Wednesday, September 10, 2025

ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਗਿਆ

ਨਵਾਂਸ਼ਹਿਰ 10 ਸਤੰਬਰ (ਹਰਿੰਦਰ ਸਿੰਘ) ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ ਅਟਾਰੀ ਜ਼ੋਨ -1, ਲੁਧਿਆਣਾ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ,ਲੰਗੜੋਆ (ਸ਼ਹੀਦ ਭਗਤ ਸਿੰਘ ਨਗਰ) ਨੇ ਅੱਜ ਮਿਤੀ 10 ਸਤੰਬਰ ਨੂੰ ਪ੍ਰਾਇਮਰੀ ਹੈਲਥ ਸੈਂਟਰ, ਲੰਗੜੋਆ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ/ਮਹੀਨਾ ਮਨਾਇਆ, ਜਿਸ ਵਿੱਚ 13 ਭਾਗੀਦਾਰਾਂ ਨੇ ਭਾਗ ਲਿਆ।ਇਸ ਪ੍ਰੋਗਰਾਮ ਦਾ ਆਯੋਜਨ ਡਾ.ਪ੍ਰਦੀਪ ਕੁਮਾਰ,ਉੱਪ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੀ ਰਹਿਨੁਮਾਈ ਹੇਠ ਕੀਤਾ ਗਿਆ ਜਿਸਦਾ ਉਦੇਸ਼ ਪੋਸ਼ਣ ਦੀ ਮਹੱਤਤਾ ਅਤੇ ਮਨੁੱਖੀ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਡਾ ਰਜਿੰਦਰ ਕੌਰ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਰਾਸ਼ਟਰੀ ਪੋਸ਼ਣ ਮਹੀਨੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ "ਚੰਗੀ ਜ਼ਿੰਦਗੀ ਲਈ ਸਹੀ ਖਾਓ" ਅਤੇ ਬੱਚਿਆਂ ਅਤੇ ਔਰਤਾਂ ਨੂੰ ਮੈਕਰੋ ਅਤੇ ਮਾਈਕ੍ਰੋ ਪੋਸ਼ਕ ਤੱਤਾਂ ਦੀ ਲੋੜ ਬਾਰੇ ਚਰਚਾ ਕੀਤੀ ਗਈ।ਇਸ ਮੌਕੇ ਰੇਣੂ ਬਾਲਾ ਡੈਮੋਸਟਰੇਟਰ (ਗ੍ਰਹਿ ਵਿਗਿਆਨ) ਨੇ ਬਿਮਾਰੀਆਂ ਤੋਂ ਬਚਾਅ ਅਤੇ ਵਿਅਕਤੀਆਂ ਅਤੇ ਕਮਿਊਨਿਟੀ ਦੀ ਸਿਹਤ ਦੀ ਰੱਖਿਆ ਲਈ ਟੀਕਾਕਰਨ ਦੀ ਮਹੱਤਤਾ ਬਾਰੇ ਦੱਸਿਆ। ਪ੍ਰੋਗਰਾਮ ਦੇ ਅੰਤ ਵਿੱਚ ਡਾ ਰਜਿੰਦਰ ਕੌਰ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਰਾਜਵਿੰਦਰ ਕੌਰ ਏ.ਐਨ.ਐੱਮ,ਜਸਵੀਰ ਕੌਰ ਆਸ਼ਾ ਵਰਕਰ ਅਤੇ ਹੋਰ ਸਟਾਫ਼ ਮੈਂਬਰਾਂ ਦਾ ਪ੍ਰੋਗਰਾਮ ਦੇ ਪ੍ਰਬੰਧਕਾਂ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...