Wednesday, August 20, 2025

ਪਿੰਡ ਕਰਨਾਣਾ ਵਿਖੇ ਜੋੜ ਮੇਲੇ ਤੇ "ਛਿੰਝ ਮੇਲਾ" ਕਰਵਾਇਆ ਗਿਆ*** ਬਾਰੀ ਬਾਹੜੋਵਾਲ ਨੇ ਜਿੱਤੀ ਪਟਕੇ ਦੀ ਕੁਸ਼ਤੀ***ਮੁੱਖ ਮਹਿਮਾਨ ਹਰਜੋਤ ਕੌਰ ਲੋਹਟੀਆ ਨੇ ਇਨਾਮਾਂ ਦੀ ਕੀਤੀ ਵੰਡ

ਬੰਗਾ20ਅਗਸਤ(ਮਨਜਿੰਦਰ ਸਿੰਘ):-
ਪਿੰਡ ਕਰਨਾਣਾ ਵਿਖੇ ਧੰਨ ਧੰਨ ਦਾਤਾ ਮੀਆਂ ਸਾਹਿਬ ਜੀ ਦੇ ਪਵਿੱਤਰ ਦਰਬਾਰ ਤੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 19 ਅਗਸਤ ਤੋਂ 21ਅਗਸਤ ਤੱਕ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ।
ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਤੇ ਗੁਰਪ੍ਰੀਤ ਕੌਰ ਕਨੇਡਾ ਵੱਲੋਂ ਦਾਤਾ ਮੀਆਂ ਸਾਹਿਬ ਦਰਬਾਰ ਤੇ ਅੱਜ "ਛਿੰਝ ਮੇਲਾ" ਕਰਵਾਇਆ ਗਿਆ। ਜਿਸ ਵਿੱਚ ਵੱਖ ਵੱਖ ਅਖਾੜਿਆਂ ਦੇ ਪਹਿਲਵਾਨਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ। ਇਸ "ਛਿੰਝ ਮੇਲੇ" ਵਿੱਚ ਬਤੌਰ ਮੁੱਖ ਮਹਿਮਾਨ ਹਰਜੋਤ ਕੌਰ ਲੋਹਟੀਆ ਸੰਗਠਨ ਇੰਚਾਰਜ ਅਤੇ ਪ੍ਰਦੇਸ਼ ਜਨਰਲ ਸਕੱਤਰ ਮਹਿਲਾ ਵਿੰਗ ਪੰਜਾਬ ਆਮ ਆਦਮੀ ਪਾਰਟੀ ਹਾਜਰ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਛਿੰਝ ਮੇਲੇ ਜਿੱਥੇ ਸਾਨੂੰ ਆਪਣੇ ਸੱਭਿਆਚਾਰ ਨਾਲ ਜੋੜਦੇ ਹਨ ਉੱਥੇ ਨੌਜਵਾਨਾਂ ਵਿੱਚ ਖੇਡ ਭਾਵਨਾ ਪੈਦਾ ਕਰਦੇ ਹਨ। ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵਿਚ ਭਾਗ ਲੈਕੇ ਆਪਣੇ ਸਰੀਰ ਨੂੰ ਰਿਸ਼ਟ ਪੁਸ਼ਟ ਰੱਖਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵਲੋਂ ਵੀ "ਯੁੱਧ ਨਸ਼ਿਆਂ ਵਿਰੁੱਧ" ਇੱਕ ਮੁਹਿੰਮ ਚਲਾਈ ਹੋਈ ਹੈ। ਜਿਸ ਅਧੀਨ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ਪਿੰਡ ਜਾਕੇ ਜਾਗਰੂਕ ਕੀਤਾ ਜਾ ਰਿਹਾ ਹੈ। ਨੌਜਵਾਨ ਪੀੜੀ ਨੂੰ ਨਸ਼ਿਆ ਖਿਲਾਫ ਯੁੱਧ ਛੇੜਨ ਲਈ ਕਸਮ ਵੀ ਦਿਲਾਈ ਜਾਂਦੀ ਹੈ। ਇਸ ਮੌਕੇ ਉਨ੍ਹਾਂ ਨੇ ਪਟਕੇ ਦੀ ਕੁਸ਼ਤੀ ਨੂੰ ਹਰੀ ਝੰਡੀ ਦੇ ਕੇ ਸ਼ੁਰੂ ਕਰਵਾਇਆ। ਪਟਕੇ ਦੀ ਕੁਸ਼ਤੀ ਪਹਿਲਵਾਨ ਬਾਰੀ ਬਾਹੜੋਵਾਲ ਅਤੇ ਪਹਿਲਵਾਨ ਓਂਕਾਰ ਕੰਗਣੀਵਾਲ ਵਿਚਕਾਰ ਕਰਵਾਈ ਗਈ। ਇਸ ਦਿਲਚਸਪ ਮੁਕਾਬਲੇ ਵਿਚ ਬਾਰੀ ਬਾਹੜੋਵਾਲ ਨੇ ਆਪਣੇ ਵਿਰੋਧੀ ਪਹਿਲਵਾਨ ਓਂਕਾਰ ਕੰਗਣੀਵਾਲ ਨੂੰ ਹਰਾ ਕੇ ਪਟਕੇ ਦੀ ਕੁਸ਼ਤੀ ਤੇ ਆਪਣਾ ਕਬਜਾ ਜਮਾਇਆ। ਜੇਤੂ ਪਹਿਲਵਾਨ ਨੂੰ ਨਗਦ ਇਨਾਮ ਰਾਸ਼ੀ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਨਾਮਾਂ ਦੀ ਵੰਡ ਮੁੱਖ ਮਹਿਮਾਨ ਹਰਜੋਤ ਕੌਰ ਲੋਹਟੀਆ ਵਲੋਂ ਕੀਤੀ ਗਈ। ਇਸ ਮੌਕੇ ਡਾ ਨਵਕਾਂਤ ਭਰੋਮਜਾਰਾ, ਜੱਥੇਦਾਰ ਮਲਕੀਤ ਸਿੰਘ, ਮਨਜੀਤ ਸਿੰਘ ਨਾਮਧਾਰੀ, ਮਾਸਟਰ ਇੰਦਰਜੀਤ ਸਿੰਘ, ਗੱਦੀਨਸ਼ੀਨ ਬਾਬਾ ਬਿੱਲੇ ਸ਼ਾਹ ਜੀ, ਗੁਰਸ਼ਰਨ ਸਿੰਘ ਪਰਿਹਾਰ, ਸਤਨਾਮ ਮਲਹਾਰ, ਜਸਵੀਰ ਸਿੰਘ ਸੈਕਟਰੀ, ਰਾਜ ਕਰਨ ਪੰਚ, ਦੀਪ ਪ੍ਰਧਾਨ, ਲਵਪ੍ਰੀਤ ਲੱਭਾ, ਪ੍ਰਭਜੋਤ ਸਿੰਘ ਪਰਿਹਾਰ, ਰਾਮਾ ਸਾਂਈ, ਅਤੇ  ਹੋਰ ਸਾਰੇ ਸੇਵਾਦਾਰ ਹਾਜ਼ਰ ਸਨ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਾ ਜਸਵੀਰ ਸਿੰਘ ਧੀਰ ਵਲੋਂ ਬਾਖੂਬੀ ਨਿਭਾਈ ਗਈ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...