ਨਵਾਂਸ਼ਹਿਰ23ਅਪ੍ਰੈਲ (ਹਰਿੰਦਰ ਸਿੰਘ ,ਮਨਜਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ, ਹੀ ਅੱਜ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਰੈੱਡ ਆਰਟ ਥਿਏਟਰ ਗਰੁੱਪ ਦੀ ਟੀਮ ਵਲੋਂ ਜੋ ਕਿ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਨੇ "ਆਖਿਰ ਕਦੋਂ ਤੱਕ" ਸਿਰਲੇਖ ਅਧੀਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਸਬੰਧ ਵਿੱਚ ਇੱਕ ਨੁਕੜ ਨਾਟਕ ਖੇਡਿਆ ਗਿਆ। ਰੈਡ ਆਰਟ ਥੀਏਟਰ ਟੀਮ ਦੇ ਮੈਂਬਰ ਮਲਕੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਅਤੇ ਆਪਣੇ ਸੁਨੇਹੇ ਵਿੱਚ ਦੱਸਿਆ ਕਿ ਇਹ ਮਨੁੱਖ ਦੇ ਸਰੀਰ ਲਈ ਕਿੰਨੇ ਘਾਤਕ ਹਨ। ਇਸ ਮੌਕੇ ਟੀਮ ਦੇ ਮੈਂਬਰ ਰਾਜਵੀਰ ਤੇ ਸਾਥੀ ਹਰਿੰਦਰ ਨਾਲ ਸਨ।ਬੱਚਿਆਂ ਨੇ ਟੀਮ ਵੱਲੋਂ ਖੇਡੇ ਗਏ ਨੁੱਕੜ ਨਾਟਕ ਰਾਹੀਂ ਮਨੋਰੰਜਨ ਦੇ ਨਾਲ ਨਾਲ ਭਰਪੂਰ ਜਾਣਕਾਰੀ ਵੀ ਹਾਸਿਲ ਕੀਤੀ। ਇਸ ਮੌਕੇ ਤੇ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਅਤੇ ਸਟਾਫ ਵਲੋਂ ਆਈ ਹੋਈ ਰੈਡ ਆਰਟਸ ਕਲੱਬ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਸਵੇਰ ਦੀ ਸਭਾ ਵਿੱਚ ਨਾਟਕ ਦੇਖਣ ਲਈ ਸਕੂਲ ਦੇ ਵਿਦਿਆਰਥੀ ਅਤੇ ਸਮੁੱਚਾ ਸਟਾਫ ਹਾਜ਼ਰ ਰਿਹਾ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment