ਨਵਾਂ ਸ਼ਹਿਰ 14 ਅਪ੍ਰੈਲ (ਹਰਿੰਦਰ ਸਿੰਘ, ਮਨਜਿੰਦਰ ਸਿੰਘ)ਵਾਤਾਵਰਣ ਸੰਭਾਲ ਸੁਸਾਇਟੀ ਵਲੋਂ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਤੇ ਬਾਰਾਦਰੀ ਪਾਰਕ ਵਿਖੇ ਬੂਟੇ ਲਗਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ। ਸੁਸਾਇਟੀ ਦੇ ਮੁਢਲੇ ਮੈਂਬਰ ਬਲਜੀਤ ਚੋਪੜਾ ਨੇ ਕਿਹਾ ਕਿ ਆਮ ਪਰਿਵਾਰ ਵਿੱਚ ਪੈਦਾ ਹੋ ਕੇ ਛੂਤ-ਛਾਤ ਦਾ ਸ਼ਿਕਾਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਵਿਵੇਕ ਅਤੇ ਵਿਲੱਖਣ ਬੁੱਧੀ ਦਾ ਸਬੂਤ ਦਿੰਦੇ ਹੋਏ ਪੜਾਈ ਪੂਰੀ ਕੀਤੀ। ਉਨ੍ਹਾਂ ਨੇਂ ਵੱਖ-ਵੱਖ ਮੁਲਕਾਂ ਦੀਆਂ ਕਈ ਯੂਨੀਵਰਸਿਟੀਆਂ ਤੋਂ ਬਹੁਤ ਸਾਰੀਆਂ ਡਿਗਰੀਆਂ ਹਾਸਲ ਕੀਤੀਆਂ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਉਨ੍ਹਾਂ ਨੇ ਜਾਤੀਵਾਦ ਦੇ ਖਿਲਾਫ਼ ਸੰਘਰਸ਼ ਕੀਤਾ ਅਤੇ ਦਲਿਤ ਸਮਾਜ ਨੂੰ ਅਤਿਆਚਾਰ ਅਤੇ ਵਿਤਕਰੇਬਾਜੀ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਕੀਤਾ। ਉਨ੍ਹਾਂ ਨੇ ਆਪਣੀ ਯੋਗਤਾ ਦੇ ਬਲਬੂਤੇ ਦੇਸ਼ ਦੇ ਸੰਵਿਧਾਨ ਨੂੰ ਬਣਾਉਣ ਵਾਲੀ ਸਭਾ ਦੇ ਮੁਖੀ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਲਈ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਨਿਰਮਾਤਾ ਮੰਨਿਆ ਜਾਂਦਾ ਹੈ। ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ। ਉਨ੍ਹਾਂ ਦੀ ਸੰਘਰਸ਼ ਭਰੀ ਸਫਲ ਜ਼ਿੰਦਗੀ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਇਸ ਮੌਕੇ ਤੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਤਰਲੋਚਨ ਸਿੰਘ, ਕੁਲਦੀਪ ਕੁਮਾਰ,ਜਥੇਦਾਰ ਰੇਸ਼ਮ ਸਿੰਘ,ਤਰਸੇਮ ਲਾਲ ਆਦਿ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment