Thursday, June 12, 2025

ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਨੇ ਬੂਟੇ ਲਗਾ ਕੇ ਮਨਾਇਆ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਵਸ

ਨਵਾਂਸ਼ਹਿਰ12 ਜੂਨ(ਮਨਜਿੰਦਰ ਸਿੰਘ, ਹਰਿੰਦਰ ਸਿੰਘ) 
ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਵਸ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ, ਨਵਾਂਸ਼ਹਿਰ ਦੇ ਨਜ਼ਦੀਕ ਡਿਵਾਈਡਰ ‘ਤੇ ਬੂਟੇ ਲਗਾ ਕੇ ਮਨਾਇਆ ਗਿਆ । ਇਸ ਮੌਕੇ ਸੁਸਾਇਟੀ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਹਰ ਗੁਰਪੁਰਬ ਅਤੇ ਸੰਤਾਂ ਮਹਾਂਪੁਰਸ਼ਾਂ ਦੇ ਪਵਿੱਤਰ ਦਿਹਾੜੇ ਨੂੰ ਸੁਸਾਇਟੀ ਵੱਲੋਂ ਬੂਟੇ ਲਗਾ ਕੇ ਮਨਾਇਆ ਜਾਂਦਾ ਹੈ ਤਾਂ ਜੋ ਉਹਨਾ ਨੂੰ ਅਤੇ ਉਨ੍ਹਾਂ ਦੀਆ ਸਿੱਖਿਆਵਾਂ ਨੂੰ ਯਾਦ ਰੱਖਿਆ ਜਾਵੇ ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਅੰਮ੍ਰਿਤਸਰ ਦੇ ਵਡਾਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗ੍ਰਹਿ ਵਿਖੇ ਮਾਤਾ ਗੰਗਾ ਜੀ ਦੀ ਕੁੱਖ ਤੋਂ 19 ਜੂਨ 1595 ਨੂੰ ਹੋਇਆ , 11 ਸਾਲ ਦੀ ਨਿੱਕੀ ਉਮਰ ਚ ਆਪ ਜੀ ਗੁਰਗੱਦੀ ਦੇ ਵਾਰਸ ਥਾਪੇ ਗਏ। ਉਸ ਵੇਲੇ ਦੇ ਜ਼ਾਲਮ ਹਾਕਮ ਜਹਾਂਗੀਰ ਨੇ ਜਦੋਂ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕਰਨ ਦਾ ਫ਼ਰਮਾਨ ਸੁਣਾਇਆ ਗਿਆ ਤਾਂ ਗੁਰੂ ਅਰਜਨ ਦੇਵ ਜੀ ਆਪਣੀ ਸ਼ਹਾਦਤ ਤੋਂ ਪਹਿਲਾਂ ਹਰਗੋਬਿੰਦ ਜੀ ਨੂੰ ਗੁਰੂ ਥਾਪ ਕੇ ਸ਼ਸਤਰਧਾਰੀ ਹੋਕੇ ਜ਼ੁਲਮ ਦੇ ਖ਼ਿਲਾਫ਼ ਟਕਰਾਉਣ ਦਾ ਆਦੇਸ਼ ਕਰ ਗਏ। ਆਪ ਜੀ ਨੇ ਗੁਰਗੱਦੀ ਦੀ ਜ਼ਿੰਮੇਵਾਰੀ ਸੰਭਾਲ ਕੇ ਸਿੱਖ ਵਿਚਾਰਧਾਰਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਕਦਮ ਉਠਾਏ ਤੇ ਜਬਰ ਜ਼ੁਲਮ ਨਾਲ ਨਜਿੱਠਣ ਲਈ ਮੀਰੀ-ਪੀਰੀ ਦੀਆਂ ਦੋ ਕਿਰਪਾਨਾਂ ਪਹਿਨ ਕੇ ਸਿੱਖ ਧਰਮ ਵਿੱਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ। ਮੀਰੀ ਤੋਂ ਭਾਵ ਰਾਜਨੀਤਕ ਤੇ ਪੀਰੀ ਤੋਂ ਭਾਵ ਅਧਿਆਤਮਕ ਜੀਵਨ ਦੀ ਅਗਵਾਈ ਕਰਨਾ ਮੰਨਿਆ ਜਾਂਦਾ ਹੈ। ਜਿਸ ਦੀ ਪਾਲਨਾ ਕਰਦੇ ਹੋਏ ਛੇਵੇਂ ਪਾਤਸ਼ਾਹ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਪਹਿਨੀਆਂ ਤੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਬਿਲਕੁਲ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ ਜੋ ਕਿ ਮੀਰੀ ਪੀਰੀ ਦਾ ਸੂਚਕ ਹੈ ।ਗੁਰੂ ਹਰਗੋਬਿੰਦ ਸਾਹਿਬ ਨੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਣ ਸ਼ੁਰੂ ਕਰਵਾਇਆ ਤੇ ਆਪ ਨੇ ਸਿੱਖ ਸੰਗਤਾਂ ਨੂੰ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ, ਸ਼ਸਤਰ ‘ਤੇ ਘੋੜੇ ਅਰਪਣ ਕਰਨ ਲਈ ਸੰਦੇਸ਼ ਭੇਜੇ । ਗੁਰੂ ਹਰਗੋਬਿੰਦ ਜੀ ਨੇ ਆਪ ਜ਼ਬਰ ਤੇ ਜ਼ੁਲਮ ਵਿਰੁੱਧ ਯੁੱਧ ਕਰ ਕੇ ਜ਼ਾਲਮਾਂ ਤੇ ਜਰਵਾਣਿਆਂ ਨੂੰ ਚਾਰ ਵੱਡੀਆਂ ਜੰਗਾਂ ਵਿੱਚ ਹਾਰ ਦਿੱਤੀ ਤੇ ਜ਼ੁਲਮ ਦਾ ਟਾਕਰਾ ਕਰਨ ਲਈ ਸਿੱਖਾਂ ਨੂੰ ਸਾਹਸ ਤੇ ਬਲ ਪ੍ਰਦਾਨ ਕੀਤਾ। ਇਸ ਮੌਕੇ ਸ. ਅਮਰਜੀਤ ਸਿੰਘ ਖਾਲਸਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਦੇ ਲਈ ਬੂਟੇ ਲਗਾਏ ਗਏ । ਉਨ੍ਹਾਂ ਕਿਹਾ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਪਹਿਰਾ ਦੇਣਾ ਚਾਹੀਦਾ ਹੈ ਹਰ ਮੁਸ਼ਕਿਲ ਅਤੇ ਜ਼ੁਲਮ ਦਾ ਸਾਹਮਣਾ ਨਿਡਰ ਹੋ ਕੇ ਕਰਨਾ ਚਾਹੀਦਾ ਹੈ । ਇਸ ਮੌਕੇ ਸ਼ੁਗਰ ਮਿਲ, ਨਵਾਂਸ਼ਹਿਰ ਦੇ ਡਾਇਰੈਕਟਰ ਸ. ਚਰਨਜੀਤ ਸਿੰਘ ਮੁਬਾਰਕਪੁਰ ਅਤੇ ਕੌਂਸਲਰ ਸ਼੍ਰੀ ਪ੍ਰਵੀਨ ਭਾਟੀਆ ਨੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਬੂਟੇ ਲਗਵਾਏ । ਉਨ੍ਹਾਂ ਅਪੀਲ ਕੀਤੀ ਕਿ ਹਰ ਇਕ ਨੂੰ ਅਜਿਹੇ ਕਾਰਜਾਂ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਚਰਨਜੀਤ ਸਿੰਘ ਮੁਬਾਰਕਪੁਰ ਮੰਗਲ ਸਿੰਘ ਬੈਂਸ, ਕਰਮਜੀਤ ਸਿੰਘ ਸੋਢੀ, ਮਨਜੀਤ ਸਿੰਘ, ਪ੍ਰਵੀਨ ਭਾਟੀਆ, ਪ੍ਰਿਤਪਾਲ ਸਿੰਘ ਹਵੇਲੀ ਜਤਿੰਦਰ ਸਿੰਘ, ਸੁਖਵਿੰਦਰ ਸਿੰਘ ਸਿਆਣ, ਹਰਪ੍ਰੀਤ ਸਿੰਘ ਅਤੇ ਹਰਮਨਜੀਤ ਸਿੰਘ ਆਦਿ ਹਾਜ਼ਰ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...