ਨਵਾਂਸ਼ਹਿਰ13ਅਪ੍ਰੈਲ(ਮਨਜਿੰਦਰ ਸਿੰਘ, ਹਰਿੰਦਰ ਸਿੰਘ) ਨਵਾਂ ਸ਼ਹਿਰ ਵਿਖੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਸਤਨਾਮ ਸਿੰਘ ਜਲਾਲਪੁਰ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਅਮਰੀਕਾ ਵਿੱਚ ਬੈਠੇ ਅੱਤਵਾਦੀ ਸੰਗਠਨ ਦੇ ਕਾਰਕੁੰਨ ਗੁਰਪਤਵੰਤ ਸਿੰਘ ਪੰਨੂ ਵੱਲੋਂ ਵਰਤੇ ਗਏ ਡਾਕਟਰ ਭੀਮ ਰਾਉ ਅੰਬੇਡਕਰ ਅਤੇ ਸੰਵਿਧਾਨ ਪ੍ਰਤੀ ਵਰਤੇ ਗਏ ਗਲਤ ਸ਼ਬਦਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਡਾਕਟਰ ਸੁਖਵਿੰਦਰ ਸੁੱਖੀ ਵਿਧਾਇਕ ਬੰਗਾ ਅਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ , ਸਤਨਾਮ ਸਿੰਘ ਚੇਚੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਮਾਰਕੀਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ ਆਦਿ ਨੇ ਫਿਲੌਰ ਵਿਖੇ ਵਾਪਰੀ ਘਟਨਾ ਤੇ ਅਫਸੋਸ ਜ਼ਾਹਿਰ ਕੀਤਾ। ਆਗੁਆਂ ਨੇ ਗੁਰਪਤਵੰਤ ਪੰਨੂੰ ਤੇ ਤਿੱਖੇ ਸ਼ਬਦੀ ਵਾਰ ਕੀਤੇ ਤੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਤੇ ਸੰਵਿਧਾਨ ਦਾ ਅਪਮਾਨ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ।ਪ੍ਰੈਸ ਕਾਨਫਰੰਸ ਦੌਰਾਨ ਡਾਕਟਰ ਅੰਬੇਡਕਰ ਦੇ 134 ਵੇ ਜਨਮ ਦਿਨ ਨੂੰ ਜ਼ਿਲ੍ਹਾ ਪੱਧਰੀ ਸ਼ਰਧਾ ਅਤੇ ਭਾਵਨਾ ਨਾਲ ਵੱਡੇ ਪੱਧਰ ਤੇ ਮਨਾਉਣ ਦੀ ਗੱਲ ਕਹੀ।ਇਸ ਮੌਕੇ ਤੇ ਵੱਖ ਵੱਖ ਸਿਆਸੀ ਆਗੂਆਂ ਵਲੋਂ ਗੁਰਪਤਵੰਤ ਸਿੰਘ ਪੰਨੂ ਨੂੰ ਕਿਹਾ ਕਿ ਲੋਕ ਉਸ ਦੀਆਂ ਗਿੱਦੜ ਭਬਕੀਆਂ ਤੋਂ ਨਹੀਂ ਡਰਦੇ। ਉਨ੍ਹਾਂ ਪੰਨੂੰ ਨੂੰ ਪੰਜਾਬ ਆਉਣ ਲਈ ਵੰਗਾਰਿਆ। ਵਿਧਾਇਕ ਸੁਖਵਿੰਦਰ ਸੁੱਖੀ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ ਨੇ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਵਿਚ ਜੇਕਰ ਅਜਿਹਾ ਕਰਨ ਦੀ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਅਜਿਹੀ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਕੇ ਦਿਖਾਵੇ।ਇਸ ਮੌਕੇ ਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਦੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਵੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਵਰਤੇ ਗਏ ਸ਼ਬਦਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਜ਼ਿਲ੍ਹਾ ਪੱਧਰ ਤੇ ਸ਼ਰਦਾ ਭਾਵਨਾ ਨਾਲ ਮਨਾਇਆ ਜਾਵੇਗਾ ਤੇ ਉਨ੍ਹਾਂ ਇਸ ਮੌਕੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਪ੍ਰਗਟਾਈ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment