Wednesday, May 14, 2025

ਥਾਣਾ ਮੁਕੰਦਪੁਰ ਦੀ ਪੁਲਿਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ- ਐਸ ਐਚ ਓ ਮਹਿੰਦਰ ਸਿੰਘ

ਬੰਗਾ 14 ਮਈ ( ਮਨਜਿੰਦਰ ਸਿੰਘ, ਧਰਮਵੀਰ ਪਾਲ ਹਿਉਂ)ਜਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਸਬ ਡਿਵੀਜ਼ਨ ਬੰਗਾ ਅਧੀਨ ਆਉਂਦੇ ਥਾਣਾ ਮੁਕੰਦਪੁਰ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 19.97ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਕੰਦਪੁਰ ਦੇ ਮੁੱਖ ਥਾਣਾ ਅਫਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਤੇ ਜ਼ਿਲਾ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਆਈਪੀਐਸ ਦੀ ਯੋਗ ਅਗਵਾਈ ਅਤੇ ਡੀਐਸਪੀ ਸਬਡਵੀਜ਼ਨ ਬੰਗਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਬੰਗਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਹ ਸਮੇਤ ਪੁਲਿਸ ਪਾਰਟੀ ਮੁਕੰਦਪੁਰ ਤੋਂ ਜਗਤਪੁਰ ਵੱਲ ਲਿੰਕ ਰੋਡ ਤੇ ਜਾ ਰਹੇ ਸਨ ਜਦੋਂ ਉਹ ਮੁਕੰਦਪੁਰ ਗੇਟ ਪਾਸ ਪਹੁੰਚੇ ਤਾਂ ਇੱਕ ਲੜਕਾ ਮੁਕੰਦਪੁਰ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਵਿੱਚ ਫੜੀ ਮੋਮੀ ਵਜਨਦਾਰ ਲਿਫਾਫੀ ਸੜਕ ਤੇ ਗੇਟ ਨਾਲ ਇੱਕ ਪਾਸੇ ਸੁੱਟ ਦਿੱਤੀ ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਜਸਕਰਨ ਸਿੰਘ ਉਰਫ ਜੱਸੀ ਪੁੱਤਰ ਸੁਰਿੰਦਰ ਪਾਲ ਵਾਸੀ ਪਾਹਲੇਵਾਲ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਦੱਸਿਆ ਜਿਸ ਵੱਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਲਈ ਜਿਸ ਵਿੱਚੋਂ 19.97 ਗ੍ਰਾਮ ਹੀਰੋਇਨ ਸਮੇਤ ਲਿਫਾਫੀ ਅਤੇ ਦੂਸਰੀ ਲਿਫਾਫੀ ਵਿੱਚੋਂ 50 ਨਸ਼ੀਲੀਆਂ ਗੋਲੀਆਂ ਖੁੱਲੀਆਂ ਬਰਾਮਦ ਹੋਈਆਂ ਜਿਸ ਤੇ ਮੁਕਦਮਾ ਨੰਬਰ 46,ਅਧੀਨ ਧਾਰਾ 21, 22 ਐਨਡੀਪੀਐਸ ਐਕਟ 1985 ਤਹਿਤ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਐਸਐਚ ਓ ਨੇ ਦੱਸਿਆ ਕਿ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਪੁੱਛ ਪੜਤਾਲ ਦੌਰਾਨ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਜੋ 31 ਮਈ ਤੱਕ ਸਮਾਂ ਸੀਮਾ ਨਿਸ਼ਚਿਤ ਕੀਤੀ ਗਈ ਹੈ। ਉਸ ਤੋਂ ਪਹਿਲਾਂ ਸਭ ਨਸ਼ਾ ਤਸਕਰ ਫੜ ਲਏ ਜਾਣਗੇ ਤੇ ਇਲਾਕੇ ਵਿੱਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...