ਬੰਗਾ, 23 ਸਤੰਬਰ (ਮਨਜਿੰਦਰ ਸਿੰਘ ) ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਕਿਸੇ ਨੂੰ ਵੀ ਸੇਹਤ ਸਹੂਲਤਾਂ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਪੰਜਾਬ ਦੀ ਮਹਿਲਾ ਵਿੰਗ ਦੀ ਜਨਰਲ ਸਕੱਤਰ ਹਰਜੋਤ ਕੌਰ ਲੋਟੀਆ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ ਜੋ ਕਿ ਇਹ ਪੰਜਾਬ ਦੇ ਨਾਗਰਿਕਾਂ ਨੂੰ ਇਹ ਇੱਕ ਬਹੁਤ ਵੱਡਾ ਤੋਹਫ਼ਾ ਹੈ ਹਰਜੋਤ ਲੋਟੀਆ ਨੇ ਕਿਹਾ ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਰਜਿਸਟ੍ਰੇਸ਼ਨ ਬਰਨਾਲਾ ਤੇ ਤਰਨਤਾਰਨ ਦੋ ਜ਼ਿਲਿਆਂ ਤੋਂ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ। ਹਰਜੋਤ ਲੋਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਲੋਕ-ਪੱਖੀ ਸਕੀਮ ਲਈ ਰਜਿਸਟ੍ਰੇਸ਼ਨ ਨਾਲ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।
ਆਪਣੀ ਕਿਸਮ ਦੀ ਪਹਿਲੀ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ। ਸਾਰੇ ਨਾਗਰਿਕ ਮੁੱਖ ਮੰਤਰੀ ਸਿਹਤ ਕਾਰਡ ਲਈ ਅਪਲਾਈ ਕਰ ਸਕਦੇ ਹਨ ਕੈਂਪਾਂ ਦੌਰਾਨ ਰਜਿਸਟ੍ਰੇਸ਼ਨ ਲਈ ਕਿਸੇ ਨੂੰ ਬਹੁਤਾ ਦੂਰ ਨਹੀਂ ਜਾਣਾ ਪਵੇਗਾ। ਸਿਹਤ ਕਾਰਡ ਲਈ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣਾ ਆਧਾਰ ਕਾਰਡ, ਵੋਟਰ ਕਾਰਡ ਤੇ ਪਾਸਪੋਰਟ ਸਾਈਜ਼ ਦੀ ਫੋਟੋ ਕੈਂਪ 'ਚ ਲਿਆਉਣੀ ਹੋਵੇਗੀ ਤੇ ਹਰਜੋਤ ਲੋਟੀਆ ਨੇ ਕਿਹਾ ਕਿ ਸਰਕਾਰੀ ਕਰਮਚਾਰੀ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ ਇਸ ਯੋਜਨਾ 'ਚ ਸ਼ਾਮਲ ਕੀਤਾ ਜਾਵੇਗਾ। ਪਰਿਵਾਰ ਦੇ ਮੈਂਬਰਾਂ ਦੀ ਗਿਣਤੀ 'ਤੇ ਕੋਈ ਸੀਮਾ ਨਹੀਂ ਹੋਵੇਗੀ। ਪੰਜਾਬ ਦੇ ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜੋ 10 ਲੱਖ ਰੁਪਏ ਤੱਕ ਦੀਆਂ ਸਿਹਤ ਪ੍ਰਦਾਨ ਕਰੇਗਾ ਪੰਜਾਬ ਦੀ ਇਹ ਇਤਿਹਾਸਕ ਪਹਿਲਕਦਮੀ ਸੂਬੇ ਦੇ ਸਾਰੇ ਵਸਨੀਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਦੇਸ਼ ਲਈ ਮਿਸਾਲ ਕਾਇਮ ਕਰੇਗੀ। ਮੌਕੇ ਤੇ ਮੌਜੂਦ ਸਨ ਮਨਜੀਤ ਸਿੰਘ ਨਾਮਧਾਰੀ,ਖੁਸ਼ਵਿੰਦਰ ਸਿੰਘ,ਰਘਵੀਰ ਸਿੰਘ,ਕੁਲਵਿੰਦਰ ਕੁਮਾਰ, ਰਾਜ ਕੁਮਾਰ ਬਾਲੋਂ ,ਜਸਕਵਰਦੀਪ ਸਿੰਘ,ਸੁਖਜੀਤ ਸਿੰਘ,ਸੁਖਵਿੰਦਰ ਸਿੰਘ,ਹਰਨੇਕ ਸਿੰਘ ਆਦਿ
No comments:
Post a Comment