ਨਵਾਂਸ਼ਹਿਰ 17 ਅਗਸਤ (ਮਨਜਿੰਦਰ ਸਿੰਘ, ਹਰਿੰਦਰ ਸਿੰਘ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਜ਼ਦੀਕੀ ਪਿੰਡ ਬਰਨਾਲਾ ਕਲਾਂ ਵਿਖੇ ਚੱਲ ਰਹੇ ਭਗਤ ਪੂਰਨ ਸਿੰਘ ਲੋਕ ਸੇਵਾ ਟਰਸਟ ਵੱਲੋਂ ਸਮਾਜ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਜਿਵੇਂ ਲੋੜਮੰਦਾਂ ਲਈ ਸਿਹਤ ਤੇ ਸਿੱਖਿਆ ਸੇਵਾਵਾਂ ਆਦਿ ਨਿਵਾਈਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਅੱਜ ਇਕ ਸਾਦੇ ਤੇ ਰਸਮੀ ਸਮਾਗਮ ਦੌਰਾਨ ਪਿੰਡ ਦੇ ਗੁਰਦੁਆਰਾ ਸਾਧ ਸੰਗਤ ਵਿਖੇ ਸਿਲਾਈ ਟ੍ਰੇਨਰ ਪਰਮਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੇ ਇੱਕ ਸਾਲ ਤੋਂ ਸਿਲਾਈ ਸਿਖਲਾਈ ਕੇਂਦਰ ਵਿੱਚ ਸਿੱਖਿਆ ਪ੍ਰਾਪਤ ਕਰ ਚੁੱਕੀਆਂ 8 ਲੜਕੀਆਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਜਿਸ ਵਿੱਚ ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੁਲਵਿੰਦਰ ਸਿੰਘ ਢਾਹਾਂ ਨੇ ਸਿੱਖਿਆ ਪ੍ਰਾਪਤ ਕੀਤੀਆਂ ਬੱਚੀਆਂ ਨੂੰ 8 ਸਿਲਾਈ ਮਸ਼ੀਨਾਂ ਦੇ ਨਾਲ ਸਰਟੀਫਿਕੇਟ ਵੰਡੇ ਅਤੇ ਆਪਣੇ ਅਸ਼ੀਰਵਾਦ ਵਿੱਚ ਕਿਹਾ ਕਿ ਲੜਕੀਆਂ ਦਾ ਅਜੋਕੇ ਵਿੱਚ ਸਵੈ ਨਿਰਭਰ ਹੋਣਾ ਜਰੂਰੀ ਹੈ। ਇਸ ਲਈ ਸਾਨੂੰ ਸਵੈ ਰੁਜ਼ਗਾਰ ਅਪਣਾਉਣ ਚਾਹੀਦਾ ਹੈ। ਇਸ ਮੌਕੇ ਟਰੱਸਟ ਦੇ ਚੇਅਰਮੈਨ ਹਰਪ੍ਰਭ ਮਹਿਲ ਸਿੰਘ ਨੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਨੂੰ ਜੀ ਆਇਆ ਆਖਿਆ ਤੇ ਭਗਤ ਪੂਰਨ ਸਿੰਘ ਲੋਕ ਸਭਾ ਟਰਸਟ ਵੱਲੋਂ ਸਮਾਜ ਭਲਾਈ ਦੇ ਕਾਰਜਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਦਰਸ਼ਕਾਂ ਅਤੇ ਮਹਿਮਾਨਾਂ ਨਾਲ ਵਿਸਥਾਰ ਪੂਰਵਕ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਗਰੀਬਾਂ ਅਤੇ ਲੋੜਵਦਾਂ ਲਈ ਹਮੇਸ਼ਾ ਸਿਹਤ, ਸਿੱਖਿਆ ਅਤੇ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਹਮੇਸ਼ਾ ਤਤਪਰ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੜਕ ਸੁਰੱਖਿਆ ਜਾਗਰੂਕਤਾ ਦੇ ਮੀਤ ਪ੍ਰਧਾਨ ਵਜੋਂ ਲੋਕਾਂ ਨੂੰ ਸੜ੍ਹਕੀ ਨਿਯਮਾਂ ਬਾਰੇ ਵਿਸਥਾਰ ਪੁਰਵਕ ਜਾਣਕਾਰੀ ਦਿੱਤੀ ਕਿ ਸਾਨੂੰ ਸੜਕ ਸੁਰੱਖਿਆ ਦੇ ਨਿਯਮਾਂ ਨੂੰ ਬੜੀ ਗੰਭੀਰਤਾ ਨਾਲ ਅਪਣਾਉਣਾ ਚਾਹੀਦਾ ਹੈ ਤਾਂ ਕਿ ਕੋਈ ਦੁਰਘਟਨਾ ਵਾਪਰਨ ਨਾਲ ਜਾਨੀ ਮਾਲੀ ਨੁਕਸਾਨ ਨਾ ਹੋਵੇ। ਉਨ੍ਹਾਂ ਪਿੰਡ ਬਰਨਾਲਾ ਨੂੰ ਸੜਕ ਸੁਰੱਖਿਆ ਜਾਗਰੂਕਤਾ ਅਧੀਨ ਬਣੇ ਰੋਲ ਮਾਡਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤੇ ਸੜਕ ਸੁਰੱਖਿਆ ਜਾਗਰੂਕਤਾ ਸੋਸਾਇਟੀ ਦੇ ਮੈਂਬਰ ਜਸਪਾਲ ਸਿੰਘ ਗਿੱਦਾ ਸੇਵਾ ਮੁਕਤ ਪ੍ਰਿੰਸੀਪਲ ਉਦਯੋਗਿਕ ਸਿਖਲਾਈ ਸੰਸਥਾ ਨਵਾਂਸ਼ਹਿਰ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਜੀਵਨ ਵਿੱਚ ਸੜਕ ਸੁਰੱਖਿਆ ਦੀ ਪਾਲਣਾ ਕਰਨੀ ਬੇਹੱਦ ਜਰੂਰੀ ਹੈ। ਉਨ੍ਹਾਂ ਵਿਦੇਸ਼ਾਂ ਦੇ ਵਿਚ ਲਾਗੂ ਹੋਏ ਟ੍ਰੈਫਿਕ ਨਿਯਮਾਂ ਦਾ ਹਵਾਲਾ ਦੇ ਕੇ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ ਸੜਕ ਸੁਰੱਖਿਆ ਜਾਗਰੂਕਤਾ ਸੋਸਾਇਟੀ ਦੇ ਮੈਂਬਰ ਦਿਲਬਾਗ ਸਿੰਘ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਨੇ ਵੀ ਸੜਕ ਸੁਰੱਖਿਆ ਜਾਗਰੂਕਤਾ ਸਬੰਧੀ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਸਾਨੂੰ ਕਿਸੇ ਸਖਤੀ ਜਾਂ ਜੁਰਮਾਨੇ ਦੀ ਉਡੀਕ ਨਾ ਕਰਕੇ ਆਪਣਾ ਇਖ਼ਲਾਕੀ ਫ਼ਰਜ਼ ਨਿਭਾਉਂਦੇ ਹੋਏ ਸੜਕ ਸੁਰੱਖਿਆ ਨਿਯਮਾਂ ਦੀ ਕਾਨੂੰਨ ਅਨੁਸਾਰ ਪਾਲਣਾ ਕਰਨੀ ਚਾਹੀਦੀ ਹੈ, ਤਾਂ ਕਿ ਅਸੀਂ ਆਪਣੇ ਪਰਿਵਾਰ ਅਤੇ ਸਮਾਜ ਲਈ ਵਧੀਆ ਨਾਗਰਿਕ ਵਜੋਂ ਸਾਹਮਣੇ ਆ ਸਕੀਏ। ਇਸ ਮੌਕੇ ਤੇ ਕੁਲਵਿੰਦਰ ਸਿੰਘ ਢਾਹਾਂ ਤੋਂ ਇਲਾਵਾ ਮੀਡੀਆ ਤੋਂ ਪੱਤਰਕਾਰ ਏ ਆਰ ਐਸ ਸੰਧੂ, ਸੁਰਜੀਤ ਮਜਾਰੀ ਵਾਸਦੇਵ ਪਰਦੇਸੀ, ਹਰਿੰਦਰ ਸਿੰਘ ਆਦਿ ਤੋਂ ਇਲਾਵਾ ਟਰੱਸਟ ਦੇ ਮੈਂਬਰ ਮਹਿੰਦਰ ਸਿੰਘ,ਚੈਨ ਸਿੰਘ,ਸਤਸਰੂਪ ਸਿੰਘ, ਹਰਭਜਨ ਸਿੰਘ,ਲਖਵੀਰ ਸਿੰਘ ਸੁੱਖਾ, ਨਿਰਮਲ ਸਿੰਘ, ਜਰਨੈਲ ਸਿੰਘ, ਸਰਵਨ ਸਿੰਘ, ਰੁਪਿੰਦਰ ਸਿੰਘ ਸੰਧੂ, ਹਰਸ਼ ਪੰਡਿਤ ਆਦਿ ਤੋਂ ਇਲਾਵਾ ਪਿੰਡ ਦੇ ਵਸਨੀਕ ਹਾਜ਼ਰ ਸਨ। ਅਖੀਰ ਵਿੱਚ ਭਗਤ ਪੂਰਨ ਸਿੰਘ ਲੋਕ ਸੇਵਾ ਟਰਸਟ ਵੱਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਨਿਵਾਜਿਆ ਅਤੇ ਸੰਗਤ ਲਈ ਚਾਹ ਦਾ ਲੰਗਰ ਵੀ ਅਟੁੱਟ ਵਰਤਾਇਆ ਗਿਆ।
Saturday, August 16, 2025
ਪਿੰਡ ਬਰਨਾਲਾ ਕਲਾਂ ਵਿਖੇ ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਨੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ** ਕੁਲਵਿੰਦਰ ਸਿੰਘ ਢਾਹਾਂ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ*** ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਗਰੀਬਾਂ ਅਤੇ ਲੋੜਵਦਾਂ ਲਈ ਹਮੇਸ਼ਾ ਸਿਹਤ, ਸਿੱਖਿਆ ਅਤੇ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਹਮੇਸ਼ਾ ਤਤਪਰ ਰਿਹਾ-- ਹਰਿ ਪ੍ਰਭ ਮਹਿਲ ਸਿੰਘ
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment