ਬੰਗਾ , 30ਜੂਨ (ਮਨਜਿੰਦਰ ਸਿੰਘ ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੌਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ ਦਾ, ਪੱਥਰੀਆਂ ਦਾ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਮਿਤੀ 01 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਆਰੰਭ ਹੋ ਰਿਹਾ ਹੈ । ਇਹ ਜਾਣਕਾਰੀ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪ੍ਰੈੱਸ ਨੂੰ ਦਿੱਤੀ । ਸ. ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਯੂਰੋਲੌਜੀ ਵਿਭਾਗ ਵਿਚ 01 ਜੁਲਾਈ 2025 ਤੋਂ 15 ਜੁਲਾਈ 2025 ਤੱਕ ਲਗਾਏ ਜਾ ਰਹੇ 15 ਦਿਨਾਂ ਫਰੀ ਚੈੱਕਅੱਪ ਕੈਂਪ ਵਿਚ ਗੁਰਦਿਆਂ ਦੀਆਂ ਪੱਥਰੀਆਂ, ਗਦੂਦਾਂ ਦੀਆਂ ਬਿਮਾਰੀਆਂ, ਪਿਸ਼ਾਬ ਦੀਆਂ ਬਿਮਾਰੀਆਂ, ਗੁਰਦਿਆਂ ਦੀਆਂ ਬਿਮਾਰੀਆਂ ਦਾ, ਮਰਦਾਨਾ ਕਮਜ਼ੋਰੀ, ਪਿਸ਼ਾਬ ਦੀ ਥੈਲੀ (ਬਲੈਡਰ) ਦੇ ਕੈਂਸਰ ਦੇ ਮਰੀਜ਼ਾਂ ਅਤੇ ਪੇਟ ਦੇ ਹੇਠਲੇ ਹਿੱਸੇ ਜਾਂ ਵੱਖੀ ਵਿਚ ਦਰਦਾਂ ਦੀ ਬਿਮਾਰੀਆਂ ਦਾ ਫਰੀ ਚੈੱਕਅੱਪ ਹਸਪਤਾਲ ਦੇ ਯੂਰੋਲੌਜੀ ਮਾਹਿਰ ਡਾਕਟਰ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਰੋਜ਼ਾਨਾ 9 ਵਜੇ ਤੋਂ 1 ਵਜੇ ਤੱਕ ਕੀਤਾ ਜਾਵੇਗਾ । ਕੈਂਪ ਦੌਰਾਨ ਮਰੀਜ਼ਾਂ ਦੀ ਰਜਿਟਰੇਸ਼ਨ ਮੁਫਤ ਹੋਵੇਗੀ ਅਤੇ ਅਲਟਰਾ ਸਾਊਂਡ ਸਕੈਨ ਸਿਰਫ 300/- ਰੁਪਏ ਵਿਚ ਕੀਤਾ ਜਾਵੇਗਾ । ਇਸ ਤੋਂ ਇਲਾਵਾ ਕੈਂਪ ਮਰੀਜ਼ਾਂ ਨੂੰ ਹਸਪਤਾਲ ਵੱਲੋਂ ਲੈਬ ਟੈਸਟ ਜਿਵੇਂ ਪੀ ਐਸ ਏ, ਆਰ ਐਫ ਟੀ, ਸੀ ਬੀ ਸੀ ਅਤੇ ਪਿਸ਼ਾਬ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾ ਰਹੀ ਹੈ । ਇਸ ਮੌਕੇ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਵੀ ਰਿਆਇਤੀ ਦਰਾਂ ਵਿਚ ਕੀਤੇ ਜਾਣਗੇ । ਉਹਨਾਂ ਨੇ ਸਮੂਹ ਇਲਾਕਾ ਨਿਵਾਸੀ ਲੋੜਵੰਦ ਮਰੀਜ਼ਾਂ ਨੂੰ 1 ਜੁਲਾਈ ਤੋਂ ਆਰੰਭ ਹੋ ਰਹੇ 15 ਦਿਨਾਂ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦੇ ਫਰੀ ਚੈੱਕਅੱਪ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਇਸ ਮੌਕੇ ਸ. ਜੋਗਿੰਦਰ ਸਿੰਘ ਸਾਧੜਾ ਸੀਨੀਅਰ ਮੀਤ ਪ੍ਰਧਾਨ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਸੀਨੀਅਰ ਯੂਰੋਲੋਜਿਸਟ ਡਾ. ਅਮਿਤ ਸੰਧੂ ਐਮ ਐਸ, ਐਮ ਸੀ ਐਚ(ਯੂਰੋਲੌਜੀ) ਅਤੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ ।
Monday, June 30, 2025
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment