ਨਵਾਂਸ਼ਹਿਰ 22 ਅਪ੍ਰੈਲ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਨਾਏ ਜਾਣ ਵਾਲੇ 521 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰੰਭੇ ਗਏ ਲੜੀਵਾਰ ਗੁਰਮਤਿ ਸਮਾਗਮਾਂ ਦਾ ਸੰਗਤਾਂ ਭਰਪੂਰ ਲਾਹਾ ਲੈ ਰਹੀਆਂ ਹਨ। ਇਸੇ ਹੀ ਲੜੀ ਤਹਿਤ ਅੱਜ ਦਸਵੇਂ ਦਿਨ ਦਾ ਸਮਾਗਮ ਸਫਲਤਾ ਪੂਰਵਕ ਸਮਾਪਤ ਹੋਇਆ। ਜਿਸ ਵਿੱਚ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਰਾਤਰੀ ਦੀਵਾਨ ਸਜਾਇਆ ਗਿਆ ਜਿਸ ਵਿਚ ਭਾਈ ਪ੍ਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਂਕ ਨਵਾਂਸ਼ਹਿਰ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਇਆ। ਉਪਰੰਤ ਗਿਆਨੀ ਬਚਿੱਤਰ ਸਿੰਘ ਮਾਛੀਵਾੜਾ ਸਾਹਿਬ (ਲੁਧਿਆਣਾ) ਵਾਲੇ ਕਥਾ ਵਾਚਕ ਨੇ ਗੁਰੂ ਅੰਗਦ ਦੇਵ ਜੀ ਦੇ ਸਲੋਕਾਂ ਦੀ ਵਿਆਖਿਆ ਕਰਦਿਆਂ ਤੇ ਉਨਾਂ ਦੇ ਜੀਵਨ ਫਲਸਫ਼ੇ ਦੀ ਸੰਗਤ ਨਾਲ ਸਾਂਝ ਪਾਈ। ਗਿਆਨੀ ਬਚਿੱਤਰ ਸਿੰਘ ਨੇ ਗੁਰਬਾਣੀ ਦੇ ਪ੍ਰਥਾਏ ਰੁੱਤਾਂ, ਥਿਤਾਂ ਤੇ ਵਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਦਸਵੇਂ ਦਿਨ ਦੇ ਲੜੀਵਾਰ ਸਮਾਗਮ ਦੀ ਸੇਵਾ ਮਨੋਹਰ ਲਾਲ ਗਾਬਾ ਦੇ ਸਮੁੱਚੇ ਪਰਿਵਾਰ ਵਲੋਂ ਲਈ ਗਈ।ਗੁਰੂ ਗੁਰਦੁਆਰਾ ਅੰਗਦ ਨਗਰ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਖਾਲਸਾ ਤੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥੇ, ਪ੍ਰਚਾਰਕ ਤੇ ਸੇਵਕ ਪਰਿਵਾਰ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ, ਹਰਜਿੰਦਰ ਸਿੰਘ ਗ੍ਰੰਥੀ ਮਨਜੀਤ ਸਿੰਘ, ਮਾਸਟਰ ਹਰਿੰਦਰ ਸਿੰਘ,ਮਹਿੰਦਰ ਸਿੰਘ ਸੈਣੀ, ਤਰਸੇਮ ਸਿੰਘ ਗਿੱਲ,ਪਿਆਰਾ ਸਿੰਘ ਪੰਜਾਬੀ, ਮਹਿੰਦਰ ਸਿੰਘ ਸੈਣੀ, ਦੀਦਾਰ ਸਿੰਘ ਡੀ.ਐੱਸ. ਪੀ, ਗੁਰਮੁਖ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਐੱਸ. ਡੀ. ਓ, ਡਾ. ਬਲਵਿੰਦਰ ਸਿੰਘ, ਬਲਵੀਰ ਸਿੰਘ, ਜੁਝਾਰ ਸਿੰਘ ਗਿੱਲ, ਗੁਰਦੀਪ ਸਿੰਘ ਜੋਹਲ, ਦਾਰਾ ਸਿੰਘ, ਰੇਸ਼ਮ ਸਿੰਘ, ਹਰਜੀਤ ਸਿੰਘ, ਬਲਵੰਤ ਸਿੰਘ ਪਾਬਲਾ,ਪਰਮਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਅਵਤਾਰ ਸਿੰਘ, ਕਸ਼ਮੀਰ ਸਿੰਘ, ਭਾਈ ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ, ਰੁਪਿੰਦਰ ਸਿੰਘ ਅਟਵਾਲ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਸੁਖਵਿੰਦਰ ਸਿੰਘ ਸਿਆਣ, ਹਰਭਜਨ ਸਿੰਘ, ਹਰਜੀਤ ਸਿੰਘ ਲੂਥਰਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਡਵਾਲ, ਗੁਰਦੀਪ ਸਿੰਘ ਰੀਹਲ, ਤਰਨਵੀਰ ਸਿੰਘ, ਰਮਣੀਕ ਸਿੰਘ, ਕਮਲਜੀਤ ਸਿੰਘ, ਰਜਿੰਦਰ ਪਾਲ ਸਿੰਘ, ਡਾਕਟਰ ਭਗਵਾਨ ਸਿੰਘ,, ਮਨਜੀਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ,ਬਲਵੀਰ ਸਿੰਘ ਸੋਨਾ, ਕੇਵਲ ਸਿੰਘ, ਜਸਵਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਸੁਪਰਡੈਂਟ, ਹਰਨੇਕ ਸਿੰਘ, ਦਮਨਵੀਰ ਸਿੰਘ, ਇੰਦਰਜੀਤ ਸਿੰਘ ਵਾਹੜਾ, ਭੁਪਿੰਦਰ ਸਿੰਘ ਲੰਗੜੋਆ ਹਰਜਾਪ ਸਿੰਘ, ਬਲਵੀਰ ਸਿੰਘ ਸੋਨਾ, ਗੁਰਚਰਨ ਸਿੰਘ ਲੰਗੜੋਆ ਆਦਿ ਤੋਂ ਇਲਾਵਾ ਸਾਧ ਸੰਗਤ ਹਾਜ਼ਰ ਸੀ।
No comments:
Post a Comment