ਨਵਾਂਸ਼ਹਿਰ (ਹਰਿੰਦਰ ਸਿੰਘ, ਮਨਜਿੰਦਰ ਸਿੰਘ)ਇਥੋਂ ਕੁਝ ਹੀ ਦੂਰੀ ਤੇ ਚੰਡੀਗੜ੍ਹ ਰੋਡ ਤੇ ਸਥਿਤ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਸਵੀਂ ਜਮਾਤ ਵਿੱਚ ਏਕਤਾ ਪੁੱਤਰੀ ਸਰਬਜੀਤ ਸਿੰਘ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਆਕਾਸ਼ ਪੁੱਤਰ ਹੋਰੀ ਲਾਲ ਅਤੇ ਰਾਜਵੀਰ ਕੌਰ ਪੁੱਤਰੀ ਹੇਮ ਰਾਜ ਨੇ 88.3 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਇਸੇ ਤਰ੍ਹਾਂ ਗੋਬਿੰਦ ਪੁੱਤਰ ਛੋਟੂ ਨੇ 85.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਜੈਸਮੀਨ ਨੈਂਸੀ ਪੁੱਤਰੀ ਸੁਰਿੰਦਰ ਪਾਲ ਨੇ 83.5 ਅੰਕ,ਜੈਸਮੀਨ ਪੁੱਤਰੀ ਮਨਪ੍ਰੀਤ ਸਿੰਘ ਨੇ 82.5 ਅੰਕ, ਰਿਤਿਕਾ ਪੁੱਤਰੀ ਸੰਦੀਪ ਕੁਮਾਰ ਨੇ 80.9, ਆਰੀਅਨ ਬਾਵਾ ਪੁੱਤਰ ਪ੍ਰਵੀਨ ਕੁਮਾਰ ਨੇ 80.6 ਫੀਸਦੀ ਅੰਕ ਪ੍ਰਾਪਤ ਕੀਤੇ। ਬਾਰਵੀਂ ਜਮਾਤ ਦੇ ਆਰਟਸ ਗਰੁੱਪ ਵਿੱਚੋਂ ਅੰਜਲੀ ਸੋਨੀ ਪੁੱਤਰੀ ਸ਼ਸ਼ੀ ਭੂਸ਼ਣ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ,ਹਰਪ੍ਰੀਤ ਕੌਰ ਪੁੱਤਰੀ ਸ਼ਿੰਦਰਜੀਤ ਸਿੰਘ ਨੇ 89.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਮੰਨਤ ਹੰਸ ਪੁਤਰੀ ਸੰਦੀਪ ਹੰਸ ਨੇ 87.6 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਜੇਕਰ ਸਾਇੰਸ ਗਰੁੱਪ ਦੇ ਨਤੀਜੇ ਦੀ ਗੱਲ ਕਰੀਏ ਤਾਂ ਨੇਹਾ ਪੁੱਤਰੀ ਪਵਨ ਕੁਮਾਰ ਅਤੇ ਕਿਰਨਜੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 93.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।ਜਸਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 91.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਹਰਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਨੇ 91.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੰਗੇ ਨਤੀਜੇ ਆਉਣ ਤੇ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਅਤੇ ਸਮੂਹ ਸਟਾਫ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸੰਸਥਾ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment