ਨਵਾਂਸ਼ਹਿਰ 16 ਸਤੰਬਰ(ਹਰਿੰਦਰ ਸਿੰਘ)ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਰੇਲਵੇ ਰੋਡ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ ।ਇਸ ਮੌਕੇ ਗੁਰਦੁਆਰਾ ਸ਼੍ਹੀ ਗੁਰੂ ਸਿੰਘ ਸਭਾ ਹੈੱਡ ਗ੍ਰੰਥੀ ਭਾਈ ਮਨਜੀਤ ਸਿੰਘ ਨਵਾਂਸ਼ਹਿਰ ਨੇ ਬਾਰਾਂਮਾਹ ਦੇ ਪਾਠ ਕੀਤੇ ਅਤੇ ਅਰਦਾਸ ਕੀਤੀ। ਸੈਂਟਰ ਵਿੱਚ ਦਾਖਲ ਮਰੀਜ਼ਾਂ ਨੂੰ ਵਾਹਿਗੁਰੂ ਦਾ ਸਿਮਰਨ ਕਰਕੇ ਨਸ਼ਾ ਛੱਡਣ ਦੀ ਅਪੀਲ ਕੀਤੀ। ਇਸ ਮੌਕੇ ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਸੈਂਟਰ ਵਿੱਚ ਦਾਖਲ ਲੜਕਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਨਸ਼ਾ ਇੱਕ ਬਹੁਤ ਹੀ ਬੁਰੀ ਆਦਤ ਹੈ ਨਸ਼ਾ ਕਰਨ ਵਾਲਾ ਖੁਦ ਬਰਬਾਦ ਹੋ ਜਾਂਦਾ ਹੈ। ਪਰ ਇਸ ਨਾਲ ਨਾ ਸਿਰਫ਼ ਤੁਹਾਡਾ ਸਗੋਂ ਤੁਹਾਡੇ ਪਰਿਵਾਰ ਅਤੇ ਸਮਾਜ ਦਾ ਵੀ ਨੁਕਸਾਨ ਹੁੰਦਾ ਹੈ! ਇਸ ਮੌਕੇ ਸਮੂਹ ਮਰੀਜ਼ਾਂ ਨੂੰ ਕੇਂਦਰ ਤੋਂ ਛੁੱਟੀ ਹੋਣ ਉਪਰੰਤ ਮਾੜੀ ਸੰਗਤ ਤੋਂ ਬਚਣ ਦੀ ਅਪੀਲ ਕੀਤੀ। ਅਤੇ ਨਸ਼ਾ ਛੱਡਣ ਲਈ ਆਪਣੇ ਮਨ ਵਿੱਚ ਦ੍ਰਿੜ ਇਰਾਦਾ ਰੱਖਣ ਦੀ ਅਪੀਲ ਕੀਤੀ! ਇਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਦੱਸਿਆ ਕਿ ਇਸ ਸੈਂਟਰ ਵਿੱਚ ਦਾਖਲ ਮਰੀਜਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ ਅਤੇ ਕੇਂਦਰ ਵੱਲੋਂ ਮਰੀਜ਼ਾਂ ਲਈ ਭੋਜਨ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੈਂਕੜੇ ਲੜਕੇ ਨਸ਼ਾ ਛੱਡ ਚੁੱਕੇ ਹਨ ਅਤੇ ਇਸ ਕੇਂਦਰ ਤੋਂ ਇਲਾਜ ਕਰਵਾ ਕੇ ਚੰਗੀ ਜ਼ਿੰਦਗੀ ਬਤੀਤ ਕਰ ਰਹੇ ਹਨ।।ਇਸ ਮੌਕੇ ਸਮਾਜ ਸੇਵਕ ਸੁਭਾਸ਼ ਅਰੌੜਾ ਨੇ ਮਰੀਜ਼ਾਂ ਨੂੰ ਕਵਿਤਾ ਸੁਣਾ ਕੇ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮਲਜੀਤ ਕੌਰ, ਜਸਵਿੰਦਰ ਕੌਰ, ਪ੍ਰਵੀਨ ਕੁਮਾਰੀ, ਕੋਮਲਪ੍ਰੀਤ ਕੋਰ, ਦਿਨੇਸ਼ ਕੁਮਾਰੀ, ਪ੍ਰਵੇਸ਼ ਕੁਮਾਰ, ਕਮਲ਼ਾ ਰਾਣੀ ਆਦਿ ਅਤੇ ਮਰੀਜ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment