਇਦਾ ਇਸ ਸਬੰਧੀ ਖਰੜਾ ਵੀ ਤਿਆਰ ਕੀਤਾ ਹੈ। ਇਸ ਮੌਕੇ ’ਤੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ,ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਮੀਤ ਪ੍ਰਧਾਨ ਰਾਜਨ ਮਾਨ, ਜਨਰਲ ਸਕੱਤਰ ਭੂਸ਼ਨ ਸੂਦ,ਸਕੱਤਰ ਸੰਤੋਖ ਗਿੱਲ, ਹਰਮੇਸ਼ ਵਿਰਦੀ, ਭੁਪਿੰਦਰ ਮਲਿਕ, ਗਗਨਜੋਤ ਅਰੋੜਾ, ਸੁਖਨੈਬ ਸਿੱਧੂ, ਪਰਵਿੰਦਰ ਸਿੰਘ ਜੌੜਾ, ਸਰਬਜੀਤ ਭੱਟੀ, ਵੀਰਪਾਲ ਭਗਤਾ, ਦਵਿੰਦਰ ਸਿੰਘ ਭੰਗੂ ਸਮੇਤ ਹੋਰਾਂ ਨੇ ਵੀ ਵਿਚਾਰ ਪੇਸ਼ ਕੀਤੇ।

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...