ਬੰਗਾ 19ਜੁਲਾਈ (ਮਨਜਿੰਦਰ ਸਿੰਘ)
ਸੇਵਾ ਸੋਸਾਇਟੀ ਬੰਗਾ ਵੱਲੋਂ ਸਮੇ ਸਮੇ ਤੇ ਬੰਗਾ ਹਲਕੇ ਦੇ ਪਿੰਡਾਂ ਚ ਮੈਡੀਕਲ ਕੈੰਪ ਤੇ ਵਾਤਾਵਰਨ ਸੰਭਾਲ ਅਤੇ ਹੋਰ ਸਮਾਜ ਸੇਵਾ ਦੇ ਕਾਰਜ ਕਰਾਏ ਜਾਂਦੇ ਹਨ ਅੱਜ ਪਿੰਡ ਖਾਨ ਖਾਨਾ ਵਿੱਚ ਇੱਕ ਵਿਸੇਸ ਪ੍ਰੋਗਰਾਮ ਦੌਰਾਨ ਮੁਕੰਦਪੁਰ ਦੇ ਐਸ ਐਚ ਓ ਮਹਿੰਦਰ ਸਿੰਘ ਜੀ ਦੀਆਂ ਸ਼ਲਾਘਾਯੋਗ ਸੇਵਾਵਾਂ ਜਿਵੇਂ ਕਿ ਨਸ਼ਿਆਂ ਨੂੰ ਇਲਾਕੇ ਵਿੱਚ ਠੱਲ ਪਾਉਣਾ, ਨਸ਼ੇ ਦੇ ਸਦਾਗਰਾਂ ਅਤੇ ਹੋਰ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਲਾਖਾਂ ਪਿੱਛੇ ਭੇਜਣਾ ਆਦਿ ਦੇ ਨੂੰ ਮੁੱਖ ਰੱਖਦਿਆਂ ਸੇਵਾ ਸੋਸਾਇਟੀ ਬੰਗਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੇਵਾ ਸੋਸਾਇਟੀ ਬੰਗਾ ਦੀ ਫਾਊਂਡਰ ਮੈਡਮ ਬਲਦੀਸ਼ ਕੌਰ ਵੱਲੋਂ ਐਸਐਚ ਓ ਮਹਿੰਦਰ ਸਿੰਘ ਦੀ ਸਲਾਘਾ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਬਹੁਤ ਤੇਜੀ ਨਾਲ ਕੰਮ ਰਹੇ ਹਨ ਬਹੁਤ ਇਮਾਨਦਾਰ ਅਫ਼ਸਰ ਹਨ ਜਿਨ੍ਹਾਂ ਤੇ ਪੰਜਾਬ ਪੁਲਿਸ ਦੇ ਉੱਚ ਅਫ਼ਸਰਾਂ ਨੂੰ ਮਾਣ ਹੈ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਿਨ ਰਾਤ ਸਖ਼ਤ ਡਿਊਟੀ ਕਰਦੀ ਹੈ, ਸੜਕਾਂ ਤੇ ਖੜ੍ਹੇ ਪੰਜਾਬ ਪੁਲਿਸ ਸਾਰੇ ਮਿਹਨਤੀ ਅਫਸਰਾਂ ਨੂੰ ਮੇਰੇ ਵੱਲੋ ਦਿਲੋਂ ਸਲੂਟ ਹੈ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦਿਨ ਰਾਤ ਡਿਊਟੀ ਕਰਨ ਕਰਕੇ ਅਸੀਂ ਆਮ ਜਨਤਾ ਚੈਨ ਦੀ ਨੀਂਦ ਸੌਂਦੇ ਹਾਂ ਐਸ ਐਚ ਓ ਮਹਿੰਦਰ ਸਿੰਘ ਵੱਲੋਂ ਸੇਵਾ ਸੋਸਾਇਟੀ ਬੰਗਾ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਨਸ਼ਿਆਂ ਦੇ ਸੌਦਾਗਰਾਂ ਅਤੇ ਹੋਰ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਫੜਨ ਲਈ ਪੁਲਿਸ ਦਾ ਸਾਥ ਦਿੱਤਾ ਜਾਵੇ ਇਸ ਮੌਕੇ ਪ੍ਰੋਜੈਕਟ ਮੇਨਜਰ ਸਤਨਾਮ ਸਿੰਘ ਖਟਕੜ, ਸੁਰਿੰਦਰ ਸਿੰਘ ਸਿੰਘ ਖਟਕੜ, ਵਾਇਸ ਪ੍ਰਧਾਨ ਰਾਜ ਕੁਮਾਰ
,ਵਾਇਸ ਪ੍ਰਧਾਨਸਰਦਾਰ ਮਲਕੀਤ ਸਿੰਘ ਚਾਹਲ,ਵਾਇਸ ਚੇਅਰਮੈਨ ਸਰਦਾਰ ਗੁਰਵਿੰਦਰਪਰ ਸਿੰਘ ਬੰਗਾ,ਸਟੇਜ ਸੈਕਟਰੀ, ਡਾਕਟਰਦੇਸ ਰਾਜ ਖਾਨਾ ਖਾਨਾ, ਸਲਾਹਕਾਰ ਡਾਕਟਰ ਰਮੇਸ਼ ਕਪਿਲ ਹਾਜਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment