Wednesday, August 13, 2025

ਰੈਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵੱਲੋਂ ਵੱਖ ਵੱਖ ਸੰਸਥਾਵਾਂ ਵਿੱਚ ਜਾ ਕੇ ਨਸ਼ਾ ਮੁਕਤੀ ਤੇ ਸੈਮੀਨਾਰ ਕਰਵਾਇਆ

ਨਵਾਂਸ਼ਹਿਰ (ਹਰਿੰਦਰ ਸਿੰਘ ਨਵਾਂਸ਼ਹਿਰ)ਰੈੱਡ ਕਰਾਸ ਇੰਟੀਗ੍ਰੇਟਿਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ (ਆਈਆਰਸੀਏ), ਨਵਾਂਸ਼ਹਿਰ ਜ਼ਿਲ੍ਹਾ-ਐਸ.ਬੀ.ਐਸ. ਨਗਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਭਾਰਤੀ ਰੈੱਡ ਕਰਾਸ ਸੋਸਾਇਟੀ, ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸੇਵਾਮੁਕਤ ਆਈ.ਏ.ਐਸ. ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਨਾਗਰਾ ਅਤੇ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਬਲਾਚੌਰ ਅਤੇ ਆਈ ਆਰ ਸੀ ਏ ਸੈਂਟਰ ਨਵਾਂਸ਼ਹਿਰ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਦੀ ਪੰਜਵੀਂ ਵਰ੍ਹੇਗੰਢ 'ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਦੱਸਿਆ ਗਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨੇ ਨਸ਼ੇ ਦੀ ਮੰਗ ਦਾ ਮੁਕਾਬਲਾ ਕਰਨ ਲਈ 15 ਅਗਸਤ 2020 ਨੂੰ ਨਸ਼ਾ ਮੁਕਤ ਭਾਰਤ ਅਭਿਆਨ (ਐਨ.ਐਮ.ਬੀ.ਏ.) ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼, ਉੱਚ ਵਿਦਿਅਕ ਸੰਸਥਾਵਾਂ, ਯੂਨੀਵਰਸਿਟੀ ਕੈਂਪਾਂ ਅਤੇ ਸਕੂਲਾਂ 'ਤੇ ਧਿਆਨ ਕੇਂਦਰਿਤ ਕਰਨਾ, ਭਾਈਚਾਰੇ ਤੱਕ ਪਹੁੰਚਣਾ ਅਤੇ ਨਿਰਭਰ ਆਬਾਦੀ ਦੀ ਪਛਾਣ ਕਰਨਾ, ਹਸਪਤਾਲਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਸਲਾਹ ਅਤੇ ਇਲਾਜ ਸਹੂਲਤਾਂ 'ਤੇ ਧਿਆਨ ਕੇਂਦਰਿਤ ਕਰਨਾ ਜਿਨ੍ਹਾਂ ਨੂੰ ਜੀਓ-ਟੈਗ ਕੀਤਾ ਗਿਆ ਹੈ, ਸੇਵਾ ਪ੍ਰਦਾਤਾਵਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ, ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ, ਮੌਜੂਦ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਇਸ ਮੁਹਿੰਮ ਦੇ ਤਹਿਤ ਪ੍ਰਣ ਲਿਆ ਕਿ ਅਸੀਂ ਸਾਰੇ ਇਕੱਠੇ ਹੋ ਕੇ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਖੁਦ ਵੀ ਨਸ਼ਾ ਮੁਕਤ ਹੋਵਾਂਗੇ ਕਿਉਂਕਿ ਬਦਲਾਅ ਆਪਣੇ ਆਪ ਤੋਂ ਸ਼ੁਰੂ ਹੋਣਾ ਚਾਹੀਦਾ ਹੈ ਅਤੇ ਅਸੀਂ ਆਪਣੇ ਰਾਜ ਨੂੰ ਨਸ਼ਾ ਮੁਕਤ ਬਣਾਵਾਂਗੇ।ਇਸ ਮੌਕੇ ਤੇ ਸੰਸਥਾ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਤੋਂ ਇਲਾਵਾ ਉਹਨਾਂ ਦੇ ਸਾਥੀ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...