ਨਵਾਂਸ਼ਹਿਰ (ਹਰਿੰਦਰ ਸਿੰਘ) ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਿੰਘ ਸਭਾ ਦੇ ਹਜੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀਂ ਜਸਵਿੰਦਰ ਸਿੰਘ ਦਰਦੀ ਨੇ ਗੁਰੂ ਇਤਿਹਾਸ ਦੀ ਸਾਂਝ ਪਾਈ ਤੇ ਉਨ੍ਹਾਂ ਸੰਗਤਾਂ ਨੂੰ ਆਪਣੇ ਆਪਣੇ ਧਰਮ ਵਿੱਚ ਪ੍ਰਪੱਕ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਵਿਖਾਵੇ ਦੀ ਸਿੱਖੀ ਨਾਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦੱਸੀ ਰਹਿਤ ਮਰਿਆਦਾ ਵਿੱਚ ਰਹਿਣਾ ਚਾਹੀਦਾ ਹੈ।ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਥਾਂਦੀ ਨੇ ਸੰਗਤਾਂ ਨੂੰ ਪੁਰਬ ਦੀ ਵਧਾਈ ਦਿੱਤੀ। ਉਹਨਾਂ ਗਿਆਨੀ ਜਸਵਿੰਦਰ ਸਿੰਘ ਵਲੋਂ ਪੇਸ਼ ਕੀਤੇ ਗਏ ਵਿਚਾਰਾਂ ਤੇ ਸੰਗਤਾਂ ਨੂੰ ਅਪੀਲ ਕਰਨ ਲਈ ਕਿਹਾ ਨਾਲ ਹੀ ਸੁਖਵਿੰਦਰ ਸਿੰਘ ਥਾਂਦੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਜੀ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਸੰਗਤਾਂ ਨਾਲ ਸਾਂਝ ਪਾਈ।ਅੱਜ ਦੇ ਦਿਨ ਦੇ ਸਮਾਗਮ ਦੀ ਸੇਵਾ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੀ ਸਮੁੱਚੀ ਸੰਗਤ ਵਲੋਂ ਕਰਵਾਈ ਗਈ।ਗੁਰਦੁਆਰਾ ਪ੍ਰਬੰਧਕ ਸਿੰਘ ਸਭਾ ਨਵਾਂਸ਼ਹਿਰ ਅਤੇ ਗੁਰਦੁਆਰਾ ਅੰਗਦ ਨਗਰ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਖਾਲਸਾ ਤੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥੇ, ਪ੍ਰਚਾਰਕ,ਕਥਾ ਵਾਚਕ ਤੇ ਸੇਵਕ ਪਰਿਵਾਰ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ, ਹਰਜਿੰਦਰ ਸਿੰਘ ਗ੍ਰੰਥੀ ਮਨਜੀਤ ਸਿੰਘ, ਮਾਸਟਰ ਹਰਿੰਦਰ ਸਿੰਘ,ਮਹਿੰਦਰ ਸਿੰਘ ਸੈਣੀ, ਗ੍ਰੰਥੀ ਮਨਜੀਤ ਸਿੰਘ, ਗ੍ਰੰਥੀ ਰਾਹੁਲ ਸਿੰਘ,ਤਰਸੇਮ ਸਿੰਘ ਗਿੱਲ , ਪਿਆਰਾ ਸਿੰਘ ਪੰਜਾਬੀ, ਮਹਿੰਦਰ ਸਿੰਘ ਸੈਣੀ, ਦੀਦਾਰ ਸਿੰਘ ਡੀ.ਐੱਸ. ਪੀ, ਗੁਰਮੁਖ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਐੱਸ.ਡੀ. ਓ, ਡਾ. ਬਲਵਿੰਦਰ ਸਿੰਘ, ਬਲਵੀਰ ਸਿੰਘ, ਜੁਝਾਰ ਸਿੰਘ ਗਿੱਲ, ਗੁਰਦੀਪ ਸਿੰਘ ਜੋਹਲ, ਦਾਰਾ ਸਿੰਘ, ਰੇਸ਼ਮ ਸਿੰਘ, ਹਰਜੀਤ ਸਿੰਘ, ਬਲਵੰਤ ਸਿੰਘ ਪਾਬਲਾ,ਪਰਮਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਅਵਤਾਰ ਸਿੰਘ, ਕਸ਼ਮੀਰ ਸਿੰਘ, ਭਾਈ ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ, ਰੁਪਿੰਦਰ ਸਿੰਘ ਅਟਵਾਲ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਸੁਖਵਿੰਦਰ ਸਿੰਘ ਸਿਆਣ, ਹਰਭਜਨ ਸਿੰਘ, ਹਰਜੀਤ ਸਿੰਘ ਲੂਖਰਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਡਵਾਲ, ਤਰਨਵੀਰ ਸਿੰਘ, ਰਮਣੀਕ ਸਿੰਘ, ਕਮਲਜੀਤ ਸਿੰਘ, ਰਜਿੰਦਰ ਪਾਲ ਸਿੰਘ, ਬਲਵੰਤ ਸਿੰਘ ਪਾਬਲਾ, ਮਨਜੀਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ, ਹਰਕਮਲ ਕੌਰ, ਗੁਰਦੀਪ ਸਿੰਘ,ਬਲਵੀਰ ਸਿੰਘ ਸੋਨਾ, ਕੇਵਲ ਸਿੰਘ, ਜਸਵਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਸੁਪਰਡੈਂਟ, ਹਰਨੇਕ ਸਿੰਘ, ਦਮਨਵੀਰ ਸਿੰਘ, ਇੰਦਰਜੀਤ ਸਿੰਘ ਬਾਹੜਾ, ਹਰਜਾਪ ਸਿੰਘ, ਗੁਰਚਰਨ ਸਿੰਘ ਪਾਬਲਾ, ਭੁਪਿੰਦਰ ਸਿੰਘ ਲੰਗੜੋਆ, ਬਲਵੀਰ ਸਿੰਘ ਸੋਨਾ, ਗੁਰਸ਼ਰਨ ਸਿੰਘ ਲੰਗੜੋਆ ਆਦਿ ਤੋਂ ਇਲਾਵਾ ਸਾਧ ਸੰਗਤ ਹਾਜ਼ਰ ਸੀ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment