Friday, April 25, 2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮ ਵਿੱਚ ਪੰਥ ਪ੍ਰਸਿੱਧ ਪ੍ਰਚਾਰਕਾਂ ਭਰੀ ਹਾਜ਼ਰੀ****ਅੰਮ੍ਰਿਤ ਸੰਚਾਰ 29 ਨੂੰ ਹੋਵੇਗਾ

ਨਵਾਂਸ਼ਹਿਰ 25 ਅਪ੍ਰੈਲ (ਮਨਜਿੰਦਰ ਸਿੰਘ, ਹਰਿੰਦਰ ਸਿੰਘ) ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ‌ ਚੱਲ ਰਹੇ ਲੜੀਵਾਰ ਰਾਤਰੀ ਸਮਾਗਮ  ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਤੇ ਪ੍ਰਚਾਰਕਾਂ ਵਲੋਂ ਹਾਜਰੀ ਭਰੀ ਗਈ।ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਨਿਤਨੇਮ ਤੋਂ ਉਪਰੰਤ ਰਾਤਰੀ ਦੀਵਾਨ ਸਜਾਇਆ ਗਿਆ।ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਨਾਭ ਕੰਵਲ ਸ੍ਰੀ ਮਜਾਰਾ ਰਾਜਾ ਸਾਹਿਬ,ਬੰਗਾ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਇਆ।ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਤੇ ਕਥਾ ਵਾਚਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ  ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸ਼ਲੋਕਾਂ ਦਾ ਹਵਾਲਾ ਦਿੰਦਿਆਂ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ।ਇਸ ਦੇ ਨਾਲ ਹੀ ਉਨ੍ਹਾਂ 29 ਅਪ੍ਰੈਲ ਨੂੰ ਕਰਵਾਏ ਜਾਣ ਵਾਲੇ ਅੰਮ੍ਰਿਤ ਸੰਚਾਰ ਬਾਰੇ ਸੰਗਤਾਂ ਨੂੰ ਵਧ ਤੋਂ ਵਧ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤ ਤੇ ਗੁਰੂ ਅੰਗਦ ਦੇਵ ਜੀ ਦੇ ਜੀਵਨ ਫਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਅੱਜ ਦੇ ਲੜੀਵਾਰ ਸਮਾਗਮ ਦੀ ਸੇਵਾ ਮਾਤਾ ਸਵਰਨ ਕੌਰ ਤੇ ਸੁਖਵਿੰਦਰ ਸਿੰਘ ਦੇ ਸਮੁੱਚੇ ਪਰਿਵਾਰ ਵਲੋਂ ਲਈ ਗਈ।ਗੁਰੂ ਗੁਰਦੁਆਰਾ ਅੰਗਦ ਨਗਰ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਖਾਲਸਾ ਤੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥੇ, ਪ੍ਰਚਾਰਕਾਂ ਤੇ ਸੇਵਕ ਪਰਿਵਾਰ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ, ਹਰਜਿੰਦਰ ਸਿੰਘ ਗ੍ਰੰਥੀ ਮਨਜੀਤ ਸਿੰਘ, ਮਾਸਟਰ ਹਰਿੰਦਰ ਸਿੰਘ,ਮਹਿੰਦਰ ਸਿੰਘ ਸੈਣੀ, ਭਾਈ ਰਾਹੁਲ ਸਿੰਘ ਤਰਸੇਮ ਸਿੰਘ ਗਿੱਲ,ਪਿਆਰਾ ਸਿੰਘ ਪੰਜਾਬੀ, ਮਹਿੰਦਰ ਸਿੰਘ ਸੈਣੀ,ਗੁਰਦੀਪ ਸਿੰਘ , ਗੁਰਮੁਖ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ, ਗੁਰਦੀਪ ਸਿੰਘ ਰੀਹਲ,ਅਮਰਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਐੱਸ. ਡੀ. ਓ, ਡਾ. ਬਲਵਿੰਦਰ ਸਿੰਘ, ਗੁਰਚਰਨ ਸਿੰਘ ਪਾਬਲਾ,ਬਲਵੀਰ ਸਿੰਘ, ਜੁਝਾਰ ਸਿੰਘ ਗਿੱਲ, ਗੁਰਦੀਪ ਸਿੰਘ ਜੌਹਲ, ਦਾਰਾ ਸਿੰਘ, ਰੇਸ਼ਮ ਸਿੰਘ,  ਹਰਜੀਤ ਸਿੰਘ, ਬਲਵੰਤ ਸਿੰਘ ਪਾਬਲਾ,ਪਰਮਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਅਵਤਾਰ ਸਿੰਘ, ਕਸ਼ਮੀਰ ਸਿੰਘ, ਭਾਈ ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ, ਰੁਪਿੰਦਰ ਸਿੰਘ ਅਟਵਾਲ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਸੁਖਵਿੰਦਰ ਸਿੰਘ ਸਿਆਣ, ਹਰਭਜਨ ਸਿੰਘ, ਹਰਜੀਤ ਸਿੰਘ ਲੂਥਰਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਡਵਾਲ, ਗੁਰਦੀਪ ਸਿੰਘ ਰੀਹਲ, ਜਸਵਿੰਦਰ ਸਿੰਘ ਸੁਪਰਡੈਂਟ, ਹਰਨੇਕ ਸਿੰਘ, ਦਮਨਵੀਰ ਸਿੰਘ, ਇੰਦਰਜੀਤ ਸਿੰਘ ਬਾਹੜਾ, ਭੁਪਿੰਦਰ ਸਿੰਘ ਲੰਗੜੋਆ ਹਰਜਾਪ ਸਿੰਘ,ਤਰਨਵੀਰ ਸਿੰਘ, ਰਮਣੀਕ ਸਿੰਘ, ਕਮਲਜੀਤ ਸਿੰਘ, ਰਜਿੰਦਰ ਪਾਲ ਸਿੰਘ, ਡਾਕਟਰ ਭਗਵਾਨ ਸਿੰਘ,, ਮਨਜੀਤ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ ਮਹਿਤਪੁਰ,ਹਰਪ੍ਰੀਤ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ,ਬਲਵੀਰ ਸਿੰਘ ਸੋਨਾ,ਕੇਵਲ ਸਿੰਘ, ਜਸਵਿੰਦਰ ਸਿੰਘ ਭੰਗੂ, ਬਲਵੀਰ ਸਿੰਘ ਸੋਨਾ, ਗੁਰਸ਼ਰਨ ਸਿੰਘ ਲੰਗੜੋਆ, ਡਾਕਟਰ ਬਲਵਿੰਦਰ ਸਿੰਘ, ਮਨਜੀਤ ਕੌਰ, ਗੁਰਮੀਤ ਸਿੰਘ ਆਦਿ ਤੋਂ ਇਲਾਵਾ ਸਾਧ ਸੰਗਤ ਹਾਜ਼ਰ ਸੀ।

No comments:

Post a Comment