ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਅਮਰਦਾਸ ਜੀ ਦਾ 546ਵਾਂ ਪ੍ਰਕਾਸ਼ ਪੁਰਬ ਦਿਵਸ ਮੁਹੱਲਾ ਖਾਰਾ ਨਿਵਾਸ, ਕਰਿਆਮ ਰੋਡ, ਨਵਾਂਸ਼ਹਿਰ ਵਿਖੇ ਬੂਟੇ ਲਗਾ ਕੇ ਮਨਾਇਆ ਗਿਆ । ਇਸ ਮੌਕੇ ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਸਿੰਘ ਥਾਂਦੀ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਵਾਤਾਵਰਨ ਸੰਭਾਲ ਲਈ ਸੁਸਾਇਟੀ ਵੱਲੋਂ ਹਰ ਵਿਸ਼ੇਸ਼ ਪੁਰਬ ਤੇ ਬੂਟੇ ਲਗਾਏ ਜਾਂਦੇ ਹਨ ਅੱਜ ਖਾਰਾ ਕਲੋਨੀ ਵਿਖੇ 150 ਬੂਟੇ ਲਗਾਏ ਗਏ । ਇਸ ਮੌਕੇ ਗੁਰੂ ਅਮਰਦਾਸ ਜੀ ਦੇ ਜੀਵਨ ਬਾਰੇ ਦੱਸਦੇ ਕਿਹਾ ਆਪ ਜੀ ਦੀ ਨਿਰਸਵਾਰਥ ਸੇਵਾ ਨੂੰ ਵੇਖ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਆਪ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਗੱਦੀ ਦੇ ਤੀਸਰੇ ਵਾਰਿਸ ਥਾਪ ਦਿੱਤਾ। ਸ੍ਰੀ ਗੁਰੂ ਅਮਰਦਾਸ ਜੀ ਨੇ ਇਸਤਰੀ ਦੇ ਮਾਣ-ਵਡਿਆਈ ਲਈ ਆਵਾਜ਼ ਬੁਲੰਦ ਕੀਤੀ। ਸਤੀ ਪ੍ਰਥਾ ਦਾ ਉਚੀ ਸੁਰ ਵਿਚ ਵਿਰੋਧ ਕੀਤਾ। ਇਸਤਰੀ ਨੂੰ ਪਰਦੇ ਅੰਦਰ ਰਹਿਣ ਦੇ ਰਿਵਾਜ ਨੂੰ ਵੀ ਨਕਾਰਿਆ। ਇਸੇ ਤਰ੍ਹਾਂ ਆਪ ਨੇ ਵੱਡੇ ਜੋੜ-ਮੇਲੇ ਆਰੰਭ ਕੀਤੇ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ 22 ਪ੍ਰਚਾਰਕ ਥਾਪੇ, ਜਿੰਨ੍ਹਾਂ ਨੂੰ ਮੰਜੀਦਾਰ ਦਾ ਨਾਂ ਦਿੱਤਾ। ਪਾਣੀ ਦੀ ਕਿੱਲਤ ਨੂੰ ਮੁੱਖ ਰੱਖਦਿਆਂ ਹੋਇਆਂ ਆਪ ਨੇ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਬਣਵਾਈ। ਹੋਰ ਅਨੇਕਾਂ ਕਾਰਜ ਵੀ ਆਪ ਦੇ ਵਿਅਕਤੀਤਵ ਨੂੰ ਉਭਾਰਦੇ ਹਨ। ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਦਾ ਸਮੁੱਚਾ ਜੀਵਨ ਸੇਵਾ ਨੂੰ ਸਮਰਪਿਤ ਰਿਹਾ, ਜਿਨਾਂ ਨੇ ਗੁਰਬਾਣੀ ਦਾ ਪ੍ਰਚਾਰ ਪਸਾਰ ਕਰਦਿਆਂ ਸਮਾਜਕ ਬੁਰਾਈਆਂ ਦਾ ਖਾਤਮਾ ਕੀਤਾ ਅਤੇ ਸਮੁੱਚੀ ਲੋਕਾਈ ਨੂੰ ਸ਼ਬਦ ਗੁਰੂ ਨਾਲ ਜੋੜਕੇ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਦਿੱਤੀ। ਗੁਰੂ ਸਾਹਿਬ ਨੇ ਗੋਇੰਦਵਾਲ ਸਾਹਿਬ ਨੂੰ ਸਿੱਖੀ ਦਾ ਪ੍ਰਮੁੱਖ ਕੇਂਦਰ ਬਣਾਇਆ, ਜਿਥੋਂ ਪ੍ਰਚਾਰ ਪਸਾਰ ਦਾ ਪ੍ਰਵਾਹ ਚਲਿਆ ਅਤੇ ਲੰਗਰ ਪ੍ਰਥਾ ਨੂੰ ਮਜ਼ਬੂਤ ਕੀਤਾ। ਗੁਰੂ ਸਾਹਿਬ ਦਾ ਜੀਵਨ ਗੁਰਬਾਣੀ ਆਸ਼ੇ ਅਨੁਸਾਰ ਜੀਵਨ ਜਿਉਣ ਦੀ ਜਾਂਚ ਪ੍ਰਦਾਨ ਕਰਦਾ ਹੈ ਅਤੇ ਸਿੱਖੀ ਨੂੰ ਪ੍ਰਫੁੱਲਤਾ ਕਰਨ ਦਾ ਮਾਰਗ ਦਰਸ਼ਨ ਵੀ ਕਰਦਾ ਹੈ। ਉਨ੍ਹਾਂ ਕਿਹਾ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਪਹਿਰਾ ਦੇਣਾ ਚਾਹੀਦਾ ਹੈ ਅਸੀਂ ਮਨੁੱਖਾਂ ਦੇ ਬਣਾਏ ਧਰਮਾਂ ਤੋਂ ਉੱਪਰ ਉੱਠ ਕੇ ਸਰਬ-ਸਾਂਝੇ ਧਰਮ ਅਰਥਾਤ ਮਾਨਵਤਾ, ਅਹਿੰਸਾ, ਦਇਆ, ਅਮਨ ਅਤੇ ਅਖੰਡਤਾ ਦੇ ਰਸਤੇ ਉੱਪਰ ਕਦਮ ਧਰੀਏ । ਇਸ ਮੌਕੇ ਮੁੱਖ ਅਨੰਦ ਸੀਡਜ਼ ਕਰਿਆਮ ਰੋਡ ਦੇ ਸਰਪ੍ਰਸਤ ਸ. ਤਰਲੋਕ ਸਿੰਘ ਸੇਠੀ ਵੱਲੋਂ 150 ਬੂਟਿਆਂ ਦੀ ਸੇਵਾ ਕੀਤੀ ਗਈ । ਇਸ ਮੌਕੇ ਉਨ੍ਹਾਂ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਬੂਟੇ ਲਗਵਾਏ । ਉਨ੍ਹਾਂ ਨਵਾਂਸ਼ਹਿਰ ਵਾਸੀਆਂ ਅਪੀਲ ਕੀਤੀ ਕਿ ਸਾਨੂੰ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਨੇਕ ਕਾਰਜਾਂ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ । ਇਸ ਮੌਕੇ ਸੁਸਾਇਟੀ ਸਕੱਤਰ ਸ. ਅਮਰਜੀਤ ਸਿੰਘ ਖਾਲਸਾ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਅਪੀਲ ਕੀਤੀ ਆਓ ਰਲ-ਮਿਲਕੇ ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧਤਾ ਦੇ ਲਈ ਬੂਟੇ ਲਗਾਈਏ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਤਰਲੋਕ ਸਿੰਘ ਸੇਠੀ, ਅਮਰਜੀਤ ਸਿੰਘ ਖਾਲਸਾ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਸਿਆਣ, ਜਤਿੰਦਰ ਸਿੰਘ, ਸੁਮਿਤ ਸਿੰਘ, ਜੁਝਾਰ ਸਿੰਘ, ਹਰਪ੍ਰੀਤ ਸਿੰਘ, ਦੀਪਕ, ਆਜ਼ਾਦ, ਕੁਲਦੀਪ ਸਿੰਘ ਆਦਿ ਹਾਜ਼ਰ ਸਨ ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment