Saturday, April 5, 2025

ਬੈਗ ਲੈਸ ਡੇ ਮੌਕੇ ਹਲਕਾ ਇੰਚਾਰਜ ਬੱਲੂ ਹੋਏ ਲੰਗੜੋਆ ਸਕੂਲ ਵਿਖੇ ਬੱਚਿਆਂ ਨਾਲ ਰੂਬਰੂ

ਨਵਾਂਸ਼ਹਿਰ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਹਰ ਪਹਿਲੇ ਅਤੇ ਚੌਥੇ ਸ਼ਨੀਵਾਰ ਨੂੰ ਸਕੂਲਾਂ ਵਿੱਚ ਬੈਗ ਲੈਸ ਡੇ ਮਨਾਇਆ ਜਾਂਦਾ ਹੈ, ਜਿਸ ਵਿੱਚ ਬੱਚਿਆਂ ਨੂੰ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨ ਲਈ ਮੌਕਾ ਦਿੱਤਾ ਜਾਂਦਾ ਹੈ। ਇਸੇ ਹੀ ਲੜੀ ਤਹਿਤ ਅੱਜ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਨਵਾਂ ਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਉਰਫ ਬੱਲੂ ਬੱਚਿਆਂ ਦੇ ਰੂਬਰੂ ਹੋਏ। ਇਸ ਮੌਕੇ ਸਕੂਲ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵੱਲੋਂ ਹਲਕਾ ਇੰਚਾਰਜ ਤੇ ਉਨ੍ਹਾਂ ਨਾਲ ਆਏ ਹੋਏ ਪਤਵੰਤਿਆਂ ਨੂੰ ਜੀ ਆਇਆ ਕਿਹਾ ਗਿਆ। ਹਲਕਾ ਇੰਚਾਰਜ ਵੱਲੋਂ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਬੱਚਿਆਂ ਨੂੰ ਐਨ.ਐਸ.ਕਿਊ.ਐਫ ਸਕੀਮ ਤਹਿਤ ਸਰਕਾਰ ਵੱਲੋਂ ਮੁੱਹਈਆ ਕਰਵਾਈਆਂ ਗਈਆਂ ਹੈਲਥ ਕੇਅਰ ਅਤੇ ਆਈ.ਟੀ. ਨਾਲ ਸੰਬੰਧਿਤ ਕਿੱਟਾਂ ਦੀ ਵੰਡ ਕੀਤੀ ਗਈ। ਬੱਚਿਆਂ ਵੱਲੋਂ ਬੈਗ ਲੈਸ ਡੇ ਮੌਕੇ ਜਾਣਕਾਰੀ ਭਰਪੂਰ ਅਤੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਸੁਖਵਿੰਦਰ ਲਾਲ ਸਾਇੰਸ ਮਾਸਟਰ ਵੱਲੋਂ ਬਾਖੂਬੀ ਨਿਭਾਈ। ਇਸ ਮੌਕੇ ਗਾਈਡ ਅਧਿਆਪਕਾ ਬਰਿੰਦਰ ਕੌਰ ਪੰਜਾਬੀ ਮਿਸਟ੍ਰੈਸ ਨੇ ਬੱਚਿਆਂ ਨੂੰ ਜੋ ਵੀ ਤਿਆਰੀ ਕਰਵਾਈ ਗਈ ਉਸਦੀ ਪੇਸ਼ਕਾਰੀ ਬੱਚਿਆਂ ਦੁਆਰਾ ਮੰਚ ਤੋਂ ਕੀਤੀ ਗਈ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵਲੋਂ ਵਧੀਆ ਪੇਸ਼ਕਾਰੀ ਵਾਲੇ ਬੱਚਿਆਂ ਨੂੰ ਤੋਹਫੇ ਤੇ ਮੋਮੈਂਟੋਸ ਨਾਲ ਸਨਮਾਨਿਤ ਕੀਤਾ ਗਿਆ। ਬੱਚਿਆਂ ਵਲੋਂ ਨਿਭਾਈ ਸਮੁੱਚੀ ਕਾਰਗੁਜ਼ਾਰੀ ਤੇ ਪ੍ਰਿੰਸੀਪਲ ਅਗਨੀਹੋਤਰੀ ਵਲੋਂ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਮਿਹਨਤ ਜਾਰੀ ਰੱਖਣ ਦੀ ਗੱਲ ਕਹੀ। ਚੇਅਰਮੈਨ ਅਤੇ ਸੰਸਥਾ ਵਲੋਂ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਹਲਕਾ ਇੰਚਾਰਜ ਨੂੰ ਕਾਮਰਸ ਗਰੁੱਪ ਸ਼ੁਰੂ ਕਰਨ ਲਈ ਯਾਦ ਪੱਤਰ ਦਿੱਤਾ ਗਿਆ।ਅਖੀਰ ਵਿੱਚ ਸੰਸਥਾ ਦੇ ਮੁਖੀ ਵਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ।ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ,ਬਲਾਕ ਪ੍ਰਧਾਨ, ਮਾਸਟਰ ਮਨੋਹਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...