ਬੰਗਾ 19 ਮਾਰਚ (ਮਨਜਿੰਦਰ ਸਿੰਘ)
ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਮੁਕੰਦਪੁਰ ਦੀ ਪੁਲਿਸ ਵੱਲੋਂ 30 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਕੰਦਪੁਰ ਦੇ ਮੁੱਖ ਥਾਣਾ ਅਫਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਮਹਿਤਾਬ ਸਿੰਘ ਆਈਪੀਐਸ ਦੀਆਂ ਹਦਾਇਤਾਂ ਅਤੇ ਡੀਐਸਪੀ ਸਬ ਡਵੀਜ਼ਨ ਬੰਗਾ ਹਰਜੀਤ ਸਿੰਘ ਪੀਪੀਐਸ ਦੀ ਅਗਵਾਈ ਅਧੀਨ ਨਸ਼ਿਆਂ ਦੀ ਰੋਕਥਾਮ ਸਬੰਧੀ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਮੁਕੰਦਪੁਰ ਦੀ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਪ੍ਰਾਪਤ ਹੋਈ ਜਦੋਂ ਏਐਸਆਈ ਸੰਦੀਪ ਸਿੰਘ ਥਾਣਾ ਮੁਕੰਦਪੁਰ ਸਮੇਤ ਪੁਲਿਸ ਪਾਰਟੀ ਇਲਾਕਾ ਗਸ਼ਤ ਪਰ ਸਨ ਤਾਂ ਨਹਿਰ ਪੁਲੀ ਝਿਗੜਾ ਲਿੰਕ ਰੋਡ ਗੁਣਾਂਚੋਰ ਤੋਂ ਹਰਕਿੰਦਰ ਸਿੰਘ ਉਰਫ ਮੰਗੀ ਪੁੱਤਰ ਪੂਰਨ ਸਿੰਘ ਵਾਸੀ ਗੁਣਾ ਚੌਰ ਥਾਣਾ ਮੁਕੰਦਪੁਰ ਨੂੰ ਸਮੇਤ 2ਪੱਤੇ ਨਸ਼ੀਲੀਆਂ ਗੋਲੀਆਂ ਹਰ ਇੱਕ ਪੱਤੇ ਵਿੱਚ 15--15 ਨਸ਼ੀਲੀਆਂ ਗੋਲੀਆਂ ਕੁੱਲ 30 ਨਸ਼ੀਲੀਆਂ ਗੋਲੀਆਂ ਮਾਰਕਾ ਐਟੀਜੋਲੰਮ ਟੈਬਲੇਟਸ ਆਈਪੀ .5ਮਿਲੀਗ੍ਰਾਮ ਬਰਾਮਦ ਹੋਈਆਂ ਜਿਸ ਤੇ ਮੁਕਦਮਾ ਨੰਬਰ 19 ਮਿਤੀ 18,3,2025 ਜੁਰਮ 22 ਐਨਡੀਪੀਐਸ ਐਕਟ 1985 ਤਹਿਤ ਦਰਜ ਰਜਿਸਟਰਡ ਕਰਕੇ ਦੋਸ਼ੀ ਨੂੰ ਗ੍ਰਫਤਾਰ ਕੀਤਾ ਤੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਇਹ ਦੋਸ਼ੀ ਕਿੱਥੋਂ ਨਸ਼ਾ ਲੈ ਕੇ ਆਉਂਦੇ ਹਨ ਉਸ ਸਬੰਧੀ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment