Wednesday, July 23, 2025

ਧਰਤੀ ਤੇ ਹਰਿਆਲੀ ਵਧਾਓ, ਖੁਸ਼ਹਾਲੀ ਪਾਓ-ਸਾਬਕਾ ਕੌਂਸਲਰ ਗੁਰਦੇਵ ਕੌਰ

ਨਵਾਂਸ਼ਹਿਰ 23 ਜੁਲਾਈ (ਮਨਜਿੰਦਰ ਸਿੰਘ, ਹਰਿੰਦਰ
ਸਿੰਘ)ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ, ਪੀਣ ਵਾਲੇ ਪਾਣੀ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਦੇ ਵਾਇਸ ਪ੍ਰਧਾਨ ਤਰਸੇਮ ਲਾਲ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਕੌਂਸਲਰ ਗੁਰਦੇਵ ਕੌਰ ਨੇ ਆਪਣੀ ਬੇਟੀ ਪ੍ਰਿਅੰਕਾ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ। ਇਸ ਮੋਕੇ ਤੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਹਿਆਲਾ ਪਿੰਡ ਵਿਚ ਨਹਿਰ ਦੇ ਨੇੜੇ ਵੱਖ-ਵੱਖ ਕਿਸਮ ਦੇ 11 ਬੂਟੇ ਲਗਾਏ। ਇਸ ਮੌਕੇ ਤੇ ਉਹਨਾਂ ਦੀ ਧਰਮਪਤਨੀ ਗੁਰਦੇਵ ਕੌਰ ਨੇ ਕਿਹਾ ਕਿ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਹੀ ਨਹੀਂ ਸਗੋਂ ਖਤਮ ਕਰਨ ਦੀ ਸਖਤ ਲੋੜ ਹੈ। ਇਸ ਲਈ ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਹਰ ਇਕ ਨਾਗਰਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਨਮ ਦਿਨ,ਵਿਆਹ ਦੀ ਵਰੇਗੰਢ ਆਦਿ ਤੇ ਫਜ਼ੂਲ ਖ਼ਰਚੇ ਕਰਨ ਦੀ ਬਜਾਏ ਬੂਟੇ ਲਗਾ ਕੇ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਧਾਰਿਆ ਜਾਵੇ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਪਰਿਵਾਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਵਾਇਸ ਪ੍ਰਧਾਨ ਤਰਸੇਮ ਲਾਲ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਗੁਰਦੇਵ ਕੌਰ ਕਾਫ਼ੀ ਲੰਬੇ ਸਮੇਂ ਤੋਂ ਸੁਸਾਇਟੀ ਨਾਲ ਜੁੜੇ ਹੋਏ ਹਨ ਅਤੇ ਹਰ ਇਕ ਮੌਕੇ ਤੇ ਬੂਟੇ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਵੀ ਕਰਦੇ ਆ ਰਹੇ ਹਨ। ਇਸ ਜੋੜੀ ਤੋਂ ਸਾਰਿਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਗੁਰਦੇਵ ਕੌਰ, ਭਾਈ ਰੇਸ਼ਮ ਸਿੰਘ,ਅਰੁਣ ਬਾਲੀ, ਕੁਲਦੀਪ ਕੁਮਾਰ, ਧਰਮਪਾਲ ਬਾਲੀ, ਤਰਲੋਚਨ, ਸੁਰਿੰਦਰ ਸਿੰਘ ਅਤੇ ਹਰਪ੍ਰੀਤ ਹਾਜ਼ਿਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...