Friday, May 23, 2025

ਜਿਲਾ ਕਾਂਗਰਸ ਕਮੇਟੀ ਵੱਲੋਂ ਸੰਵਿਧਾਨ ਬਚਾਓ ਮੁਹਿੰਮ ਤਹਿਤ ਰੈਲੀ ਕੱਲ - ਤਰਲੋਚਨ ਸੂੰਢ, ਕੁਲਵਰਨ ਥਾਂਦੀਆਂ

ਬੰਗਾ 23 ਮਈ (ਮਨਜਿੰਦਰ ਸਿੰਘ)
ਸੰਵਿਧਾਨ ਬਚਾਓ ਮੁਹਿੰਮ ਤਹਿਤ 24 ਮਈ ਦਿਨ ਸ਼ਨੀਵਾਰ ਨੂੰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕਾਂਗਰਸ ਕਮੇਟੀ ਵੱਲੋਂ ਰੈਲੀ ਕੀਤੀ ਜਾਵੇਗੀ  ਬੰਗਾ ਵਿਖੇ ਜਾਣਕਾਰੀ ਦਿੰਦਿਆਂ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਅਤੇ ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆ ਨੇ ਬਲਾਕ ਬੰਗਾ ਅਤੇ ਹਲਕਾ ਬੰਗਾ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਮਿਤੀ-24 ਮਈ ਦਿਨ ਸ਼ਨੀਵਾਰ ਸਮਾਂ ਸਵੇਰੇ-10:00 ਵਜੇ ਜੀਐਨ ਸੈਲੀਬ੍ਰੇਸ਼ਨ ਨਵਾਂਸ਼ਹਿਰ ਵਿਖੇ “ ਸੰਵਿਧਾਨ ਬਚਾਓ ਮੁਹਿੰਮ” ਤਹਿਤ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਵਿੱਚ  ਰੈਲੀ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ.ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ  ਅਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਉਚੇਚੇ ਤੌਰ ਤੇ ਪਹੁੰਚ ਰਹੇ ਹਨ। ਉਨ੍ਹਾਂ ਸਮੂਹ ਮੈਂਬਰ ਸਾਹਿਬਾਨਾਂ ਨੂੰ ਮਿਤੀ-24 ਮਈ ਦਿਨ ਸ਼ਨੀਵਾਰ ਸਮਾਂ ਸਵੇਰੇ-10:00 ਵਜੇ ਬੰਗਾ ਰੋਡ ਜੀਐਨ ਸੈਲੀਬਰੇਸ਼ਨ  ਨਵਾਂਸ਼ਹਿਰ ਵਿਖੇ ਵੱਧ ਤੋਂ ਵੱਧ ਸਾਥੀਆਂ ਸਮੇਤ ਪਹੁੰਚਣ ਦੀ ਅਪੀਲ ਕੀਤੀ 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...