ਸ਼ਿਵ ਸੈਨਾ ਪੰਜਾਬ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਬੰਗਾ ਦੇ ਸਿੱਧ ਮੁਹੱਲੇ ਵਿੱਚ ਸ਼ਿਵ ਸੈਨਾ ਪੰਜਾਬ (ਐਸਸੀ ਵਿੰਗ) ਦੇ ਸੂਬਾ ਪ੍ਰਧਾਨ ਪਰਸ਼ੋਤਮ ਬੰਗਾ ਦੇ ਨਿਵਾਸ ਸਥਾਨ 'ਤੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪਰਸ਼ੋਤਮ ਬੰਗਾ ਨੇ ਕਿਹਾ ਕਿ ਸ਼ਿਵ ਸੈਨਾ ਪੰਜਾਬ ਵਲੋਂ ਕੌਮੀ ਪ੍ਰਧਾਨ ਸੰਜੀਵ ਕੁਮਾਰ ਘਨੌਲੀ ਦੀ ਯੋਗ ਅਗਵਾਈ ਵਿੱਚ ਅੱਤਵਾਦ ਦੇ ਖਿਲਾਫ 6 ਜੂਨ ਨੂੰ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸਵੇਰੇ ਮੋਹਾਲੀ ਤੋਂ ਸ਼ੁਰੂ ਹੋਵੇਗੀ ਜੋ ਰੋਪੜ ਵਿਖੇ ਸਮਾਪਤ ਹੋਵੇਗੀ। ਪ੍ਰਸ਼ੋਤਮ ਬੰਗਾ ਨੇ ਦੱਸਿਆ ਕਿ ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਬੰਗਾ, ਨਵਾਂਸ਼ਹਿਰ, ਗੜ੍ਹਸ਼ੰਕਰ, ਬਲਾਚੌਰ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਕਪੂਰਥਲਾ ਤੋਂ ਸ਼ਿਵ ਸੈਨਾ ਵਰਕਰਾਂ ਦੀਆਂ ਟੀਮਾਂ ਭਾਰੀ ਗਿਣਤੀ ਵਿੱਚ ਹੁੰਮ ਹੁਮਾ ਕੇ ਪਹੁੰਚਣਗੀਆਂ। ਇਸ ਮੌਕੇ ਉਹਨਾਂ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਪਾਕਿਸਤਾਨ 'ਤੇ ਹਮਲਾ ਕੀਤਾ ਅਤੇ ਅੱਤਵਾਦੀ ਟਿਕਾਣਿਆਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਿਰਫ਼ ਸ਼ਿਵ ਸੈਨਾ ਪੰਜਾਬ ਹੀ ਨਹੀਂ ਸਗੋਂ ਪੂਰਾ ਦੇਸ਼ ਅੱਤਵਾਦ ਦੇ ਖਿਲਾਫ ਇੱਕ ਜੁੱਟ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਪੰਜਾਬ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਹਨਾਂ ਦੱਸਿਆ ਕਿ ਇਸ "ਵਿਸ਼ਾਲ ਤਿਰੰਗਾ ਯਾਤਰਾ" ਵਿੱਚ ਸਾਰੇ ਧਰਮਾਂ ਦੇ ਲੋਕ ਸ਼ਿਰਕਤ ਕਰਨਗੇ। ਇਸ ਮੌਕੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦ ਹੱਥੋਂ ਮਾਰੇ ਗਏ ਬੇਦੋਸ਼ੇ ਲੋਕਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਪ੍ਰਸ਼ੋਤਮ ਬੰਗਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ "ਵਿਸ਼ਾਲ ਤਿਰੰਗਾ ਯਾਤਰਾ" ਨੂੰ ਸਫਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੀਟਿੰਗਾਂ ਕਰ ਰਹੇ ਹਨ। ਪੰਜਾਬ ਦੇ ਸਾਰੇ ਸ਼ਿਵ ਸੈਨਿਕਾਂ ਵਿੱਚ ਇਸ "ਵਿਸ਼ਾਲ ਤਿਰੰਗਾ ਯਾਤਰਾ" ਲੈਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ ਵੱਖ ਕੋਨਿਆਂ ਤੋਂ ਸ਼ਿਵ ਸੈਨਾ ਪੰਜਾਬ ਦੇ ਵਰਕਰ ਅਤੇ ਅਹੁਦੇਦਾਰ ਵੱਧ ਚੜ੍ਹ ਕੇ ਭਾਗ ਲੈਣਗੇ ਅਤੇ ਬੰਗਾ ਤੋਂ ਲਗਭਗ 100 ਸ਼ਿਵ ਸੈਨਿਕਾਂ ਦਾ ਕਾਫਲਾ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ। ਇਸ ਮੀਟਿੰਗ ਵਿੱਚ ਹਾਜ਼ਰ ਸਾਰੇ ਸ਼ਿਵ ਸੈਨਿਕਾਂ ਨੇ ਪੂਰਾ ਉਤਸ਼ਾਹ ਦਿਖਾਇਆ ਅਤੇ 6 ਜੂਨ ਦੇ ਇਸ "ਵਿਸ਼ਾਲ ਤਿਰੰਗਾ ਯਾਤਰਾ" ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਹਿਮਤੀ ਪ੍ਰਗਟਾਈ। ਇਸ ਮੌਕੇ ਜਗਮੋਹਨ ਸਿੰਘ ਜੱਗੀ, ਅਜੈਬ ਸਿੰਘ ਨੰਬਰਦਾਰ, ਕਮਲਜੀਤ, ਸੰਤੋਸ਼ ਸਿੰਘ, ਕਮਲਜੀਤ ਕਮਲ, ਅਮਨਦੀਪ, ਰਾਮਪਾਲ, ਜਸਵਿੰਦਰ ਰਾਮ, ਰਾਜਕੁਮਾਰ, ਕੁਲਵਿੰਦਰ ਸਿੰਘ ਕਿੰਦਾ, ਮਲਕੀਤ ਰਾਮ, ਤਜਿੰਦਰ ਸਿੰਘ, ਸੰਦੀਪ ਕੁਮਾਰ ਆਦਿ ਵੀ ਹਾਜ਼ਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment