Saturday, August 2, 2025

ਕੁਦਰਤੀ ਆਫ਼ਤਾਂ ਤੇ ਨੈਤਿਕ ਕਦਰਾਂ ਕੀਮਤਾਂ ਤੋਂ ਬੱਚਿਆਂ ਨੂੰ ਕਰਾਇਆ ਜਾਣੂ

ਨਵਾਂਸ਼ਹਿਰ 2 ਅਗਸਤ (ਹਰਿੰਦਰ ਸਿੰਘ)ਅੱਜ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੂੰ ਕੁਦਰਤੀ ਆਫਤਾਂ ਜਿਵੇਂ ਹੜ੍ਹ,ਭੁਚਾਲ, ਅੱਗ ਲੱਗਣ ਆਦਿ ਦੇ ਕਾਰਨ ਅਤੇ ਬਚਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਕੁਦਰਤੀ ਆਫਤਾਂ ਦੇ ਕਾਰਨ ਅਤੇ ਬਚਾਅ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਇਸ ਪ੍ਰਤੀ ਜਾਗਰੂਕ ਵੀ ਕੀਤਾ। ਏ ਐਸ ਆਈ ਪ੍ਰਵੀਨ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਾਨੂੰ ਇਸ ਦਾ ਹਿੱਸਾ ਬਣ ਕੇ ਸਰਕਾਰ ਦਾ ਸਾਥ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਨਰੋਈ ਸਿਹਤ ਲਈ ਰੋਜ਼ਾਨਾ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਏ ਐਸ ਆਈ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਟ੍ਰੈਫਿਕ ਸਾਈਨ ਅਤੇ ਇਨ੍ਹਾਂ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਅਖੀਰ ਸੰਸਥਾ ਦੇ ਮੁਖੀ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਇੰਚਾਰਜ ਪ੍ਰਵੀਨ ਕੁਮਾਰ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਦੀ ਗੱਲ ਕਹੀ। ਪ੍ਰਿੰਸੀਪਲ ਅਗਨੀਹੋਤਰੀ ਅਤੇ ਸਟਾਫ ਵੱਲੋਂ ਟ੍ਰੈਫਿਕ ਅਧਿਕਾਰੀ ਨੂੰ ਸਨਮਾਨ ਚਿੰਨ ਦੇ ਕੇ ਨਿਵਾਜਿਆ। ਇਸ ਮੌਕੇ ਤੇ ਸਕੂਲ ਦਾ ਸਮੁੱਚਾ ਸਟਾਫ ਅਤੇ ਸੀਨੀਅਰ ਜਮਾਤਾਂ ਦੇ ਵਿਦਿਆਰਥੀ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...