Sunday, May 18, 2025

ਗੁਰਦੁਆਰਾ ਅੰਗਦ ਨਗਰ ਪ੍ਰਬੰਧ ਕਮੇਟੀ ਦੇ ਸਹਿਯੋਗ ਨਾਲ ਸੰਗਤਾਂ ਨੇ ਕੀਤੀ ਗੁਰਧਾਮਾਂ ਦੀ ਨਿਸ਼ਕਾਮ ਯਾਤਰਾ

ਨਵਾਂਸ਼ਹਿਰ (ਹਰਿੰਦਰ ਸਿੰਘ, ਮਨਜਿੰਦਰ ਸਿੰਘ)ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਅੰਗਦ ਨਗਰ ਦੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹਿਰ ਦੀ ਸੰਗਤ ਨੇ ਵੱਖ ਵੱਖ ਗੁਰਧਾਮਾਂ ਦੀ ਨਿਸ਼ਕਾਮ ਯਾਤਰਾ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 65 ਯਾਤਰੂਆਂ ਦਾ ਜਥਾ ਮਿਤੀ 17 ਮਈ ਨੂੰ ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਤੋਂ ਅੰਮ੍ਰਿਤ ਵੇਲੇ ਅਰਦਾਸ ਕਰਕੇ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਇਆ ਜਿਸ ਵਿੱਚ ਪਹਿਲਾਂ ਗੁਰਦੁਆਰਾ ਸ੍ਰੀ ਮਾਛੀਵਾੜਾ ਸਾਹਿਬ ਲੁਧਿਆਣਾ,ਸ੍ਰੀ ਚਮਕੌਰ ਸਾਹਿਬ ਰੋਪੜ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ, ਗੁਰਦੁਆਰਾ ਚਿੜੀਆਂ ਤੋਂ ਬਾਜ ਤੁੜਾਊਂ ਅੰਬਾਲਾ, ਗੁਰਦੁਆਰਾ ਲਖਨੌਰ ਸਾਹਿਬ ਅਤੇ ਗੁਰਦੁਆਰਾ ਪੰਜੋਖੜਾ ਸਾਹਿਬ ਅੰਬਾਲਾ ਦੀ ਯਾਤਰਾ ਕਰਨ ਤੋਂ ਉਪਰੰਤ ਪਾਉਂਟਾ ਸਾਹਿਬ ਲਈ ਰਵਾਨਾ ਹੋਇਆ ਜਿੱਥੇ ਸੰਗਤਾਂ ਨੇ ਗੁਰਦੁਆਰਾ ਤੀਰ ਗੜ੍ਹ ਸਾਹਿਬ (ਹਿਮਾਚਲ ਪ੍ਰਦੇਸ਼) ਗੁਰਦੁਆਰਾ ਭੰਗਾਣੀ ਸਾਹਿਬ, ਕਿਰਪਾਲ ਸ਼ਿਲਾ ਗੁਰਦੁਆਰਾ ਸ਼ੇਰਗਾਹ ਸਾਹਿਬ (ਹਿਮਾਚਲ ਪ੍ਰਦੇਸ਼) ਤੋਂ ਹੁੰਦੇ ਹੋਏ ਵਾਪਸੀ ਤੇ ਗੁਰਦੁਆਰਾ ਨਾਢਾ ਸਾਹਿਬ ਹਿਮਾਚਲ ਪ੍ਰਦੇਸ਼ ਆਦਿ ਗੁਰਧਾਮਾਂ ਦੀ ਨਿਸ਼ਕਾਮ ਯਾਤਰਾ ਕੀਤੀ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਪਰਮਿੰਦਰ ਸਿੰਘ ਕਾਲਾ, ਪਿਆਰਾ ਸਿੰਘ ਪੰਜਾਬੀ, ਤੇਜਾ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਮਜੀਤ ਸਿੰਘ ਸੋਢੀ, ਅਮਰਜੀਤ ਸਿੰਘ ਖਾਲਸਾ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਸਿਆਣ, ਹਰਮਨਜੀਤ ਸਿੰਘ, ਗੁਰਮੁੱਖ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਗਗਨਦੀਪ ਸਿੰਘ, ਤਰਸੇਮ ਸਿੰਘ, ਨਰੰਜਣ ਕੌਰ, ਕਮਲਪ੍ਰੀਤ ਸਿੰਘ, ਸਹਿਜਵੀਰ ਸਿੰਘ, ਮਨੀਸ਼ ਸਿੰਘ, ਅਜੀਤ ਸਿੰਘ, ਪਰਮਜੀਤ ਕੌਰ, ਅਵਤਾਰ ਕੌਰ, ਕੁਲਵਿੰਦਰ ਕੌਰ, ਕਸ਼ਮੀਰ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਨਵਜੌਤ ਕੌਰ, ਦਲਜੀਤ ਕੌਰ, ਬਲਵੀਰ ਕੌਰ, ਜਸਵੰਤ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...