Friday, July 25, 2025

ਨਸਿਆਂ ਦੇ ਖਾਤਮੇ ਲਈ ਜਾਗਰੂਕਤਾ ਬਹੁਤ ਜ਼ਰੂਰੀ : ਵਿਧਾਇਕ ਡਾ. ਸੁੱਖੀ****ਪਿੰਡ ਹੈਪੋਵਾਲ ‘ਚ ਨਸ਼ਿਆ ਵਿਰੁੱਧ ਜਾਗਰੂਕਤਾ ਪ੍ਰੋਗਰਾਮ,*** ਅਲਾਮਤ ਖਿਲਾਫ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ**ਸਮਾਜਿਕ ਸੰਸਥਾਵਾਂ ਅਤੇ ਕਲੱਬਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਅਹਿਮ ਭੁਮਿਕਾ ਨਿਭਾਉਣ ਦਾ ਸੱਦਾ**नशे के खात्मे के लिए जागरूकता बहुत जरूरी: विधायक डॉ. सुखी***गांव हैपोवाल में नशे के खिलाफ जागरूकता प्रोग्राम, संयुक्त प्रयासों की आवश्यकता पर जोर****सामाजिक संस्थाओं और क्लबों को नशे के खात्मे के लिए महत्वपूर्ण भूमिका निभाने का आह्वान

ਸੁਖਵਿੰਦਰ ਕੁਮਾਰ ਸੁੱਖੀ ਪਿੰਡ ਹੈਪੋਵਾਲ ਵਿਖੇ ਨਸ਼ਾ ਮੁਕਤੀ ਪ੍ਰੋਗਰਾਮ ਦੌਰਾਨ ।

ਬੰਗਾ, 25 ਜੁਲਾਈ: ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ
ਨੇ ਪਿੰਡ ਹੈਪੋਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦੌਰਾਨ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇੱਕਮੁੱਠ ਹੋ ਕੇ ਹੰਭਲਾ ਮਾਰਨਾ ਸਮੇਂ ਦੀ ਮੁੱਖ ਮੰਗ ਹੈ।
ਜਾਗਰੂਕਤਾ ਪ੍ਰੋਗਰਾਮ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋੰ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ । ਉਨ੍ਹਾਂ ਨੇ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲਿਆਂ ਦੇ ਨਾਲ-ਨਾਲ ਸਿਹਤ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਹੋਣਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਹੋਰ ਉਸਾਰੂ ਸਰਗਰਮੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਕਲੱਬਾਂ ਦੇ ਸਹਿਯੋਗ ਨਾਲ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ ਜਾਣੀ ਚਾਹੀਦੀ ਹੈ ਜਿਸ ਲਈ ਪੰਜਾਬ ਸਰਕਾਰ, ਜ਼ਿਲਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਹਰ ਸੰਭਵ ਸਹਿਯੋਗ ਯਕੀਨੀ ਬਣਾਇਆ ਜਾਵੇਗਾ।ਨਸ਼ਾ ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਪੰਜਾਬ ਸਰਕਾਰ ਦੇ ਰੁਖ ਬਾਰੇ ਵਿਧਾਇਕ ਡਾ. ਸੁੱਖੀ ਨੇ ਕਿਹਾ ਕਿ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਵਿਰੂੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ "ਯੁੱਧ ਨਸ਼ਿਆਂ ਵਿਰੁੱਧ" ਦੇ ਬੀਤੇ ਦਿਨ ਹੋਏ 145 ਦਿਨਾਂ ਦੌਰਾਨ ਪੰਜਾਬ ਪੁਲਿਸ ਨੇ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ।
ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ਜੋ ਇਸ ਖੇਤਰ ਵਿੱਚ ਹੋ ਰਹੀਆਂ ਕਾਰਵਾਈਆਂ ਦੀ ਲਗਾਤਾਰ ਸਮੀਖਿਆ ਕਰਦੀ ਹੈ। ਪਿੰਡ ਵਾਸੀਆਂ ਨੇ ਵਿਧਾਇਕ ਨੂੰ ਪੂਰਾ ਭਰੋਸਾ ਦਿੱਤਾ ਕਿ ਨਸ਼ਿਆ ਦੇ ਖਾਤਮੇ ਲਈ ਹਰ ਪੱਖੋਂ ਸਹਿਯੋਗ ਕੀਤਾ ਜਾਵੇਗਾ ।
ਜ਼ਿਕਰਯੋਗ  ਹੈ ਕਿ ਸ਼ਹੀਦ ਭਗਤ ਨਗਰ ਵਿਚ ਹੁਣ ਤੱਕ 440 ਦੇ ਕਰੀਬ ਨਸ਼ਾ ਮੁਕਤੀ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ ਜੋ ਅੱਗੋਂ ਤੋਂ ਵੀ ਨਿਰਵਿਘਨ ਜਾਰੀ ਰਹਿਣਗੇ।
बंगा, 25 जुलाई: पंजाब सरकार की नशे के खिलाफ युद्ध मुहिम के तहत विधायक डॉ. सुखविंदर कुमार सुखी ने हैपोवाल गांव में नशे के खिलाफ जागरूकता प्रोग्राम के दौरान कहा कि नशे के खात्मे के लिए सभी को एकजुट होकर प्रयास करना समय की मुख्य मांग है।
जागरूकता प्रोग्राम के अवसर पर विधायक डॉ. सुखविंदर कुमार सुखी ने कहा कि मुख्यमंत्री भगवंत सिंह मान के नेतृत्व में पंजाब सरकार द्वारा लगातार युद्ध नशे विरुद्ध मुहिम चलाई जा रही है, जिसके सकारात्मक परिणाम सामने आए हैं। उन्होंने अपील की कि नशे के खात्मे के लिए विभिन्न उपायों के साथ-साथ स्वास्थ्य पर नशे के दुष्प्रभावों के प्रति जागरूक होना भी बहुत जरूरी है, ताकि युवाओं को नशे से दूर रखकर खेलों और अन्य रचनात्मक गतिविधियों से जोड़ा जा सके। उन्होंने कहा कि गांवों की पंचायतों, सामाजिक संस्थाओं और क्लबों के सहयोग से गांवों को नशा मुक्त बनाने के लिए महत्वपूर्ण भूमिका निभाई जानी चाहिए, जिसके लिए पंजाब सरकार, जिला और पुलिस प्रशासन द्वारा हर संभव सहयोग सुनिश्चित किया जाएगा।
नशा बेचने वालों के खिलाफ पंजाब सरकार के रुख के बारे में विधायक डॉ. सुखी ने कहा कि राज्य में नशे के खात्मे के लिए लगातार मुहिम चलाई जा रही है और नशा बेचने वालों के खिलाफ सख्त कार्रवाई की जा रही है। उन्होंने बताया कि मुख्यमंत्री के निर्देशों पर राज्य में नशे के पूर्ण खात्मे के लिए चलाए जा रहे "युद्ध नशे विरुद्ध " के पिछले 145 दिनों के दौरान पंजाब पुलिस ने 400 स्थानों पर छापेमारी की और पूरे राज्य में 60 एफआईआर दर्ज करने के बाद 85 नशा तस्करों को गिरफ्तार किया गया। इससे 145 दिनों में गिरफ्तार किए गए कुल नशा तस्करों की संख्या 23,237 हो गई है।उल्लेखनीय है कि इस छापेमारी के दौरान नशा तस्करों के कब्जे से 1.6 किलो हेरोइन, 1 किलो अफीम, 8.09 लाख रुपये की ड्रग मनी बरामद की गई है। उन्होंने कहा कि पंजाब को नशा मुक्त राज्य बनाने के लिए राज्य सरकार ने नशे के खिलाफ जंग की निगरानी के लिए 5 सदस्यीय कैबिनेट सब कमेटी का भी गठन किया है, जो इस क्षेत्र में हो रही कार्रवाइयों की लगातार समीक्षा करती है। गांववासियों ने विधायक को पूर्ण भरोसा दिलाया कि नशे के खात्मे के लिए हर तरह से सहयोग किया जाएगा।उल्लेखनीय है कि शहीद भगत नगर में अब तक लगभग 440 नशा मुक्ति प्रोग्राम आयोजित किए जा चुके हैं, जो आगे भी निर्बाध रूप से जारी रहेंगे।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...