Friday, May 30, 2025

ਜੈਨ ਸਕੂਲ ਵਿੱਚ ਸ਼ਹੀਦੀ ਗੁਰਪੁਰਬ ਦੇ ਸਬੰਧ ਵਿੱਚ ਛਬੀਲ ਲਗਾਈ ਗਈ

ਬੰਗਾ 29, ਮਈ (ਮਨਜਿੰਦਰ ਸਿੰਘ)ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਸਕੂਲ ਦੇ ਪ੍ਰਿੰਸੀਪਲ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਸਮੇਂ ਸਮੇਂ ਤੇ ਜੈਨ ਸਕੂਲ ਦੇ ਬੱਚੇ ਧਾਰਮਿਕ ਗਤੀਵਿਧੀਆਂ ਵਿੱਚ ਭਾਗ ਲੈਂਦੇ ਰਹਿੰਦੇ ਹਨ।ਅੱਜ ਸਕੂਲ ਵਿੱਚ  ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸਕੂਲ ਦੇ ਫੋਰਥ ਕਲਾਸ ਕਰਮਚਾਰੀਆਂ ਵੱਲੋਂ ਵੀ ਵੱਧ ਚੜ ਕੇ ਇਸ ਵਿੱਚ ਭਾਗ ਲਿਆ । ਘੁੰਗਣੀਆਂ ਅਤੇ ਕੜਾਹ ਪ੍ਰਸ਼ਾਦ ਵੀ ਤਿਆਰ ਕੀਤਾ ਗਿਆ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੜੀ ਉਤਸਾਹ ਪੂਰਵਕ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਗਈ।  ਸਕੂਲ ਆਪਣੇ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ਵਿੱਚ ਧਾਰਮਿਕ ਗਤੀਵਿਧੀਆਂ ਨਾਲ ਜੋੜ ਕੇ ਬੱਚਿਆਂ ਵਿੱਚ ਧਾਰਮਿਕ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।ਸਕੂਲ ਦੀ ਮੈਨੇਜਿੰਗ ਕਮੇਟੀਪ੍ਰਧਾਨ ਕਮਲ ਜੈਨ ,ਮੈਨੇਜਰ ਸੰਜੀਵ ਜੈਨ,ਵਾਈਸ ਪ੍ਰਧਾਨ ਅਰਪਨ ਜੈਨ,ਸੈਕਟਰੀ ਅਰੁਣ ਜੈਨ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ  ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...