Tuesday, April 22, 2025

ਜਲ ਸਪਲਾਈ ਸਕੀਮਾਂ ਪੰਚਾਇਤਾਂ ਹਵਾਲੇ ਕਰਨ ਦਾ ਫੀਲਡ ਕਾਮਿਆਂ ਵਲੋਂ ਵਿਰੋਧ****28 ਅਪ੍ਰੈਲ ਨੂੰ ਡਿਵੀਜ਼ਨ ਦਫਤਰ ਨਵਾਂ ਸ਼ਹਿਰ ਵਿਖੇ ਹੋਵੇਗੀ ਰੋਸ ਰੈਲੀ*

 ਨਵਾਂ ਸ਼ਹਿਰ 22 ਅਪ੍ਰੈਲ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਪੀ ਡਬਲੀਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਜਿਲ੍ਹਾ ਕਮੇਟੀ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਮੇਸ਼ ਲਾਲ ਮਾਹੀਪੁਰ ਦੀ ਪ੍ਰਧਾਨਗੀ ਹੇਠ ਨਵਾਂ ਸ਼ਹਿਰ ਵਿਖੇ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਆਮ ਲੋਕਾਂ ਅਤੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੇ ਵਾਅਦੇ ਨਾਲ ਬਣੀ ਅਖੌਤੀ ਇਨਕਲਾਬੀਆਂ ਦੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਨ ਦੇ ਵਾਅਦੇ ਤੋਂ ਪਿੱਛੇ ਹਟਦਿਆਂ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਦੇ ਹਵਾਲੇ ਕਰਨ ਜਾ ਰਹੀ ਹੈ। ਜਿਸ ਨਾਲ ਪੰਚਾਇਤਾਂ ਅਤੇ ਆਮ ਲੋਕਾਂ ਤੇ ਜਲ ਸਪਲਾਈਆਂ ਦੀ ਦੇਖਭਾਲ, ਮੁਰੰਮਤ, ਬਿਜਲੀ ਦੇ ਖਰਚੇ ਅਤੇ ਪਾਣੀ ਦੀ ਸਪਲਾਈ ਦੀ ਜਿੰਮੇਵਾਰੀ ਪੰਚਾਇਤਾਂ ਅਤੇ ਆਮ ਲੋਕਾਂ ਦੇ ਸਿਰ ਪਵੇਗੀ। ਇਸ ਨਾਲ ਜਿੱਥੇ ਆਮ ਲੋਕਾਂ ਤੇ ਹੀ ਭਾਰ ਪਵੇਗਾ, ਉੱਥੇ ਹੀ ਨਵੀਂ ਪੀੜੀ ਲਈ ਰੁਜ਼ਗਾਰ ਦੇ ਮੌਕੇ ਵੀ ਖਤਮ ਹੋਣ ਦੇ ਨਾਲ ਨਾਲ ਵਿਭਾਗ ਵਿੱਚ ਰੁਜ਼ਗਾਰ ਤੇ ਲੱਗੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵਿੱਚ ਵੀ ਵਾਧਾ ਹੋਵੇਗਾ।
          ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ 28 ਅਪ੍ਰੈਲ ਨੂੰ ਡਿਵੀਜ਼ਨ ਦਫਤਰ ਨਵਾਂ ਸ਼ਹਿਰ ਵਿਖੇ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਬਿਨਾਂ ਸੁਖ ਰਾਮ,  ਕੁਲਵੀਰ, ਦਿਲਬਾਗ ਰਾਏ, ਸੁਖਵਿੰਦਰ ਕੁਮਾਰ, ਜਸਪਾਲ, ਬਲਵੀਰ ਮਜਾਰੀ, ਹਰਜਿੰਦਰ ਕੁਮਾਰ, ਸੀਬੂ ਰਾਮ, ਕਮਲ ਸੂਦਨ, ਦਵਿੰਦਰ ਸਿੰਘ, ਸੌਰਵ ਮਾਹੀ, ਪਰਮਜੀਤ ਚੌਹੜਾ ਆਦਿ ਹਾਜ਼ਰ ਸਨ।

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...