Friday, April 25, 2025

*ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣੇਗਾ ਪੰਜਾਬ - ਡਾ. ਸੁਖਵਿੰਦਰ ਕੁਮਾਰ ਸੁੱਖੀ*****-ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਦੇ ਹੋਏ ਪੰਜਾਬ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ।

ਬੰਗਾ, 25 ਅਪ੍ਰੈਲ (ਮਨਜਿੰਦਰ ਸਿੰਘ)
        ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਬੰਗਾ ਦੇ ਪਿੰਡ ਸੁਕਾਰ, ਚਾਹਲ ਕਲਾਂ, ਰਹਿਪਾ ਅਤੇ ਲਿਦੜ ਕਲਾ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬੱਧ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਦੇ ਬੰਗਾ ਹਲਕੇ ਦੇ ਕੋਆਰਡੀਨੇਟਰ ਸੋਹਣ ਲਾਲ ਢੰਡਾ, ਅਮਰਜੀਤ ਖਟਕੜ, ਅਰਜਨ ਦੇਵ ਮਾਸਟਰ , ਬਲਾਕ ਨੋਡਲ ਅਫ਼ਸਰ ਅਮਰ ਕਟਾਰੀਆ ਅਤੇ ਸਕੂਲਾਂ ਦੇ ਵਿਦਿਆਰਥੀਆਂ, ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

No comments:

Post a Comment