Wednesday, June 4, 2025

ਸਰਕਾਰੀ ਸਕੂਲ ਲੰਗੜੋਆ ਦੇ ਬੱਚਿਆਂ ਨੇ ਸਮਰ ਕੈਂਪ ਲਗਾਇਆ

ਨਵਾਂਸ਼ਹਿਰ5 ਜੂਨ (ਹਰਿੰਦਰ ਸਿੰਘ) ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਰਾਜ ਦੀਆਂ ਵਿਦਿਅਕ ਸੰਸਥਾਵਾਂ ਅੰਦਰ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਸਮਰ ਕੈਂਪ ਲਗਾਉਣ ਦੇ ਨਿਸ਼ਾ ਨਿਰਦੇਸ਼ਾਂ ਤਹਿਤ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਨੇ ਸੱਤ ਦਿਨ ਦਾ ਸਮਰ ਕੈਂਪ ਲਗਾਇਆ। ਇਸ ਮੌਕੇ ਬੱਚਿਆਂ ਨੇ ਚਾਰਟ ਤੇ ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਮੁਕਾਬਲੇ, ਤੇਲਗੂ ਭਾਸ਼ਾ ਨਾਲ ਸਬੰਧਤ ਜਾਣਕਾਰੀ, ਕੁਇਜ਼ ਮੁਕਾਬਲਾ,ਹੋਰ ਸਭਿਆਚਾਰਕ ਗਤੀਵਿਧੀਆਂ ਤੋਂ ਇਲਾਵਾ ਵਾਤਾਵਰਨ ਦਿਵਸ ਮਨਾਇਆ ਗਿਆ। ਵਾਤਾਵਰਨ ਦਿਵਸ ਮੌਕੇ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੀ ਅਗਵਾਈ ਵਿੱਚ ਬੱਚਾ ਅਤੇ ਸਟਾਫ ਵੱਲੋਂ ਛਾਂਦਾਰ, ਫਲਦਾਰ, ਫੁੱਲ ਦਾਰ ਅਤੇ ਮੈਡੀਕੇਡਿਟ ਪੌਦੇ ਲਗਾਏ ਗਏ। ਇਸ ਮੌਕੇ ਤੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਨੂੰ ਵਾਤਾਵਰਨ ਦੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਲੋਬਲ ਵਾਰਮਿੰਗ ਅਤੇ ਧਰਤੀ ਦੀ ਵੱਧ ਰਹੀ ਤਪਸ਼ ਨੂੰ ਦੇਖਦਿਆਂ ਹਰ ਇੱਕ ਵਿਦਿਆਰਥੀ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਣੇ ਚਾਹੀਦੇ ਹਨ ਅਤੇ ਇਹਨਾਂ ਦਾ ਪਾਲਣ ਪੋਸ਼ਣ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਗਿਆ।ਸਮਰ ਕੈਂਪ ਦੌਰਾਨ ਆਪਣੀ ਪ੍ਰਤਿਭਾ ਦਾ ਇਜ਼ਹਾਰ ਕਰਨ ਵਾਲੇ ਵਿਦਿਆਰਥੀਆਂ ਨੂੰ ਅਤੇ ਕੈਂਪ ਦੌਰਾਨ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸੰਸਥਾ ਦੇ ਮੁਖੀ ਡਾਕਟਰ ਅਗਨੀਹੋਤਰੀ ਅਤੇ ਸਮੁੱਚੇ ਸਟਾਫ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਰੋਜਾਨਾ ਮਿਡ ਡੇ ਮੀਲ ਦੇ ਖਾਣੇ ਤੋਂ ਇਲਾਵਾ ਪੌਸ਼ਟਿਕ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਤੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵੱਲੋਂ ਸਕੂਲ ਵਿੱਚ ਆਏ ਨਵੇਂ ਕੈਂਪਸ ਮੈਨੇਜਰ ਕੁਲਵਿੰਦਰ ਸਿੰਘ ਨੂੰ ਜੀ ਆਇਆ ਆਖਿਆ ਗਿਆ। ਸਮਰ ਕੈਂਪ ਦੌਰਾਨ ਬੱਚਿਆਂ ਤੋਂ ਇਲਾਵਾ ਸਕੂਲ ਦੇ ਮੈਡਮ ਗੁਨੀਤ, ਅਮਨਦੀਪ ਕੌਰ, ਰੇਖਾ ਜਨੇਜਾ, ਮੀਨਾ ਰਾਣੀ, ਸੁਖਵਿੰਦਰ ਲਾਲ, ਨਵਨੀਤ ਸਿੰਘ, ਪ੍ਰਦੀਪ ਸਿੰਘ, ਗੁਰਪ੍ਰੀਤ, ਪ੍ਰੇਮ ਪਾਲ ਸਿੰਘ ਮਨਮੋਹਨ ਸਿੰਘ ਹਰਿੰਦਰ ਸਿੰਘ, ਬਰਿੰਦਰ ਕੌਰ,ਰਜਨੀ ਬਾਲਾ ਕਲਪਨਾ ਬੀਕਾ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਸੁਸ਼ੀਲ ਕੁਮਾਰ, ਹਿਮਾਂਸ਼ੂ ਸੋਬਤੀ,ਜਸਵਿੰਦਰ ਕੌਰ, ਕੁਲਵਿੰਦਰ ਕੁਮਾਰ, ਨੀਰਜ ਕੌਰ,ਚੇਤਨ, ਲਖਵੀਰ ਸਿੰਘ ਤੇ ਕੁਲਵਿੰਦਰ ਸਿੰਘ ਹਾਜ਼ਰ ਰਹੇ

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...