ਬੰਗਾ 27 ਅਪ੍ਰੈਲ (ਮਨਜਿੰਦਰ ਸਿੰਘ) ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਮੁਕੰਦਪੁਰ ਦੀ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਕੰਦਪੁਰ ਦੇ ਮੁੱਖ ਅਫਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਡਾ: ਮਹਿਤਾਬ ਸਿੰਘ ਆਈਪੀਐਸ ਦੀਆਂ ਹਦਾਇਤਾਂ ਅਤੇ ਡੀਐਸਪੀ ਸਬ ਡਿਵੀਜ਼ਨ ਬੰਗਾ ਹਰਜੀਤ ਸਿੰਘ ਪੀਪੀਐਸ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਦੀ ਰੋਕਥਾਮ ਸਬੰਧੀ ਸ਼ੁਰੂ ਕੀਤੀ ਮੁਹਿਮ ਵਿੱਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਮੁਕੰਦਪੁਰ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ਮੁਕੰਦਪੁਰ ,ਹਕੀਮਪੁਰ, ਸ਼ਿਕਾਰਾ ਤੋਂ ਹੁੰਦੇ ਹੋਏ ਦਾਣਾ ਮੰਡੀ ਮੁਕੰਦਪੁਰ ਤੋਂ ਪਿੰਡ ਤਲਵੰਡੀ ਫੱਤੂ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ ਤਲਵੰਡੀ ਫਤੂ ਤੋਂ ਥੋੜਾ ਪਹਿਲਾਂ ਲਿੰਕ ਰੋਡ ਪਾਸ ਪੁੱਜੇ ਤਾਂ ਅਜੇ ਕੁਮਾਰ ਉਰਫ ਬਿੱਲਾ ਪੁੱਤਰ ਮੁਖਤਿਆਰ ਸਿੰਘ ਵਾਸੀ ਤਲਵੰਡੀ ਫੱਤੂ ਥਾਣਾ ਮੁਕੰਦਪੁਰ ਨੂੰ ਸਮੇਤ ਤਿੰਨ ਪੱਤੇ ਨਸ਼ੀਲੀਆਂ ਗੋਲੀਆਂ ਮਾਰਕਾ ਐਲਪਰਾਜੋਲਮ ਟੈਬਲਟਸ ਆਈਪੀ .5 ਐਮ ਜੀ ਹਰੇਕ ਪੱਤੇ4ਵਿੱਚ 15/15 ਗੋਲੀਆਂ ਕੁੱਲ 45 ਗੋਲੀਆਂ ਬਰਾਮਦ ਹੋਈਆਂ ਜਿਸ ਤੇ ਮੁਕਦਮਾ ਨੰਬਰ 35 ਮਿਤੀ ਜੁਰਮ 22 ਐਨਡੀਪੀਐਸ ਐਕਟ 1985 ਤਹਿਤ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਇਹ ਦੋਸ਼ੀ ਕਿੱਥੋਂ ਨਸ਼ਾ ਲੈ ਕੇ ਆਉਂਦੇ ਹਨ ਉਸ ਸਬੰਧੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment