ਨਵਾਂਸ਼ਹਿਰ 28 ਜੁਲਾਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਲਖਵੀਰ ਸਿੰਘ ਨਵਾਂਸ਼ਹਿਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈਗੂਲਰ ਸੇਵਾ ਦੇ 14 ਸਾਲ ਬੀਤ ਜਾਣ ਬਾਅਦ ਵੀ ਕੰਪਿਊਟਰ ਅਧਿਆਪਕ ਆਪਣੇ ਮੁੱਢਲੇ ਹੱਕਾਂ ਤੋਂ ਵਾਝੇਂ ਹਨ।ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾ ਨਿਭਾ ਰਹੇ 6640 ਕੰਪਿਊਟਰ ਅਧਿਆਪਕ ਅੱਜ ਤੋਂ 14 ਸਾਲ ਪਹਿਲਾਂ1ਜੁਲਾਈ 2011 ਨੂੰ ਮਾਨਯੋਗ ਰਾਜਪਾਲ ਅਤੇ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਨਾਲ ਵਿਭਾਗ ਵੱਲੋ ਜਾਰੀ ਕੀਤੇ ਗਏ ਰੈਗੂਲਰ ਨਿਯੁਕਤੀ ਪੱਤਰਾਂ ਨੂੰ ਇਨ ਬਿਨ ਲਾਗੂ ਕਰਵਾਉਣ ਲਈ ਅੱਜ ਵੀ ਸੰਘਰਸ਼ ਕਰਨ ਲਈ ਮਜਬੂਰ ਹਨ। ਲਖਵੀਰ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ। ਚੋਣ ਮੈਨੀਫੈਸਟੋ ਵਿੱਚ ਲਿਖਤੀ ਰੂਪ ਵਿੱਚ ਵਾਅਦਾ ਕਰਨ ਅਤੇ 15 ਸਤੰਬਰ 2022 ਨੂੰ ਦੀਵਾਲੀ ਮੌਕੇ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੱਸ ਵੱਲੋ ਕੰਪਿਊਟਰ ਅਧਿਆਪਕਾਂ ਤੇ ਛੇਵਾਂ ਪੇਅ ਕਮਿਸ਼ਨ ਅਤੇ ਪੰਜਾਬ ਸੀ ਐਸ ਆਰ ਰੂਲਜ਼ ਲਾਗੂ ਕਰਨ ਦੇ ਅਧਿਕਾਰਤ ਐਲਾਨ ਦੇ ਬਾਵਜੂਦ ਅੱਜ ਵੀ ਕੰਪਿਊਟਰ ਅਧਿਆਪਕ ਆਪਣੇ ਜਾਇਜ ਹੱਕਾਂ ਤੋ ਵਾਂਝੇ ਹਨ। ਇਸ ਦੇ ਨਾਲ ਹੀ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ 25 ਫਰਵਰੀ ਨੂੰ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਦਿੰਦੇ ਹੋਇਆ ਕੰਪਿਊਟਰ ਅਧਿਆਪਕਾਂ ਨੂੰ ਸਰਕਾਰੀ ਮੁਲਾਜਮ ਮੰਨ ਲਿਆ ਹੈ ਅਤੇ ਉਨਾਂ ਤੇ ਪੂਰੇ ਪੰਜਾਬ ਸਿਵਲ ਸਰਵਿਸ ਨਿਯਮ ਅਤੇ ਛੇਵਾ ਪੇਅ ਕਮਿਸ਼ਨ ਲਾਗੂ ਕਰਨਾ ਬਣਦਾ ਹੈ ਪਰ ਅੱਜ 5 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਉਸ ਨੂੰ ਲਾਗੂ ਕਰਨ ਤੋਂ ਸਰਕਾਰ ਦੀ ਅਫਸਰਸਾਹੀ ਭੱਜ ਰਹੀ ਹੈ। ਇਸ ਸੰਸਾਰ ਤੋਂ ਰੁਖ਼ਸਤ ਹੋ ਚੁੱਕੇ 107 ਕੰਪਿਊਟਰ ਅਧਿਆਪਕ ਸਾਥੀਆਂ ਦੇ ਪਰਿਵਾਰਾਂ ਨੂੰ ਸਰਕਾਰ ਅਜੇ ਤੱਕ ਕੋਈ ਰਾਹਤ ਦੇਣ ਵਿੱਚ ਅਸਫਲ ਰਹੀ ਹੈ। ਮੀਟਿੰਗਾਂ ਦੌਰਾਨ ਜੋ ਸਹਿਮਤੀ ਬਣ ਜਾਂਦੀ ਹੈ, ਬਾਅਦ ਵਿੱਚ ਸਰਕਾਰ ਤੇ ਅਫਸਰ ਸ਼ਾਹੀ ਦੇ ਦਬਾਅ ਕਾਰਨ ਉਸ ਨੂੰ ਲਾਗੂ ਕਰਨ ਤੋ ਮੁਨਕਰ ਹੋ ਜਾਂਦੀ ਹੈ। ਇਸ ਕਰਕੇ ਹਜਾਰਾਂ ਕੰਪਿਊਟਰ ਅਧਿਆਪਕ ਮਾਨਸਿਕ ਪ੍ਰੇਸ਼ਾਨੀ ਦੇ ਦੌਰ ਵਿੱਚੋਂ ਗੁਜਰ ਰਹੇ ਹਨ। ਇਸ ਦੇ ਰੋਸ ਵਜੋਂ ਅੱਜ ਪੰਜਾਬ ਦੇ ਹਰ ਜਿਲ੍ਹੇ ਵਿੱਚ ਕੰਪਿਊਟਰ ਅਧਿਆਪਕਾਂ ਵੱਲੋ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਵੱਲੋਂ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਜਿਲ੍ਹਾ ਆਗੁਆਂ ਲਖਵੀਰ ਸਿੰਘ, ਅਮਰਜੀਤ, ਭੁਪਿੰਦਰ ਸਿੰਘ ਭਟੋਆ,ਨਰੇਸ਼ ਕੁਮਾਰ,ਵਰਿੰਦਰ ਕੁਮਾਰ,ਸੁਰਿੰਦਰ ਸਿੰਘ ਸੋਨੀ, ਹਰਪ੍ਰੀਤ ਸਿੰਘ,ਗੋਰਵ ਪਠਾਣੀਆ, ਮੈਡਮ ਸੰਦੀਪ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ,ਸੀਮਾ ਰਾਣੀ, ਅਨੀਤਾ, ਮਨੀਸਾ,ਸੋਨੀਆ,ਮੀਨਾ ਨੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਉਨਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਵੱਲੋ ਆਪਣੀਆਂ ਮੰਗਾਂ ਸਬੰਧੀ ਕਿਹਾ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਨ੍ਹਾਂ ਦੀ ਮੰਗ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇ ਕਮਿਸ਼ਨ ਅਤੇ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਕੰਪਿਊਟਰ ਫੈਕਲਟੀ ਨੇ ਇਹ ਵੀ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਹੜੇ ਆਮ ਆਦਮੀ ਪਾਰਟੀ ਦੇ ਆਗੂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾ ਰਹੇ ਸਨ ਅੱਜ ਉਹ ਉਨਾਂ ਦੀਆਂ ਮੰਗਾਂ ਨੂੰ ਸੁਣ ਕੇ ਅਣਗੌਲਿਆ ਕਰ ਰਹੇ ਹਨ।ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਉਨਾਂ ਤੇ ਛੇਵਾਂ ਪੇ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸਜ ਨਿਯਮ ਪੂਰੀ ਤਰਾਂ ਲਾਗੂ ਨਹੀਂ ਕੀਤੇ ਗਏ ਅਤੇ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਨਹੀਂ ਬਣਾਈ ਗਈ ਤਾਂ ਉਹ ਆਉਣ ਵਾਲੀ 3 ਅਗਸਤ ਨੂੰ ਸੀ ਐਮ ਦੀ ਸੰਗਰੂਰ ਰਿਹਾਇਸ਼ ਰਿਹਾਇਸ ਦਾ ਘਿਰਾਓ ਕਰਨਗੇ। ਇਸ ਦੀ ਪੂਰਨ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment