ਫ਼ਤਹਿਗੜ੍ਹ ਸਾਹਿਬ 25ਜੁਲਾਈ (ਮਨਜਿੰਦਰ ਸਿੰਘ) ਮਨੁੱਖੀ ਅਧਿਕਾਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਪੰਜਾਬ (ਭਾਰਤ) ਵਲੋੰ ਸੰਘੋਲ ਨਜਦੀਕ ਪੋਹਲੋ ਮਾਜਰਾ ਵਿਖੇ ਸਰਦਾਰਾ ਦੇ ਢਾਬੇ ਤੇ ਨਸ਼ਿਆ ਖਿਲਾਫ ਸੈਮੀਨਾਰ ਕਰਵਾਇਆ ਗਿਆ। ਜਿਸ ਦੀ ਅਗਵਾਈ ਸੀਨੀਅਰ ਮੀਤ ਪ੍ਰਧਾਨ ਆਰਟੀਵਿੰਗ ਫਤਿਹਗੜ੍ਹ ਸਾਹਿਬ ਅਤੇ ਗੁਰਪ੍ਰੀਤ ਕੌਰ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਫਤਿਹਗੜ੍ਹ ਸਾਹਿਬ ਨੇ ਕੀਤੀ । ਜਿਸ ਵਿੱਚ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ, ਪੰਜਾਬ ਇੰਚਾਰਜ ਇਸਤਰੀ ਵਿੰਗ ਮਨਪ੍ਰੀਤ ਕੌਰ, ਪੰਜਾਬ ਪ੍ਰਧਾਨ ਬਾਜੀਗਰ ਸਮਾਜ ਸਤਪਾਲ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ । ਉਕਤ ਸੈਮੀਨਾਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਅਤੇ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਟਰੈਫਿਕ ਇੰਚਾਰਜ ਥਾਣੇਦਾਰ ਵਰਿੰਦਰਜੀਤ ਸਿੰਘ ਨਾਗਰਾ ਅਤੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਅੱਜ ਸਾਨੂੰ ਯੁੱਧ ਨਸ਼ਿਆਂ ਵਿਰੁੱਧ ਤਕੜੇ ਹੋ ਕੇ ਪਿੰਡਾਂ ਵਿੱਚ ਜਾ ਕੇ ਨਸ਼ੇ ਨੂੰ ਬੰਦ ਕਰਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਜਿਵੇਂ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਪਬਲਿਕ ਦੇ ਸਹਿਯੋਗ ਤੋਂ ਬਗੈਰ ਕੁਝ ਵੀ ਨਹੀਂ ਹੋ ਸਕਦਾ । ਇਸ ਮੌਕੇ ਸੈਕਟਰੀ ਪੰਜਾਬ ਰਣਜੀਤ ਸਿੰਘ, ਮੀਤ ਪ੍ਰਧਾਨ ਪੰਜਾਬ ਹਰਵੀਰ ਸਿੰਘ, ਨਵਜੋਤ ਸਿੰਘ ਹੌਲਦਾਰ, ਜਿਲਾ ਚੇਅਰਮੈਨ ਸਪਿੰਦਰ ਸਿੰਘ, ਮੁੱਖ ਬੁਲਾਰਾ ਖੰਨਾ ਦੀਦਾਰ ਸਿੰਘ ਬੱਲ, ਆਰਟੀਵਿੰਗ ਜਿਲਾ ਪ੍ਰਧਾਨ ਮੱਘਰ ਸਿੰਘ ਕੋਟਲਾ, ਮੀਤ ਪ੍ਰਧਾਨ ਫਤਿਹਗੜ ਸਾਹਿਬ ਲਖਵਿੰਦਰ ਸਿੰਘ, ਜਿਲ੍ਹਾ ਪ੍ਰਧਾਨ ਐਡਵਾਈਜ਼ਰ ਕਮੇਟੀ ਸੁਲਤਾਨ ਸਿੰਘ, ਜਿਲਾ ਖੰਨਾ ਸੈਕਟਰੀ ਨਵਰੀਤਾ, ਮੀਤ ਪ੍ਰਧਾਨ ਪੰਜਾਬ ਸਰਬਜੀਤ ਕੌਰ, ਬਲਾਕ ਪ੍ਰਧਾਨ ਅਮਰਜੀਤ ਸਿੰਘ, ਮੀਤ ਪ੍ਰਧਾਨ ਪ੍ਰੀਤਮ ਸਿੰਘ ਫਤਿਹਗੜ੍ਹ ਸਾਹਿਬ, ਚੇਅਰਮੈਨ ਸਪੋਰਟਸ ਵਿੰਗ ਪੰਜਾਬ ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment