Saturday, May 31, 2025

ਲੰਗੜੋਆ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ,ਖੂਨਦਾਨ ਕੈਂਪ ਲਗਾ ਕੇ ਮਨਾਇਆ :

ਨਵਾਂਸ਼ਹਿਰ31 ਮਈ(ਮਨਜਿੰਦਰ ਸਿੰਘ, ਹਰਿੰਦਰ ਸਿੰਘ) ਨਜਦੀਕੀ ਪਿੰਡ ਲੰਗੜੋਆ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ 419 ਵਾਂ ਸ਼ਹੀਦੀ ਪੁਰਬ ਖੂਨਦਾਨ ਕੈਂਪ ਲਗਾ ਕੇ ਬਣਾਇਆ ਗਿਆ। ਜਾਣਕਾਰੀ ਦਿੰਦੇ ਹੋਏ ਗੁਰਮੁਖ ਸਿੰਘ ਸਕੱਤਰ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬੋਹੜਾਂ ਵਾਲਾ ਵਿਖੇ ਬਲੱਡ ਬੈਂਕ ਨਵਾਂ ਸ਼ਹਿਰ ਦੇ ਸਹਿਯੋਗ ਨਾਲ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 69 ਯੂਨਿਟ ਇਕੱਤਰ ਹੋਏ। ਇਸ ਮੌਕੇ ਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਕੀਤੇ ਗਏ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਕਥਾ ਵਿਚਾਰਾਂ ਹੋਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਮੌਕੇ ਗੁਰਦੁਆਰਾ ਪ੍ਰਬੰਧਨ ਦੇ ਗੁਰਮੁਖ ਸਿੰਘ ਜੇ ਈ, ਮਹਿੰਦਰ ਸਿੰਘ, ਹਰਪ੍ਰੀਤ ਸਿੰਘ,ਦੇਵਾ ਸਿੰਘ, ਨਰਿੰਦਰ ਸਿੰਘ, ਰਾਜਵੰਤ ਸਿੰਘ, ਸੁਖਬੀਰ ਸਿੰਘ, ਪ੍ਰਦੀਪ ਸਿੰਘ ਆਦਿ ਤੋਂ ਇਲਾਵਾ ਪਤਵੰਤੇ ਅਤੇ ਸਾਧ ਸੰਗਤ ਹਾਜ਼ਰ ਸਨ। ਖੂਨਦਾਨ ਕੈਂਪ ਸੁਰਿੰਦਰ ਸਿੰਘ ਇਟਲੀ ਵਾਲੇ ਦੇ ਪਰਿਵਾਰ ਵਲੋਂ ਆਪਣੀ ਮਾਤਾ ਦੀ ਯਾਦ ਵਿੱਚ ਲਗਾਇਆ ਗਿਆ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...