ਨਵਾਂਸ਼ਗਰ 10 ਅਪ੍ਰੈਲ (ਮਨਜਿੰਦਰ ਸਿੰਘ,ਹਰਿੰਦਰ ਸਿੰਘ) ਵਾਤਾਵਰਣ ਸੰਭਾਲ ਸੁਸਾਇਟੀ ਦੇ ਫਾਉੂਂਡਰ ਮੈਂਬਰ ਬਲਜੀਤ ਚੋਪੜਾ ਦੀ ਪ੍ਰੇਰਨਾ ਸਦਕਾ ਮੀਰਪੁਰ ਜੱਟਾਂ ਨਿਵਾਸੀ ਜਗਰੂਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਜਵਿੰਦਰ ਕੌਰ ਨੇ ਆਪਣੇ ਵਿਆਹ ਦੀ 28 ਵੀਂ ਵਰ੍ਹੇਗੰਢ ਬੂਟੇ ਲਗਾ ਕੇ ਮਨਾਈ। ਉਨ੍ਹਾਂ ਨੇ ਪਿੰਡ ਦੇ ਵਾਟਰ ਵਰਕਸ ਦੇ ਵਿਹੜੇ ਵਿੱਚ ਵੱਖ-ਵੱਖ ਕਿਸਮਾਂ ਜਿਵੇਂ ਕਿ ਅੰਬ, ਜਾਮਣ, ਅਮਰੂਦ ਆਦਿ ਦੇ 15 ਬੂਟੇ ਲਗਾਏ। ਇਸ ਮੌਕੇ ਤੇ ਬਲਜੀਤ ਚੋਪੜਾ ਨੇ ਕਿਹਾ ਕਿ ਇਸ ਜੋੜੀ ਵਲੋਂ ਸਮਾਜ ਸੇਵਾ ਕਰਕੇ ਆਮ ਲੋਕਾਂ ਨੂੰ ਬਹੁਤ ਵਧੀਆ ਸੁਨੇਹਾ ਦਿੱਤਾ ਗਿਆ ਹੈ। ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਸਮੇਂ ਦੀ ਲੋੜ ਮੁਤਾਬਿਕ ਧਰਤੀ ਤੇ ਹਰਿਆਲੀ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ । ਬੂਟੇ ਧਰਤੀ ਮਾਤਾ ਦਾ ਸ਼ਿੰਗਾਰ ਹੈ। ਗਲੋਬਲ ਵਾਰਮਿੰਗ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਹਰ ਇਕ ਖੁਸ਼ੀ ਮੌਕੇ ਤੇ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜਗਰੂਪ ਸਿੰਘ,ਸਾਹਿਬ ਚੰਦ,ਛਿੰਦਰ ਪਾਲ,ਕੇਵਲ ਰਾਮ, ਵਿੱਕੀ,ਸੁੱਖਵਿੰਦਰ ਸਿੰਘ ਆਦਿ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment