ਬੰਗਾ 27 ਅਪ੍ਰੈਲ(ਮਨਜਿੰਦਰ ਸਿੰਘ)
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਜਲੰਧਰ ਪੱਛਮੀ ਤੋ 'ਆਪ' ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਪਿੰਡ ਸਰਹਾਲ ਕਾਜ਼ੀਆ ਪਹੁੰਚੇ ਅਤੇ ਬੰਗਾ ਦੇ ਸਾਬਕਾ ਵਿਧਾਇਕ ਅਤੇ ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸਟਰੀ ਸਹੀਦ ਬਲਵੰਤ ਸਿੰਘ ਸਰਹਾਲ ਨੂੰ ਉਨ੍ਹਾਂ ਦੀ 33 ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਮੰਤਰੀ ਮਹਿੰਦਰ ਭਗਤ ਨੇ ਸਵ: ਸ਼ਹੀਦ ਬਲਵੰਤ ਸਿੰਘ ਸਰਹਾਲ ਨੂੰ ਸ਼ਰਧਾਂਜਲੀ ਭੇਂਟ ਕਰਦੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਦੇ ਤੂਫਾਨ ਨੇ ਰਾਜ ਦੀ ਸ਼ਾਂਤੀ ਲਈ ਯਤਨਸ਼ੀਲ ਕਈ ਆਗੂਆਂ ਨੂੰ ਗੁਆ ਦਿੱਤਾ ਹੈ। 33 ਸਾਲ ਪਹਿਲਾਂ ਬਲਵੰਤ ਸਿੰਘ ਸਰਹਾਲ ਨੇ ਵੀ ਪੰਜਾਬ ਦੀ ਸ਼ਾਂਤੀ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਸੀ। ਇਸ ਵੇਲੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਆਪਣੇ ਸਵਰਗੀ ਪਿਤਾ ਬਲਵੰਤ ਸਿੰਘ ਸਰਹਾਲ ਦੇ ਰਸਤੇ 'ਤੇ ਚੱਲ ਕੇ ਬੰਗਾ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਪਾਰਟੀ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਇਆ ਹੈ। ਇਸ ਦੇ ਨਾਲ ਹੀ, ਉਹ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਨਿਗਮ, ਪੰਜਾਬ ਦੇ ਡਿਪਟੀ ਚੇਅਰਮੈਨ ਵਜੋਂ ਵੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਲਜੀਤ ਸਰਹਾਲ ਪਾਰਟੀ ਵਰਕਰ ਦੇ ਰੂਪ ਵਿੱਚ ਲੋਕਾਂ ਵਿੱਚ ਸੰਗਠਨ ਨੂੰ ਮਜ਼ਬੂਤ ਕਰ ਰਹੇ ਹਨ। ਇਸ ਮੌਕੇ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਵਾਈਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਨਿਯਮ ਵੱਲੋਂ ਉਹਨਾਂ ਦੇ ਪਿਤਾ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਪਹੁੰਚੇ ਸਮੂਹ ਆਗੂਆਂ ਵਰਕਰਾਂ ਅਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ,ਮਾਤਾ ਗੁਰਮੇਲ ਕੌਰ, ਗੁਰਵਿੰਦਰ ਕੌਰ,ਵਿਧਾਇਕ ਸੰਤੋਸ਼ ਕਟਾਰੀਆ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ,ਹਰਜੋਤ ਕੌਰ ਲੋਹਟੀਆ, ਜਸਪ੍ਰੀਤ ਸਿੰਘ ਰੋਬੀ ਕੰਗ, ਰਾਜਵਿੰਦਰ ਕੌਰ ਥਿਆੜਾ ਹਲਕਾ ਇੰਚਾਰਜ ਜਲੰਧਰ ਕੈਂਟ, ਚੇਅਰਮੈਨ ਇੰਪਰੂਵਮੈਂਟ ਟਰਸਟ ਸਤਨਾਮ ਸਿੰਘ ਜਲਵਾਹਾ ਹਲਕਾ ਇੰਚਾਰਜ ਨਵਾਂ ਸ਼ਹਿਰ ਲਲਿਤ ਮੋਹਨ ਪਾਠਕ ਬੱਲੂ, ਬਲਬੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਅਮਨਦੀਪ ਸਿੰਘ ਮੋਹੀ ਅਮਰਦੀਪ ਸਿੰਘ ਬੰਗਾ,ਨਰਿੰਦਰ ਬੰਗਾ, ਰਣਜੀਤ ਸਿੰਘ ਝਿੰਗੜਾਂ,ਸਾਗਰ ਅਰੋੜਾ, ਮੀਨੂੰ ਅਰੋੜਾ, ਆਦਿ ਭਾਰੀ ਗਿਣਤੀ ਵਿੱਚ ਪਿੰਡਾਂ ਦੇ ਪੰਚ ਸਰਪੰਚ ਆਗੂ ਅਤੇ ਵਰਕਰ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment