Saturday, September 6, 2025

25 ਲੜੀਵਾਰ ਗੁਰਮਤਿ ਸਮਾਗਮਾਂ ਦੇ ਦੂਸਰੇ ਦਿਨ ਦੇ ਵਿਸ਼ੇਸ਼ ਗੁਰਮਿਤ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਣਗੇ ਕੱਲ੍ਹ*** ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ ਹੋਣਗੇ ਸਮਾਗਮ

ਨਵਾਂਸ਼ਹਿਰ 6 ਸਤੰਬਰ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨਵਾਂਸਹਿਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਦੇ ਸਬੰਧ ਵਿੱਚ 25 ਲੜੀਵਾਰ ਗੁਰਮਤਿ ਸਮਾਗਮ ਸ਼ਹੀਦ ਭਗਤ ਨਗਰ ਦੇ ਵੱਖ ਵੱਖ ਪਿੰਡਾਂ, ਸ਼ਹਿਰਾਂ, ਤਹਿਸੀਲ ਹੈੱਡ ਕੁਆਰਟਰਾਂ ਤੋਂ ਇਲਾਵਾ ਹੁਸ਼ਿਆਰਪੁਰ ਅਤੇ ਲੁਧਿਆਣਾ ਜ਼ਿਲ੍ਹੇ ਵਿੱਚ ਵੀ ਕਰਵਾਏ ਜਾ ਰਹੇ ਹਨ। ਇਸੇ ਹੀ ਸੰਦਰਭ ਵਿੱਚ ਲੜੀ ਦਾ ਦੂਸਰਾ ਗੁਰਮਤਿ ਸਮਾਗਮ ਮਿਤੀ 7 ਸਤੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਬੰਗਾ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ।ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਰੰਗ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਵਿੱਚ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਦੀ ਸੰਪੂਰਨਤਾ ਤੋਂ ਬਾਅਦ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦਾ ਰਾਗੀ ਜੱਥਾ ਕੀਰਤਨ ਦੀ ਹਾਜ਼ਰੀ ਭਰੇਗਾ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨਗੇ। ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ 25 ਗੁਰਮਤਿ ਸਮਾਗਮਾਂ ਦੀ ਲੜੀ ਦੀ ਸੰਪੂਰਨਤਾ ਉਪਰੰਤ 25  26 ਅਤੇ 27 ਅਕਤੂਬਰ ਨੂੰ ਮਹਾਨ ਕੀਰਤਨ ਦਰਬਾਰ ਜੇ ਐਸ ਐਫ ਐਚ ਖਾਲਸਾ ਸਕੂਲ ਦੀ ਗਰਾਊਂਡ ਵਿੱਚ ਕਰਵਾਏ ਜਾਣਗੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਰੰਗ ਸਿੰਘ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਆਪਸੀ ਸਹਿਯੋਗ ਨਾਲ ਮਿਲ ਕੇ ਗੁਰਦੁਆਰਾ ਮੰਜੀ ਸਾਹਿਬ ਵਿਖੇ 28, 29 ਅਤੇ 30 ਨਵੰਬਰ ਨੂੰ ਜਿਲ੍ਹਾ ਪੱਧਰ ਤੇ ਕਰਵਾਏ ਜਾਣਗੇ। ਉਨ੍ਹਾਂ ਸਮੁੱਚੇ ਇਲਾਕੇ ਦੀਆਂ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਕਰਨ ਅਤੇ ਹਾਜ਼ਰੀ ਡਰਨ ਲਈ ਬੇਨਤੀ ਕੀਤੀ।ਇਸ ਮੌਕੇ ਉਨ੍ਹਾਂ ਨਾਲ ਇੰਦਰਜੀਤ ਸਿੰਘ ਬਾਹੜ੍ਹਾ,  ਕੁਲਜੀਤ ਸਿੰਘ ਖਾਲਸਾ, ਤਰਲੋਚਨ ਸਿੰਘ ਖਟਕੜ੍ਹ ਕਲਾਂ ਬਖਸ਼ੀਸ਼ ਸਿੰਘ ਸੈਣੀ, ਇੰਦਰਜੀਤ ਸ਼ਰਮਾ, ਸੋਹਣ ਸਿੰਘ ਉਸਤਾਦ, ਦਲਜੀਤ ਸਿੰਘ ਬਡਵਾਲ, ਰਾਮਪਾਲ ਰਾਏ, ਗਿਆਨ ਸਿੰਘ, ਗੁਰਪਾਲ ਸਿੰਘ ਅਤੇ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੀ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...