ਨਵਾਂਸਹਿਰ 5 ਸਤੰਬਰ (ਮਨਜਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਤੇ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ, ਰੇਲਵੇ ਰੋਡ ਨਵਾਂਸ਼ਹਿਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕੀਤੀ। ਇਸ ਮੌਕੇ ਉਨ੍ਹਾਂ ਅੱਜ ਦੇ ਮੁੱਖ ਮਹਿਮਾਨ ਮਾਸਟਰ ਹਰਿੰਦਰ ਸਿੰਘ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਸਮੂਹ ਇਕੱਤਰਤਾ ਨੂੰ ਅਧਿਆਪਕ ਦਿਵਸ ਮੌਕੇ ਵਧਾਈ ਦਿੱਤੀ। ਡਾਇਰੈਕਟਰ ਚਮਨ ਸਿੰਘ ਨੇ ਮਹਾਨ ਬੁੱਧੀਜੀਵੀ ਜੋ ਇੱਕ ਅਧਿਆਪਕ ਤੋਂ ਆਜ਼ਾਦ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਦੇ ਅਹੁੱਦੇ ਤੱਕ ਪੁਹੰਚੇ ਸਰਵਪੱਲੀ ਡਾਕਟਰ ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਜੀਵਨ ਵਿੱਚ ਸਫਲ ਹੋਣ ਲਈ ਸਿੱਖਿਆ ਦਾ ਅਹਿਮ ਯੋਗਦਾਨ ਹੁੰਦਾ ਹੈ। ਜੀਵਨ ਵਿੱਚ ਜਨਮ ਦੇਣ ਵਾਲੇ ਮਾਤਾ ਪਿਤਾ ਹਨ, ਪਰ ਜਿਉਣ ਦਾ ਅਸਲ ਤਰੀਕਾ ਦੱਸਣ ਵਾਲੇ ਅਧਿਆਪਕ ਹੀ ਹੁੰਦੇ ਹਨ। ਅਧਿਆਪਕ ਵਿਦਿਆਰਥੀਆਂ ਲਈ ਆਦਰਸ਼ ਹੁੰਦਾ ਹੈ ਜਿਸ ਤੋਂ ਸੇਧ ਲੈ ਕੇ ਵਿਦਿਆਰਥੀ ਆਪਣੇ ਚੰਗੇ ਭੱਵਿਖਿ ਦਾ ਨਿਰਮਾਣ ਕਰਦਾ ਹੈ। ਇਸ ਮੌਕੇ ਮੁੱਖ ਮਹਿਮਾਨ ਮਾਸਟਰ ਹਰਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਉਸ ਮੋਮਬੱਤੀ ਵਾਂਗ ਹੈ ਜੋ ਆਪ ਜਲ਼ ਕੇ ਦੂਜਿਆਂ ਨੂੰ ਰੋਸ਼ਨੀ ਦਿੰਦਾ ਹੈ।ਅਧਿਆਪਕ ਜੀਵਨ ’ਚ ਹੋਣ ਵਾਲੀਆਂ ਚੁਣੌਤੀਆਂ ਨਾਲ ਲੜਨਾਂ ਸਿਖਾਉਂਦੇ ਹਨ ਤੇ ਹੋਰ ਭਵਿੱਖ ਦੇ ਬਿਹਤਰ ਨਿਰਮਾਣ ਲਈ ਪ੍ਰੇਰਣਾ ਦਿੰਦੇ ਹਨ। ਮੁੱਖ ਮਹਿਮਾਨ ਹਰਿੰਦਰ ਸਿੰਘ ਨੇ ਕਿਹਾ ਕਿ ਇੱਕ ਅਧਿਆਪਕ ਸੈਂਕੜੇ ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀ ਪੈਦਾ ਕਰ ਸਕਦਾ ਹੈ, ਪਰ ਕਦੇ ਵੀ ਕਿਸੇ ਆਈ.ਏ.ਐਸ ਅਧਿਕਾਰੀ ਨੇ ਅਧਿਆਪਕ ਦਾ ਨਿਰਮਾਣ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆ ਉਪਰ ਧਿਆਨ ਰੱਖਣਾ ਚਾਹੀਦਾ ਹੈ, ਕਿਉਕਿ ਬੱਚੇ ਕੋਰੇ ਪੰਨੇ ਦੀ ਤਰ੍ਹਾਂ ਹੁੰਦੇ ਹਨ, ਉਨ੍ਹਾਂ ਨੂੰ ਸਮਾਜ ਵਿੱਚ ਚੰਗੇ ਤੇ ਮਾੜੇ ਲੋਕਾਂ ਦਾ ਗਿਆਨ ਨਹੀਂ ਹੁੰਦਾ ਜਿਸ ਕਾਰਨ ਕਈ ਵਾਰ ਬੱਚੇ ਭੈੜੀਆਂ ਅਲਾਮਤਾਂ ਵਿੱਚ ਪੈ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਵੇਂ ਇੱਕ ਮੂਰਤੀ ਸਾਜ ਪੱਥਰ ਨੂੰ ਘੜ੍ਹ ਕੇ ਮੂਰਤੀ ਬਣਾ ਕੇ ਉਸਨੂੰ ਭਗਵਾਨ ਦੇ ਰੂਪ ਵਿੱਚ ਮੰਦਰ ਵਿੱਚ ਸੁਸ਼ੋਭਿਤ ਕਰਦਾ ਹੈ ਇਸੇ ਤਰ੍ਹਾਂ ਬੱਚਾ ਟਕਸਾਲ ਵਿੱਚ ਪੜ੍ਹਨ ਜਾਂ ਆਪਣੇ ਅਧਿਆਪਕ ਤੋਂ ਚੰਗਾ ਗਿਆਨ ਹਾਸਲ ਕਰਕੇ ਇੱਕ ਚੰਗੇ ਤੇ ਉਚੇਰੇ ਰੁਤਬੇ ਤੇ ਪਹੁੰਚਦਾ ਹੈ।ਅਖੀਰ ਵਿੱਚ ਸੰਸਥਾ ਵਲੋਂ ਹਰਿੰਦਰ ਸਿੰਘ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਜਸਵਿੰਦਰ ਕੌਰ, ਕਮਲਜੀਤ ਕੌਰ, ਦਨੇਸ਼ ਕੁਮਾਰ, ਮਨਜੀਤ ਸਿੰਘ, ਪਰਵੀਨ ਕੁਮਾਰੀ, ਕੁਲਵੰਤ ਸਿੰਘ, ਪ੍ਰਵੇਸ਼ ਕੁਮਾਰ , ਕਮਲਾ ਰਾਣੀ ਸੰਸਥਾ ਵਿੱਚ ਦਾਖਲ ਮਰੀਜ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਾਜਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment